ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    

ਵਾਲਮੀਕ ਭਾਈਚਾਰੇ ਨੇ ਸੋਨਾਕਸ਼ੀ ਸਿਨਹਾ ਦਾ ਪੁਤਲਾ ਫੂਕਿਆ

Posted On August - 13 - 2019

ਵਾਲਮੀਕ ਭਾਈਚਾਰੇ ਦੇ ਲੋਕ ਅਦਾਕਾਰਾ ਸੋਨਾਕਸ਼ੀ ਸਿਨਹਾ ਦਾ ਪੁਤਲਾ ਫੂਕਦੇ ਹੋਏ। -ਫੋਟੋ: ਅਸ਼ੋਕ ਸ਼ਰਮਾ

ਪੱਤਰ ਪ੍ਰੇਰਕ
ਅਜਨਾਲਾ, 12 ਅਗਸਤ
ਭਗਵਾਨ ਵਾਲਮੀਕ ਆਦਿ ਧਰਮ ਸਮਾਜ ਕਮੇਟੀ ਅਤੇ ਦਲਿਤ ਸੁਰੱਖਿਆ ਸੈਨਾ ਭਾਰਤ ਦੇ ਕਾਰਕੁਨਾਂ ਵੱਲੋਂ ਅੱਜ ਸ਼ਹਿਰ ਵਿੱਚ ਅਜਨਾਲਾ-ਡੇਰਾ ਬਾਬਾ ਨਾਨਕ ਸੜਕ ਜਾਮ ਕਰ ਕੇ ਪ੍ਰਧਾਨ ਸੋਨੂੰ ਦਿਓਲ ਦੀ ਅਗਵਾਈ ਹੇਠ ਫਿਲਮ ਅਦਾਕਾਰਾ ਸੋਨਾਕਸ਼ੀ ਸਿਨਹਾ ਦਾ ਪੁਤਲਾ ਫੂਕਿਆ ਗਿਆ। ਮੁਜ਼ਾਹਰਾਕਾਰੀਆਂ ਨੇ ਅਦਾਕਾਰਾ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਸੋਨੂੰ ਦਿਓਲ ਨੇ ਦੱਸਿਆ ਕਿ ਬੀਤੇ ਦਿਨੀਂ ਬਾਲੀਵੁੱਡ ਦੀ ਅਦਾਕਾਰਾ ਸੋਨਾਕਸ਼ੀ ਸਿਨਹਾ ਨੇ ਇਕ ਇੰਟਰਵਿਊ ਦੌਰਾਨ ਭਗਵਾਨ ਵਾਲਮੀਕ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਕਾਰਨ ਵਾਲਮੀਕ ਸਮਾਜ ਅੰਦਰ ਭਾਰੀ ਰੋਸ ਹੈ।
ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕ ਖ਼ਿਲਾਫ਼ ਬੋਲੇ ਸ਼ਬਦ ਕਦੇ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵਾਲਮੀਕ ਭਾਈਚਾਰੇ ਅਤੇ ਦਲਿਤ ਸੁਰੱਖਿਆ ਸੈਨਾ ਭਾਰਤ ਦੀ ਮੰਗ ਹੈ ਕਿ ਅਦਾਕਾਰਾ ਸੋਨਾਕਸ਼ੀ ਸਿਨਹਾ ਵਿਰੁੱਧ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ, ਨਹੀਂ ਤਾਂ ਦੇਸ਼ ਭਰ ਵਿੱਚ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਤਰਸੇਮ ਸਿੰਘ ਕਿਆਮਪੁਰਾ, ਸਰਵਨ ਸਿੰਘ ਸਰਾਏ, ਸੁਖਵਿੰਦਰ ਸਿੰਘ, ਰਾਜਾ ਉਗਰ ਔਲਖ, ਅਜੇ ਭੱਟੀ, ਦਵਿੰਦਰ ਸਿੰਘ ਤਲਵੰਡੀ ਹਾਜ਼ਰ ਸਨ।


Comments Off on ਵਾਲਮੀਕ ਭਾਈਚਾਰੇ ਨੇ ਸੋਨਾਕਸ਼ੀ ਸਿਨਹਾ ਦਾ ਪੁਤਲਾ ਫੂਕਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.