ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

Posted On August - 13 - 2019

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਗਸਤ
ਸਥਾਨਕ ਪੁਲੀਸ ਨੇ ਅੱਜ ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ’ਚ ਪੁਲੀਸ ਨੇ ਚਾਰ ਲੜਕੀਆਂ ਸਮੇਤ 9 ਮੁਲਜ਼ਮਾਂ ਦੇ ਖਿਲਾਫ਼ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸਰਾਭਾ ਨਗਰ ’ਚ ਤਾਇਨਾਤ ਐੱਸਆਈ ਮਧੂ ਬਾਲਾ ਅਨੁਸਾਰ ਉਹ ਸ਼ਨਿਚਰਵਾਰ ਨੂੰ ਫਿਰੋਜ਼ਪੁਰ ਰੋਡ ਕੋਲ ਮੌਜੂਦ ਸੀ। ਇਸੇ ਦੌਰਾਨ ਉਨ੍ਹਾਂ ਨੂੰ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਵੇਵ ਮਾਲ ਦੇ ਅੰਦਰ ਓਰਾ ਸਪਾ ਸੈਂਟਰ ਹੈ। ਇਸ ਸਪਾ ਸੈਂਟਰ ਦੀ ਆੜ ’ਚ ਦੇਹ ਵਪਾਰ ਦਾ ਕੰਮ ਚੱਲ ਰਿਹਾ ਹੈ। ਪੁਲੀਸ ਨੇ ਸੂਚਨਾ ਮਿਲਣ ’ਤੇ ਉਥੇ ਛਾਪਾ ਮਾਰਿਆ। ਮੌਕੇ ’ਤੇ ਪੁਲੀਸ ਨੇ 4 ਲੜਕੀਆਂ ਤੇ 5 ਲੜਕਿਆਂ ਨੂੰ ਹਿਰਾਸਤ ’ਚ ਲਿਆ ਹੈ।

 


Comments Off on ਸਪਾ ਸੈਂਟਰ ਦੀ ਆੜ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.