ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦਾ ਉਦਘਾਟਨ

Posted On August - 15 - 2019

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਸਰਕਾਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦਾ ਉਦਘਾਟਨ ਕਰਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 14 ਅਗਸਤ
ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸੰਗਤ ਸਿੰਘ ਗਿਲਜੀਆਂ, ਪਵਨ ਆਦੀਆ ਅਤੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਮੌਜੂਦ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਲਗਾਤਾਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਪ੍ਰਤੀ ਵਰਤੀ ਜਾ ਰਹੀ ਗੰਭੀਰਤਾ ਸਦਕਾ ਲੋਕਾਂ ਦਾ ਸਕੂਲਾਂ ਪ੍ਰਤੀ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਸੂਬੇ ਦੀ 80 ਫੀਸਦੀ ਆਬਾਦੀ ਕਵਰ ਹੋਵੇਗੀ। ਉਨ੍ਹਾਂ ਨੇ ਸਕੂਲ ਨੂੰ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਹੁਸ਼ਿਆਰਪੁਰ ’ਚ ਸਿੱਧੂ ਲਹਿਰਾਉਣਗੇ ਤਿਰੰਗਾ
ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ 15 ਅਗਸਤ ਨੂੰ ਸਥਾਨਕ ਪੁਲਿਸ ਲਾਈਨ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿਘ ਸਿੱਧੂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਜ਼ਿਲ੍ਹਾ ਪੱਧਰੀ ਸਮਾਰੋਹ ਸਬੰਧੀ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮਗਰੋਂ ਦਿੱਤੀ।


Comments Off on ਸਮਾਰਟ ਸਕੂਲ ਢੱਡਾ ਫਤਿਹ ਸਿੰਘ ਦਾ ਉਦਘਾਟਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.