ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਰਾਹੁਲ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਡਾਵਾਂਡੋਲ: ਹਰਸਿਮਰਤ

Posted On August - 13 - 2019

ਪੱਤਰ ਪ੍ਰੇਰਕ
ਬੁਢਲਾਡਾ, 12 ਅਗਸਤ
ਇੱਥੇ ਅੱਜ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਹੋ ਗਏ ਹਨ। ਉਨ੍ਹਾਂ ਕਿਹਾ ਕਿ ਹਲਕਾ ਬੁਢਲਾਡਾ ਦੇ ਲੋਕਾਂ ਦੀ ਸਹਾਇਤਾ ਨਾਲ ਹੀ ਉਹ ਦੂਜੀ ਵਾਰ ਕੇਂਦਰੀ ਮੰਤਰੀ ਬਣ ਸਕੇ ਹਨ। ਬੀਬਾ ਬਾਦਲ ਇੱਥੋਂ ਦੇ ਸ਼ਹੀਦ ਭਗਤ ਨਗਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣ ਰਹੇ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਪਾਰਟੀ ਤੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਕਾਂਗਰਸ ਡਾਵਾਂਡੋਲ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ 27 ਅਗਸਤ ਨੂੰ ਨੰਨ੍ਹੀ ਛਾਂ ਅਦਾਰੇ ਦੀ ਉਮਰ 11 ਸਾਲ ਦੀ ਹੋ ਜਾਵੇਗੀ। ਨੰਨ੍ਹੀ ਛਾਂ ਨੂੰ ਪਿਆਰ ਕਰਨ ਵਾਲੇ ਸਾਰੇ ਲੋਕ ਆਪਣੇ ਆਪਣੇ ਸ਼ਹਿਰਾਂ ਗਲੀਆਂ ਮੁਹੱਲਿਆਂ ਵਿੱਚ 13-13 ਪੌਦੇ ਲਗਾਉਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਕਿਤੇ ਫੰਡ ਦੀ ਕਮੀ ਆਉਂਦੀ ਹੈ ਤਾਂ ਉਹ ਉਨ੍ਹਾਂ ਅਖ਼ਤਿਆਰੀ ਕੋਟੇ ਵਿੱਚੋਂ ਕਿਸੇ ਵੀ ਯੋਗ ਵਿਕਾਸ ਕਾਰਜ ਲਈ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਸ ਮੌਕੇ ਕੇਂਦਰੀ ਮੰਤਰੀ ਨੇ ਸ਼ਹਿਰ ਦੀ ਗਊਸ਼ਾਲਾ ਦਾ ਵੀ ਦੌਰਾ ਕੀਤਾ। ਸ਼ਹਿਰ ਦੇ ਮਾਤਾ ਕੱਲਰ ਵਾਲੀ ਮੰਦਰ ਵਿਚ ਤੀਆਂ ਦੇ ਮੇਲੇ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਤ੍ਰਿੰਞਣਾਂ ਦੇ ਗਿੱਧੇ ਵਿੱਚ ਇੱਕ ਗੇੜਾ ਵੀ ਦਿੱਤਾ। ਅਖੀਰ ਵਿੱਚ ਸ਼ਹਿਰ ਦੇ ਭਾਜਪਾ ਆਗੂ ਡਾ. ਕ੍ਰਿਸ਼ਨ ਗਰਗ ਦੀ ਹੋਈ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।


Comments Off on ਰਾਹੁਲ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਡਾਵਾਂਡੋਲ: ਹਰਸਿਮਰਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.