ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼

Posted On August - 21 - 2019

ਪੱਤਰ ਪ੍ਰੇਰਕ
ਬਠਿੰਡਾ, 20 ਅਗਸਤ

ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ। -ਫੋਟੋ: ਪਵਨ ਸ਼ਰਮਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵਰਗੀ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਜ਼ਿਲ੍ਹੇ ਅੰਦਰ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮੰਤਵ ਸੂਬੇ ਦੇ ਗ਼ਰੀਬ ਅਤੇ ਪਛੜੇ ਵਰਗ ਦੇ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ।
ਸਥਾਨਕ ਸਿਵਲ ਹਸਪਤਾਲ ਵਿਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਦੱਸਿਆ ਕਿ ਇਸ ਯੋਜਨਾ ਨਾਲ ਵੱਧ ਤੋਂ ਵੱਧ ਲੋਕਾਂ ਦੀ ਆਰਥਿਕ ਸਥਿਤੀ ਨੂੰ ਪਾਸੇ ਰੱਖ ਕੇ ਉਨ੍ਹਾਂ ਨੂੰ ਚੰਗੀ ਸਿਹਤ ਦਾ ਤੋਹਫ਼ਾ ਦੇਣਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ‘ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਕਰਵਾਏ ਗਏ ਸਮਾਗਮ ਮੌਕੇ ਵਿੱਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਅਧੀਨ ਸੂਬੇ ਦੇ 43.08 ਲੱਖ ਪਰਿਵਾਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਨੂੰ 5 ਲੱਖ ਰੁਪਏ ਤੱਕ ਦਾ ਸਾਲਾਨਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ। ਨਕਦੀ ਰਹਿਤ ਇਲਾਜ ਲਈ ਤਕਰੀਬਨ 200 ਸਰਕਾਰੀ ਤੇ 250 ਪ੍ਰਾਈਵੇਟ ਹਸਪਤਾਲ ਉਪਲਬਧ ਹੋਣਗੇ। ਉਨ੍ਹਾਂ ਇਸ ਸਕੀਮ ਬਾਰੇ ਹੋਰ ਚਾਨਣਾ ਪਾਉਂਦਿਆਂ ਕਿਹਾ ਕਿ 1396 ਦੂਜੇ ਦਰਜੇ ਅਤੇ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਚ ਹੋਣ ਵਾਲੇ ਅਪ੍ਰੇਸ਼ਨ ਤੇ ਸਰਜਰੀਆਂ ਦੇ ਪੈਕੇਜ ਸ਼ਾਮਲ ਹਨ। ਇਸ ਯੋਜਨਾ ਸਬੰਧੀ ਹੈਲਪਲਾਈਨ ਨੰਬਰ 104 ਜਾਰੀ ਕੀਤੀ ਹੈ, ਜੋ ਕਿ 24 ਘੰਟੇ ਚਾਲੂ ਰਹੇਗੀ।
ਸਮਾਗਮ ਦੌਰਾਨ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਕਿਉਂਕਿ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਪਹੁੰਚ ਰਹੀਆਂ ਹਨ। ਪੱਤਰਕਾਰ ਭਾਈਚਾਰੇ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਪਹਿਲੀ ਵਾਰ ਗ਼ਰੀਬ ਅਤੇ ਪੱਛੜੇ ਵਰਗ ਤੋਂ ਇਲਾਵਾ ਐਕਰੀਡੇਟਿਡ ਤੇ ਪੀਲੇ ਕਾਰਡ ਧਾਰਕ ਪੱਤਰਕਾਰਾਂ ਨੂੰ ਵੀ ਇਸ ਸਕੀਮ ਤਹਿਤ ਸ਼ਾਮਲ ਕਰਕੇ ਉਨ੍ਹਾਂ ਨੂੰ ਬਣਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਯੋਜਨਾ ਤਹਿਤ ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ 200 ‘ਆਯੂਸ਼ਮਾਨ ਮਿੱਤਰ’ ਵੀ ਸ਼ਾਮਲ ਕੀਤੇ ਗਏ ਹਨ। ਕਿਸੇ ਵੀ ਯੋਗ ਲਾਭਪਾਤਰੀ ਨੂੰ ਐਮਰਜੈਂਸੀ ਦੌਰਾਨ ਨਕਦ ਰਹਿਤ ਇਲਾਜ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ, ਭਾਵੇਂ ਉਹ ਹਸਪਤਾਲ ਵਿਚ ਆਪਣਾ ਈ-ਕਾਰਡ ਨਾਲ ਲੈ ਕੇ ਨਹੀਂ ਜਾ ਰਿਹਾ।

 


Comments Off on ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.