ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਮੰਦਰ ਮਾਮਲਾ: ਅੱਜ ਦਿੱਲੀ ਦੇ ਗਵਰਨਰ ਨਾਲ ਮੁਲਾਕਾਤ ਕਰਨਗੇ ਸੋਮ ਪ੍ਰਕਾਸ਼

Posted On August - 13 - 2019

ਜਸਬੀਰ ਸਿੰਘ ਚਾਨਾ
ਫਗਵਾੜਾ, 12 ਅਗਸਤ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦਿੱਲੀ ਵਿਚ ਰਵਿਦਾਸ ਮੰਦਰ ਢਾਹੁਣ ਦੇ ਮਾਮਲੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਹੀ ਇਸ ਮਸਲੇ ਦਾ ਹੱਲ ਕਰੇਗੀ। ਉਨ੍ਹਾਂ ਰਵਿਦਾਸ ਭਾਈਚਾਰੇ ਦੇ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਪੰਜਾਬ ਬੰਦ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ ਹੈ।
ਅੱਜ ਇੱਥੇ ਅਰਬਨ ਅਸਟੇਟ ਵਿਚ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਦੌਰਾਨ ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਨਾਲ ਲੈ ਕੇ ਭਲਕੇ 11 ਵਜੇ ਇਸ ਮਾਮਲੇ ’ਤੇ ਦਿੱਲੀ ਦੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਤਾਂ ਜੋ ਇਸ ਮਸਲੇ ਦਾ ਹੱਲ ਹੋ ਸਕੇ। ਉਨ੍ਹਾਂ ਦਲਿਤ ਸਮਾਜ ਨੂੰ ਸ਼ਾਂਤੀ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਸਲੇ ਦਾ ਹੱਲ ਜ਼ਰੂਰ ਕਰਵਾਉਣਗੇ ਭਾਵੇਂ ਇਸ ਸਬੰਧੀ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਿਉਂ ਨਾ ਕਰਨੀ ਪਵੇ। ਇਸ ਮੌਕੇ ਅਕਾਲੀ ਆਗੂ ਸਰਵਣ ਸਿੰਘ ਕੁਲਾਰ, ਇੰਦਰਜੀਤ ਸਿੰਘ ਖਲਿਆਣ, ਰਮੇਸ਼ ਸਚਦੇਵਾ, ਲੱਡੂ ਖੋਸਲਾ, ਮੇਅਰ ਅਰੁਨ ਖੋਸਲਾ, ਰਕੇਸ਼ ਦੁੱਗਲ, ਅਨੀਤਾ ਸੋਮ ਪ੍ਰਕਾਸ਼ ਵੀ ਹਾਜ਼ਰ ਸਨ।


Comments Off on ਮੰਦਰ ਮਾਮਲਾ: ਅੱਜ ਦਿੱਲੀ ਦੇ ਗਵਰਨਰ ਨਾਲ ਮੁਲਾਕਾਤ ਕਰਨਗੇ ਸੋਮ ਪ੍ਰਕਾਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.