ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਮੁੱਖ ਮੰਤਰੀ ਸੂਬਾ ਪੱਧਰੀ ਆਜ਼ਾਦੀ ਸਮਾਗਮ ਵਿਚ 18 ਸ਼ਖ਼ਸੀਅਤਾਂ ਨੂੰ ਕਰਨਗੇ ਸਨਮਾਨਤ

Posted On August - 15 - 2019

ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਅਗਸਤ
ਸੂਬਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਖੇਤਰਾਂ ਵਿਚ ਚੰਗਾ ਕੰਮ ਕਰਨ ਵਾਲੀਆਂ 18 ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਹਰੀਪੁਰ ਪਿੰਡ ਦੀ ਪੰਚਾਇਤ ਨੂੰ ਵੀ ਸਟੇਟ ਐਵਾਰਡ ਦਿੱਤਾ ਜਾਵੇਗਾ ਜਿਸ ਨੇ ਸੀਚੇਵਾਲ ਮਾਡਲ ਤਹਿਤ ਵਰਤੇ ਹੋਏ ਗੰਦੇ ਪਾਣੀ ਨੂੰ ਸੋਧ ਕੇ ਖੇਤੀ ਨੂੰ ਲਾਉਣ ਦਾ ਪ੍ਰਬੰਧ ਕੀਤਾ ਹੈ। ਜਿਹੜੀਆਂ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਜਾਣਾ ਹੈ ਉਨ੍ਹਾਂ ਵਿਚ ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਮੁੱਖ ਮੰਤਰੀ ਦੀ ਰਿਹਾਇਸ਼ ਪਟਿਆਲਾ ’ਚ ਤਾਇਨਾਤ ਵੈਟਰਨਰੀ ਇੰਸਪੈਕਟਰ ਅਮਨਦੀਪ ਸਿੰਘ, ਡਾ. ਕੁਲਵੰਤ ਸਿੰਘ ਧਾਲੀਵਾਲ ਜ਼ਿਲ੍ਹਾ ਮੋਗਾ, ਸੇਵਾ ਮੁਕਤ ਲੈਫਟੀਨੈਂਟ ਕਰਨਲ ਬਿਸ਼ਨ ਦਾਸ ਜ਼ਿਲ੍ਹਾ ਪਟਿਆਲਾ, ਰਾਕੇਸ਼ ਕੁਮਾਰ ਗਰਗ ਜ਼ਿਲ੍ਹਾ ਸੰਗਰੂਰ, ਅਮਨਦੀਪ ਸਿੰਘ ਪਠਾਨਕੋਟ, ਤਰਸੇਮ ਚੰਦ ਸੇਮੀ ਮਾਨਸਾ, ਪੰਡਿਤ ਮਨੂ ਸੀਨ ਜ਼ਿਲ੍ਹਾ ਜਲੰਧਰ, ਜਿੰਦਰ ਸਿੰਘ ਜ਼ਿਲ੍ਹਾ ਰੋਪੜ, ਹਰਸ਼ ਕੁਮਾਰ ਹਰਸ਼ ਜ਼ਿਲ੍ਹਾ ਪਟਿਆਲਾ, ਅਭਿਸ਼ੇਕ ਕੁਮਾਰ ਚੌਹਾਨ ਜ਼ਿਲ੍ਹਾ ਪਟਿਆਲਾ, ਡਾ. ਵਿਸ਼ਾਲ ਗੋਇਲ ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰਮੀਤ ਸਿੰਘ ਸਿੰਗਲ ਕਹਾਣੀਕਾਰ ਖਰੜ, ਡਾ. ਦਵਿੰਦਰ ਸਿੰਘ ਸੰਧੂ ਲੁਧਿਆਣਾ, ਰਜੇਸ਼ ਕੁਮਾਰ ਭਗਤ ਜਲੰਧਰ, ਸ਼ਮੀਰ ਸ਼ਾਰਧਾ ਪਠਾਨਕੋਟ, ਲਲਿਤ ਮੋਹਨ ਪਾਠਕ ਨਵਾਂਸ਼ਹਿਰ ਅਤੇ ਗੁਨਵੀਰ ਸਿੰਘ ਅੰਮ੍ਰਿਤਸਰ ਸ਼ਾਮਲ ਹਨ।

 


Comments Off on ਮੁੱਖ ਮੰਤਰੀ ਸੂਬਾ ਪੱਧਰੀ ਆਜ਼ਾਦੀ ਸਮਾਗਮ ਵਿਚ 18 ਸ਼ਖ਼ਸੀਅਤਾਂ ਨੂੰ ਕਰਨਗੇ ਸਨਮਾਨਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.