ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ

Posted On August - 20 - 2019

ਜਸਵੰਤ ਜੱਸ
ਫ਼ਰੀਦਕੋਟ, 19 ਅਗਸਤ

ਕੁਸ਼ਤੀ ਮੁਕਾਬਲਾ ਜਿੱਤਣ ਮੌਕੇ ਤਿਰੰਗੇ ਨਾਲ ਮਨੋਹਰ ਸਿੰਘ।

ਪੰਜਾਬ ਪੁਲੀਸ ਦੇ ਸਿਪਾਹੀ ਮਨੋਹਰ ਸਿੰਘ ਨੇ ਚੀਨ ਦੇ ਸ਼ਹਿਰ ਚੇਂਗਦੂ ਵਿੱਚ ਚੱਲ ਰਹੀਆਂ ਵਿਸ਼ਵ ਪੁਲੀਸ ਖੇਡਾਂ ਦੇ ਕੁਸ਼ਤੀ ਮੁਕਾਬਲੇ ਵਿੱਚ ਮੇਜ਼ਬਾਨ ਦੇਸ਼ ਦੇ ਪਹਿਲਵਾਨ ਨੂੰ ਚਿੱਤ ਕਰਕੇ ਸੋਨ ਤਗ਼ਮਾ ਜਿੱਤਿਆ। ਫ਼ਰੀਦਕੋਟ ਵਾਸੀ ਮਨੋਹਰ ਸਿੰਘ ਨੇ ਕੁਸ਼ਤੀ ਦੇ 59 ਕਿਲੋ ਭਾਰ ਵਰਗ ਦੇ ਗਰੀਕੋ ਰੋਮਨ ਮੁਕਾਬਲੇ ਵਿੱਚ ਹਿੱਸਾ ਲਿਆ ਸੀ।
ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫ਼ਾਈਨਲ ਵਿੱਚ ਚੀਨ ਦੇ ਪਹਿਲਵਾਨ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਉਸ ਨੇ ਭਾਰਤ ਦੀ ਝੋਲੀ ਸੋਨ ਤਗ਼ਮਾ ਪਾ ਕੇ ਪੰਜਾਬ ਤੇ ਜ਼ਿਲ੍ਹਾ ਫ਼ਰੀਦਕੋਟ ਦਾ ਮਾਣ ਵਧਾਇਆ। ਮਨੋਹਰ ਸਿੰਘ ਇਸ ਤੋਂ ਪਹਿਲਾਂ ਸੂਬਾ ਪੱਧਰੀ ਅਤੇ ਕੌਮੀ ਪੱਧਰ ‘ਤੇ ਦਰਜਨ ਤੋਂ ਵੱਧ ਮੁਕਾਬਲਿਆਂ ਵਿੱਚ ਸ਼ਮੂਲੀਅਤ ਕਰ ਚੁੱਕਿਆ ਹੈ। ਮਨੋਹਰ ਸਿੰਘ ਨੇ ਦੱਸਿਆ ਕਿ ਉਸ ਨੇ ਕੌਮੀ ਮੁਕਾਬਲੇ ਵਿੱਚ ਵੀ ਸੋਨ ਤਗ਼ਮਾ ਜਿੱਤਿਆ ਹੈ।


Comments Off on ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.