ਜਾਨ੍ਹਵੀ ਕਪੂਰ ਨੇ ਆਪਣੀ ਮਾਂ ਨੂੰ ਯਾਦ ਕੀਤਾ !    ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    

ਸ਼ਰਾਰਤੀ ਅਨਸਰਾਂ ਨੇ ਲੜਕੀ ਦਾ ਸਿਰ ਦਰੜਿਆ

Posted On August - 19 - 2019

ਸੁਲਤਾਨਪੁਰ (ਉੱਤਰ ਪ੍ਰਦੇਸ਼), 18 ਅਗਸਤ
ਸ਼ਰਾਰਤੀ ਅਨਸਰਾਂ ਦੇ ਗਰੋਹ ਨੇ ਸੁਲਤਾਨਪੁਰ ਵਿੱਚ ਇੱਕ 16 ਸਾਲਾਂ ਲੜਕੀ ਵੱਲੋਂ ਵਿਰੋਧ ਕਰਨ ’ਤੇ ਪਿੱਛਾ ਕਰਦਿਆਂ ਮੋਟਰਸਾਈਕਲ ਨਾਲ ਲੜਕੀ ਦਾ ਸਿਰ ਬੁਰੀ ਤਰ੍ਹਾਂ ਦਰੜ ਦਿੱਤਾ। ਓਧਰ ਪੁਲੀਸ ਨੇ ਇਸ ਮਾਮਲੇ ਸਬੰਧੀ ਸ਼ਿਕਾਇਤ ਦਰਜ ਕਰਨ ਤੋਂ ਮਨਾ ਕਰ ਦਿੱਤਾ ਅਤੇ ਡਾਕਟਰਾਂ ਨੇ ਵੀ ਬਿਨਾਂ ਪੁਲੀਸ ਰਿਕਾਰਡ ਦੇ ਇਲਾਜ ਤੋਂ ਇਨਕਾਰ ਕਰ ਦਿੱਤਾ। ਇਹ ਘਟਨਾ 8 ਅਗਸਤ ਦੀ ਹੈ ਅਤੇ ਅਖ਼ੀਰ ਜ਼ਿੰਦਗੀ ਤੇ ਮੌਤ ਦੀ ਜੰਗ ਲੜਦੀ 16 ਲੜਕੀ ਨੇ 14 ਅਗਸਤ ਨੂੰ ਦਮ ਤੋੜ ਦਿੱਤਾ। ਲੜਕੀ ਦੇ ਦਾਦੇ ਨੇ ਲਾਬੂਆਂ ਪੁਲੀਸ ਸਟੇਸ਼ਨ ਵਿੱਚ ਸ਼ਰਾਰਤੀ ਅਨਸਰਾ ਖ਼ਿਲਾਫ਼ ਕਾਰਵਾਈ ਲਈ ਸ਼ਿਕਾਇਤ ਕੀਤੀ ਪਰ ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਸਬੰਧੀ ਲਾਬੂਆਂ ਪੁਲੀਸ ਸਟੇਸ਼ਨ ਦੇ ਮੁਖੀ ਸੰਜੈ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। -ਆਈਏਐੱਨਐੱਸ

 


Comments Off on ਸ਼ਰਾਰਤੀ ਅਨਸਰਾਂ ਨੇ ਲੜਕੀ ਦਾ ਸਿਰ ਦਰੜਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.