ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਵੱਖ ਵੱਖ ਘਟਨਾਵਾਂ ਵਿੱਚ ਦੋ ਵਿਅਕਤੀ ਹਲਾਕ

Posted On August - 13 - 2019

ਪੱਤਰ ਪ੍ਰੇਰਕ
ਬਟਾਲਾ 12 ਅਗਸਤ
ਦੋ ਵੱਖ ਵੱਖ ਘਟਨਾਵਾਂ ਵਿੱਚ ਦੋ ਵਿਅਕਤੀ ਹਲਾਕ ਹੋ ਗਏ। ਨਜ਼ਦੀਕੀ ਪਿੰਡ ਮਰੜੀ ਕਲਾਂ ਵਿਖੇ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਮਜ਼ਦੂਰ ਬਲਕਾਰ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਇੱਕ ਜ਼ਹਿਰੀਲੇ ਸੱਪ ਨੇ ਡੰਗ ਲਿਆ ਜਿਸ ਕਾਰਨ ਉਸਦੀ ਹਾਲਤ ਖ਼ਰਾਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਬਲਕਾਰ ਸਿੰਘ ਦੀ ਮੌਤ ਹੋ ਗਈ। ਉਧਰ ਪਿੰਡ ਪੱਬਾਂਰਾਲੀ ਵਿਚ ਸੁਰਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਨਾਮਕ ਇੱਕ ਕਿਸਾਨ ਉਸ ਵੇਲੇ ਆਪਣੀ ਜਾਨ ਗੁਆ ਬੈਠਾ ਜਦੋਂ ਆਪਣੇ ਖੇਤ ਵਿੱਚ ਮੋਟਰ ਚਲਾਉਂਦੇ ਸਮੇਂ ਉਸਨੂੰ ਜ਼ੋਰਦਾਰ ਕਰੰਟ ਲੱਗ ਗਿਆ। ਪੁਲੀਸ ਨੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਹੋਇਆਂ ਪੋਸਟਮਾਰਟਮ ਪਿੱਛੋਂ ਲਾਸ਼ ਵਾਰਿਸਾਂ ਦੇ ਸਪੁਰਦ ਕਰ ਦਿੱਤੀ ਹੈ।


Comments Off on ਵੱਖ ਵੱਖ ਘਟਨਾਵਾਂ ਵਿੱਚ ਦੋ ਵਿਅਕਤੀ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.