ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਲਾਇਬ੍ਰੇਰੀ ਲੰਗਰ ਨਾਲ ਕਿਤਾਬਾਂ ਪੜ੍ਹਨ ਦੀ ਰੁਚੀ ਵਧੀ

Posted On August - 13 - 2019

ਪੱਤਰ ਪ੍ਰੇਰਕ
ਸ਼ਹਿਣਾ, 12 ਅਗਸਤ
ਸਿੱਖਿਆ ਵਿਭਾਗ ਦੇ ਹੁਕਮਾਂ ’ਤੇ ਸਰਕਾਰੀ ਪ੍ਰਾਇਮਰੀ ਸਕੂਲਾਂ ’ਚ ਸ਼ੁਰੂ ਕੀਤੇ ਲਾਇਬਰੇਰੀ ਕਾਰਨਰ ਦਾ ਨਾਮ ਬਦਲ ਕੇ ਹੁਣ ਲਾਇਬਰੇਰੀ ਲੰਗਰ ਰੱਖ ਦਿੱਤਾ ਗਿਆ ਹੈ। ਸਿੱਖਿਆ ਵਿਭਾਗ ਆਪਣੇ ਹਰ ਦਿਨ ਨਿਵੇਕਲੇ ਯਤਨਾਂ ਸਦਕਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾ ਤਤਪਰ ਅਤੇ ਯਤਨਸ਼ੀਲ ਹੈ। ਇਸ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ’ਚ ਸਾਹਿਤਕ ਕਿਤਾਬਾਂ ਪੜ੍ਹਨ ਦੀਆਂ ਰੁਚੀਆਂ ਵਿਕਸਿਤ ਕਰਨ ਲਈ ਲਾਇਬ੍ਰੇਰੀ ਲੰਗਰ ਦੀਆਂ ਕਿਤਾਬਾਂ ਬੱਚਿਆਂ ਨੂੰ ਪੜ੍ਹਨ ਲਈ ਦਿੱਤੀਆਂ ਜਾਂਦੀਆਂ ਹਨ। ਸੈਂਟਰ ਇੰਚਾਰਜ ਭਰਤ ਕੁਮਾਰ ਨੇ ਦੱਸਿਆ ਕਿ ਬੱਚਿਆ ਦੀ ਕਿਤਾਬਾਂ ਪੜ੍ਹਨ ’ਚ ਰੁਚੀ ਵੱਧ ਰਹੀ ਹੈ ਅਤੇ ਅਧਿਆਪਕਾਂ ਵੱਲੋਂ ਵੀ ਵਿਦਿਆਰਥੀਆਂ ਨਾਲ ਲਾਇਬਰੇਰੀ ਲੰਗਰ ਕੁਝ ਸਮਾਂ ਬਤੀਤ ਕਰਕੇ ਉਨ੍ਹਾਂ ਨੂੰ ਕਿਤਾਬਾਂ ਪੜ੍ਹਨ ਦੀ ਚੇਟਕ ਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਸ਼ਹਿਣਾ ਦੇ ਲਾਇਬਰੇਰੀ ਲੰਗਰ ਵਿੱਚ ਬੱਚਿਆਂ ਦੇ ਪੜ੍ਹਨਯੋਗ ਕੁਲ 1000 ਕਿਤਾਬਾਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਿਦਵਾਨ ਨਾਗਰਿਕ ਨੂੰ ਆਪਣੇ ਘਰ ਪਏ ਕਿਤਾਬਾਂ ਰੂਪੀ ਗਿਆਨ ਦੇ ਖ਼ਜ਼ਾਨੇ ਦੀ ਯੋਗ ਵਰਤੋਂ ਕਰਦੇ ਹੋਏ ਸਰਕਾਰੀ ਸਕੂਲਾਂ ’ਚ ਦੇਣਾ ਚਾਹੀਦਾ ਹੈ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ’ਚ ਕਿਤਾਬਾਂ ਦੀ ਸਹੀ ਵਰਤੋਂ ਦਾ ਇਹ ਰੁਝਾਨ ਸਿੱਖਿਆ ਦੇ ਖੇਤਰ ਦਾ ਉਸਾਰੂ ਕਦਮ ਹੈ। ਇਸ ਮੌਕੇ ਸੁਖਜਿੰਦਰ ਕੌਰ, ਰਾਜਵਿੰਦਰ ਕੌਰ ਹਾਜ਼ਰ ਸਨ। ਸ਼ਹਿਣਾ ਇਲਾਕੇ ਦੇ ਕੁਝ ਸਮਾਜ ਸੇਵੀ ਲੋਕਾਂ ਨੇ ਵੀ ਲਾਇਬ੍ਰੇਰੀ ਲੰਗਰ ’ਚ ਕਿਤਾਬਾਂ ਦਾਨ ਦਿੱਤੀਆਂ ਹਨ।


Comments Off on ਲਾਇਬ੍ਰੇਰੀ ਲੰਗਰ ਨਾਲ ਕਿਤਾਬਾਂ ਪੜ੍ਹਨ ਦੀ ਰੁਚੀ ਵਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.