ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    

ਲੋਕ ਸੰਗਰਾਮ ਮੰਚ ਵੱਲੋਂ ਐੱਸਐੱਸਪੀ ਨੂੰ ਮੰਗ ਪੱਤਰ

Posted On August - 13 - 2019

ਐੱਸਐੱਸਪੀ ਅਮਰਜੀਤ ਸਿੰਘ ਬਾਜਵਾ ਨੂੰ ਮੰਗ ਪੱਤਰ ਦਿੰਦੇ ਹੋਏ ਲੋਕ ਸੰਗਰਾਮ ਮੰਚ ਦੇ ਆਗੂ। -ਫ਼ੋਟੋ: ਰੱਤੀਆਂ

ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਅਗਸਤ
ਲੋਕ ਸੰਗਰਾਮ ਮੰਚ ਦੇ ਸੂਬਾਈ ਪ੍ਰਧਾਨ ਕਾ. ਤਾਰਾ ਸਿੰਘ ਨੇ ਜ਼ਿਲ੍ਹਾ ਪੁਲੀਸ ਮੁਖੀ ਅਮਰਜੀਤ ਸਿੰਘ ਬਾਜਵਾ ਨੂੰ ਮੰਗ ਪੱਤਰ ਰਾਹੀਂ ਜਥੇਬੰਦੀ ਦੇ ਸੂਬਾਈ ਆਗੂ ਕਾ. ਬਲਵੰਤ ਮਖੂ ਜਿਸ ਨੂੰ ਚਾਰ ਦਿਨ ਪਹਿਲਾਂ ਇੱਕ ਕਾਰ ਨੇ ਫੇਟ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦੇ ਮਾਮਲੇ ’ਚ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਮੰਚ ਦੇ ਸੂਬਾਈ ਪ੍ਰਧਾਨ ਕਾ. ਤਾਰਾ ਸਿੰਘ ਨੇ ਦੱਸਿਆ ਕਿ ਚਾਰ ਦਿਨ ਪਹਿਲਾਂ ਕਾ. ਬਲਵੰਤ ਮਖੂ ਨੂੰ ਕੋਟਕਪੂਰਾ ਬਾਈਪਾਸ ਨੇੜੇ ਲਾਲ ਸਿੰਘ ਰੋਡ ਉੱਤੇ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ ਸੀ। ਉਹ ਡੀਐੱਮਸੀ ਲੁਧਿਆਣਾ ’ਚ ਜ਼ੇਰੇ ਇਲਾਜ ਹਨ ਤੇ ਉਨ੍ਹਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਖ਼ਦਸ਼ਾ ਜਾਹਰ ਕੀਤਾ ਕਿ ਇਹ ਇੱਕ ਆਮ ਸੜਕ ਦੁਰਘਟਨਾ ਨਹੀਂ ਸਗੋਂ ਸਾਜਿਸ਼ ਤਹਿਤ ਚਿੱਟੇ ਦਿਨ ਹਮਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਉਰਫ਼ ਸੂਬਾ ਉੱਤੇ ਹੋਏ ਹਮਲੇ ਦੀ ਕਾਮਰੇਡ ਮਖੂ ਪੈਰਵੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਜ਼ਰੂਰੀ ਹੈ ਤੇ ਸੜਕ ਦੁਰਘਟਨਾ ਦੀ ਆੜ ’ਚ ਹਮਲਾ ਕਰਨ ਵਾਲੀ ਸਾਜਿਸ਼ ਨੂੰ ਬੇਨਕਾਬ ਕੀਤਾ ਜਾਵੇ ਤੇ ਹਮਲਾਵਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਉਨ੍ਹਾਂ ਮੰਗ ਕੀਤੀ।


Comments Off on ਲੋਕ ਸੰਗਰਾਮ ਮੰਚ ਵੱਲੋਂ ਐੱਸਐੱਸਪੀ ਨੂੰ ਮੰਗ ਪੱਤਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.