ਸਰ੍ਹੋਂ ਜਾਤੀ ਦੀਆਂ ਫ਼ਸਲਾਂ ਦੀਆਂ ਬਿਮਾਰੀਆਂ !    ਕੌਮਾਂਤਰੀ ਮੈਚ ਇਕੱਠੇ ਖੇਡਣ ਵਾਲੇ ਭਰਾ ਮਨਜ਼ੂਰ ਹੁਸੈਨ, ਮਹਿਮੂਦ ਹੁਸੈਨ ਤੇ ਮਕਸੂਦ ਹੁਸੈਨ !    ਪੰਜਾਬ ਦੇ ਇਤਿਹਾਸ ਨਾਲ ਨੇੜਿਓਂ ਜੁੜਿਆ ਪਿੰਡ ‘ਲੰਗ’ !    ਕਰਜ਼ਾ ਤੇ ਪੇਂਡੂ ਔਰਤ ਮਜ਼ਦੂਰ ਪਰਿਵਾਰ !    ਪੰਜਾਬੀ ਫ਼ਿਲਮਾਂ ਦਾ ਸਰਪੰਚ ਯਸ਼ ਸ਼ਰਮਾ !    ਸਿਨਮਾ ਸਕਰੀਨ ’ਤੇ ਸਮਾਜ ਦੇ ਰੰਗ !    ਕੁਦਰਤ ਦੇ ਖੇੜੇ ਦੀ ਪ੍ਰਤੀਕ ਬਸੰਤ ਪੰਚਮੀ !    ਗੀਤਕਾਰੀ ਵਿਚ ਉੱਭਰਦਾ ਨਾਂ ਸੁਰਜੀਤ ਸੰਧੂ !    ਮੋਇਆਂ ਨੂੰ ਆਵਾਜ਼ਾਂ! !    ਲੋਕ ਢਾਡੀ ਪਰੰਪਰਾ ਦਾ ਵਾਰਿਸ ਈਦੂ ਸ਼ਰੀਫ !    

ਵੱਖ-ਵੱਖ ਜਥੇਬਦੀਆਂ ਵੱਲੋਂ ਸ਼ਹੀਦ ਕਿਰਨਜੀਤ ਕੌਰ ਨੂੰ ਸ਼ਰਧਾਂਜਲੀਆਂ

Posted On August - 13 - 2019

ਕਿਰਨਜੀਤ ਕੌਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੂੰ ਮੰਗ ਪੱਤਰ ਸੌਂਪਦੇ ਹੋਏ ਕਮੇਟੀ ਮੈਂਬਰ।

ਨਵਕਿਰਨ ਸਿੰਘ
ਮਹਿਲ ਕਲਾਂ, 12 ਅਗਸਤ
ਅੱਜ ਸ਼ਹੀਦ ਕਿਰਨਜੀਤ ਕੌਰ ਦੇ ਸ਼ਰਧਾਂਜਲੀ ਸਮਾਗਮ ਮੌਕੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਸਮੇਤ ਦਰਜਨਾਂ ਜਨਤਕ ਜਮਹੂਰੀ ਆਗੂਆਂ ਨੇ ਕਿਰਨਜੀਤ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ। ਮਹਿਲ ਕਲਾਂ ਦੀ ਅਨਾਜ ਮੰਡੀ ਵਿਚ ਕਰਵਾਏ ਸਮਾਗਮ ਦੌਰਾਨ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਬਿੰਦਰ ਸਿੰਘ ਕਲਾਲਾ, ਨਰਾਇਣ ਦੱਤ ਅਤੇ ਮਨਜੀਤ ਧਨੇਰ ਨੇ 22 ਸਾਲ ਪੁਰਾਣੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਵਿਦਿਆਰਥਣ ਕਿਰਨਜੀਤ ਕੌਰ ਨੂੰ ਮਹਿਲ ਕਲਾਂ ਦੇ ਸਿਆਸੀ ਸ਼ਹਿ ਪ੍ਰਾਪਤ ਗੁੰਡਿਆਂ ਨੇ ਅਗਵਾ ਤੇ ਸਮੂਹਿਕ ਜਬਰ-ਜਨਾਹ ਮਗਰੋਂ ਕਤਲ ਕਰ ਦਿੱਤਾ ਸੀ। ਲੰਮੇ ਸੰਘਰਸ਼ਾਂ ਮਗਰੋਂ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਗਈਆਂ ਸਨ।
ਇਸ ਮੌਕੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਲਗਾਤਾਰ ਸੰਘਰਸ਼ ਜਾਰੀ ਰੱਖਣਾ ਛੋਟੀ ਪ੍ਰਾਪਤੀ ਨਹੀਂ ਹੈ। ਉਨ੍ਹਾਂ ਭਰੋਸਾ ਦਵਾਇਆ ਕਿ ਆਮ ਆਦਮੀ ਪਾਰਟੀ, ਪੰਜਾਬ ਦੇ ਗਵਰਨਰ ਨੂੰ ਮਿਲ ਕੇ ਮਨਜੀਤ ਧਨੇਰ ਦੀ ਸਜ਼ਾ ਮੁਆਫ਼ ਕਰਨ ਦੀ ਮੰਗ ਕਰੇਗੀ। ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਦੇਸ਼ ਦੇ ਹਾਕਮ ਕਾਰਪੋਰੇਟ ਜਗਤ ਪੱਖੀ ਵਿਕਾਸ ਮਾਡਲ ਨੂੰ ਅੱਗੇ ਵਧਾਉਣ ਲਈ ਲੋਕਾਂ ’ਤੇ ਦਬਾਅ ਪਾ ਰਹੇ ਹਨ। ਆਰਐੱਮਪੀਆਈ ਦੇ ਸੂਬਾ ਸਕੱਤਰ ਮੰਗਤ ਰਾਮ ਪਾਸਲਾ ਅਤੇ ਸੀਪੀਆਈ ਦੇ ਸੂਬਾ ਸਕੱਤਰ ਬੰਤ ਬਰਾੜ ਨੇ ਕਿਹਾ ਕਿ ਅੱਜ ਔਰਤਾਂ ਸਮੇਤ ਦੇਸ਼ ਦਾ ਹਰ ਕਿਰਤੀ ਤਬਕਾ ਤੰਗੀਆਂ-ਤੁਰਸ਼ੀਆਂ ਵਾਲਾ ਜੀਵਨ ਬਤੀਤ ਕਰ ਰਿਹਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਸੂਬੇ ਦਾ ਦਰਮਿਆਨਾ ਤੇ ਗ਼ਰੀਬ ਕਿਸਾਨ ਕਰਜ਼ੇ, ਖ਼ੁਦਕੁਸ਼ੀਆਂ, ਬੇਰੁਜ਼ਗਾਰੀ, ਬਿਮਾਰੀਆਂ, ਅਨਪੜ੍ਹਤਾ ਤੇ ਮਾਨਸਿਕ ਪ੍ਰੇਸ਼ਾਨੀਆਂ ਵਿਚ ਦਿਨ ਕੱਟ ਰਿਹਾ ਹੈ। ਇਸ ਮੌਕੇ ਜਗਰਾਜ ਸਿੰਘ ਟੱਲੇਵਾਲ, ਰਜਿੰਦਰ ਭਦੌੜ, ਬਲਦੇਵ ਸਿੰਘ, ਹਲਕਾ ਵਿਧਾਇਕ ਤੇ ‘ਆਪ’ ਆਗੂ ਕੁਲਵੰਤ ਪੰਡੋਰੀ ਅਤੇ ਧੰਨਾ ਮੱਲ ਗੋਇਲ ਨੇ ਸਮਾਜਿਕ ਜਬਰ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਵਰਤਾਰੇ ਨੂੰ ਨੱਥ ਪਾਉਣ ਲਈ ਸੰਘਰਸ਼ਾਂ ਦੀ ਲੋੜ ‘ਤੇ ਜ਼ੋਰ ਦਿੱਤਾ। ਇਸ ਮੌਕੇ ਟੀਐੱਸਯੂ ਦੇ ਸਰਕਲ ਆਗੂ ਦਰਸ਼ਨ ਸਿੰਘ, ਗੁਰਮੀਤ ਸੁਖਪੁਰ, ਪ੍ਰੇਮ ਕੁਮਾਰ, ਗੁਰਦੇਵ, ਅਮਰਜੀਤ ਕੁੱਕੂ ਨੇ ਸੰਬੋਧਨ ਕੀਤਾ।
ਇਸ ਮੌਕੇ ਐਕਸ਼ਨ ਕਮੇਟੀ ਨੇ ਪੱਤਰਕਾਰ ਚਰਨਜੀਤ ਭੁੱਲਰ ਦਾ ਸਨਮਾਨ ਕੀਤਾ। ਇਸ ਮੌਕੇ ਰਣਜੀਤ ਭੋਤਨਾ ਦੀ ਨਿਰਦੇਸ਼ਨਾ ਹੇਠ ਤੇ ਸਰਕਾਰੀ ਹਾਈ ਸਕੂਲ ਮਹਿਲ ਖੁਰਦ ਅਤੇ ਸ਼ਹੀਦ ਭਗਤ ਸਿੰਘ ਕਲੱਬ ਕੁਰੜ ਦੇ ਵਿਦਿਆਰਥੀਆਂ ਨੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ।


Comments Off on ਵੱਖ-ਵੱਖ ਜਥੇਬਦੀਆਂ ਵੱਲੋਂ ਸ਼ਹੀਦ ਕਿਰਨਜੀਤ ਕੌਰ ਨੂੰ ਸ਼ਰਧਾਂਜਲੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.