ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਵਿਦਿਆਰਥੀਆਂ ਨੂੰ 64 ਹਜ਼ਾਰ ਦੇ ਇਨਾਮ

Posted On August - 14 - 2019

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਦਿਆਰਥਣ ਨੂੰ ਇਨਾਮ ਦਿੰਦੇ ਹੋਏ। -ਫੋਟੋ: ਦਿਓਲ

ਪੱਤਰ ਪ੍ਰੇਰਕ
ਫਰੀਦਾਬਾਦ, 13 ਅਗਸਤ
ਸੋਨੀਪਤ ਵਿਚ ਦੀਨਬੰਧੂ ਛੋਟੂਰਾਮ ਸਾਇੰਸ ਤੇ ਟੈਕਨਾਲੋਜੀ ਵਰਸਿਟੀ ਵਿਚ ਸੂਬਾ ਪੱਧਰੀ ਕਾਨੂੰਨੀ ਸਾਖ਼ਰਤਾ ਇਨਾਮ ਵੰਡ ਸਮਾਗਮ ਦੌਰਾਨ ਹਰਿਅਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਜਿਨ੍ਹਾਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ, ਉਨ੍ਹਾਂ ਵਿਚ ਫਰੀਦਾਬਾਦ ਦੇ ਡੀਏਵੀ ਕਾਲਜ ਦੀਆਂ ਵਿਦਿਆਰਥਣਾਂ ਵੀ ਸਨਮਾਨਿਤ ਕੀਤੀਆਂ ਗਈਆਂ। ਡੀਏਵੀ ਕਾਲਜ ਦੇ ਵਿਦਿਆਰਥੀਆਂ ਨੇ ਨਕਦ ਇਨਾਮ ਜਿੱਤੇ ਜੋ 64 ਹਜ਼ਾਰ ਰੁਪਏ ਦੇ ਸਨ।
ਜੇਤੂ ਵਿਦਿਆਰਥੀਆਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ। ਜੇਤੂਆਂ ਵਿੱਚ ਸੋਨਲ ਸ਼ਰਮਾ ਨੇ ਮੌਕੇ ਉਪਰ ਚਿੱਤਰਕਾਰੀ, ਪ੍ਰਜਵਲ ਨੇ ਬਹਿਸ ਵਿੱਚ ਸਨਮਾਨ ਪ੍ਰਾਪਤ ਕੀਤਾ। ਸਕਿੱਟ ਵਿੱਚ ਕੁੰਕੂਮ, ਯੁਗਲ ਅਕਸ਼ੈ ਤੇ ਸ਼ਾਕਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੱਭਿਆਚਾਰਕ ਵੰਨਗੀਆਂ, ਯੂਥ ਫੈਸਟੀਵਲ ਦੌਰਾਨ 11ਵੀਂ ਵਾਰ ਚੈਂਪੀਅਨਸ਼ਿਪ ਜਿੱਤਣ ਕਰ ਕੇ ਮੁੱਖ ਮੰਤਰੀ ਨੇ ਕਾਲਜ ਪ੍ਰਬੰਧਕਾਂ ਦਾ ਹੌਸਲਾ ਵਧਾਇਆ।


Comments Off on ਵਿਦਿਆਰਥੀਆਂ ਨੂੰ 64 ਹਜ਼ਾਰ ਦੇ ਇਨਾਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.