ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਸਮਲਿੰਗੀ ਵਿਆਹ ਬਾਰੇ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

Posted On August - 13 - 2019

ਨਵੀਂ ਦਿੱਲੀ, 12 ਅਗਸਤ
ਸੁਪਰੀਮ ਕੋਰਟ ਨੇ ਐੱਲਜੀਬੀਟੀਕਿਊ(ਸਮਲਿੰਗੀ, ਗੇਅ, ਬਾਈ ਸੈਕਸੁਅਲ, ਟਰਾਂਸਜੈਂਡਰ, ਟਰਾਂਸਸੈਕਸੁਅਲ ਅਤੇ ਸਮਲਿੰਗੀ ਪੁਰਸ਼) ਭਾਈਚਾਰੇ ਲਈ ਵੱਖ ਵੱਖ ਨਾਗਰਿਕ ਹੱਕ ਜਿਵੇਂ ਸਮਲਿੰਗੀ ਵਿਆਹ, ਗੋਦ ਅਤੇ ਮੁੱਲ ਦੀ ਕੁੱਖ ਦੀ ਮੰਗ ਵਾਲੀ ਖਾਰਜ ਕੀਤੀ ਪਟੀਸ਼ਨ ’ਤੇ ਨਜ਼ਰਸਾਨੀ ਦੀ ਮੰਗ ਖਾਰਜ ਕਰ ਦਿੱਤੀ ਹੈ। ਜਸਟਿਸ ਐਨ ਵੀ ਰਾਮੰਨਾ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ 11 ਜੁਲਾਈ ਨੂੰ ਐੱਲਜੀਬੀਟੀਕਿਊ ਭਾਈਚਾਰੇ ਨਾਲ ਸਬੰਧਤ ਤੁਸ਼ਾਰ ਨਈਅਰ ਦੀ ਨਜ਼ਰਸਾਨੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਨਜ਼ਰਸਾਨੀ ਪਟੀਸ਼ਨ 29 ਅਕਤੂਬਰ 2018 ਦੇ ਹੁਕਮਾਂ ਖਿਲਾਫ਼ ਦਾਖਲ ਕੀਤੀ ਗਈ ਸੀ। ਬੈਂਚ ਵਿੱਚ ਸ਼ਾਮਲ ਜਸਟਿਸ ਐਸ ਅਬਦੁਲ ਨਜ਼ੀਰ ਅਤੇ ਦੀਪਕ ਗੁਪਤਾ ਨੇ ਕਿਹਾ ਕਿ ਹੁਕਮਾਂ ’ਤੇ ਨਜ਼ਰਸਾਨੀ ਦਾ ਕੋਈ ਮਾਮਲਾ ਨਹੀਂ ਬਣਦਾ। ਇਸ ਲਈ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ। -ਪੀਟੀਆਈ

 


Comments Off on ਸਮਲਿੰਗੀ ਵਿਆਹ ਬਾਰੇ ਨਜ਼ਰਸਾਨੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.