ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਸਰੂਪ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਹੁੰਚਾਏ

Posted On August - 13 - 2019

ਪੱਤਰ ਪ੍ਰੇਰਕ
ਸ਼ਹਿਣਾ, 12 ਅਗਸਤ
ਇੱਥੋ ਦੋ ਕਿਲੋਮੀਟਰ ਦੂਰ ਪਿੰਡ ਸੁਖੀਆਂ ਨਗਰ ਦੇ ਇੱਕ ਸਥਾਨ ਤੋਂ ਬੀੜਾਂ ਦੀ ਸਿੱਖੀ ਅਸੂਲਾਂ ਅਨੁਸਾਰ ਸਾਂਭ ਸੰਭਾਲ ਨਾ ਹੋਣ ਕਾਰਨ ਅੱਜ ਪੰਜ ਪਿਆਰਿਆਂ ਨੇ ਜਾਂਚ ਕਰਨ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿੱਚ ਸੁਸੋਭਿਤ ਕੀਤਾ। ਭਾਈ ਅਮਰੀਕ ਸਿੰਘ ਮੈਨੇਜਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਲਾਕੇ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਕੁਪ੍ਰਬੰਧਾਂ ਦੀ ਸ਼ਿਕਾਇਤ ਕੀਤੀ ਸੀ। ਇੱਥੋਂ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੇ ਪੁੱਤਰ ਵੱਲੋਂ ਸਿੱਖੀ ਰਵਾਇਤਾਂ ਦੇ ਉਲਟ ਪੁੱਛਾਂ ਦੇਣਾ, ਘਰੋਂ ਭੱਜੇ ਜੋੜਿਆਂ ਨੂੰ ਪਨਾਹ ਦੇਣਾ ਹੈ। ਅੱਜ ਪੰਜ ਪਿਆਰੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਇੱਥੇ ਪੁੱਜੇ। ਪੰਜ ਪਿਆਰਿਆ ’ਚ ਦਿਲਬਾਰ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ ਅਤੇ ਅਮਰੀਕ ਸਿੰਘ ਸ਼ਾਮਲ ਸਨ। ਜਾਂਚ ਕੀਤੀ ਅਤੇ ਬਾਅਦ ’ਚ ਸਰੂਪ ਨੂੰ ਲੈ ਕੇ ਰਵਾਨਾ ਹੋ ਗਏ। ਭਾਈ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਸਥਾਨ ਦੇ ਮੁਖੀ ਬਾਬਾ ਦਰਸ਼ਨ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਵਿੱਚ ਤਲਬ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਸੁਖੀਆ ਨਗਰ ਸਥਾਨ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਨੇ ਦੱਸਿਆ ਕਿ ਗੁਰੂ ਗਰੰਥ ਸਾਹਿਬ ਦੀ ਸਹੀ ਢੰਗ ਨਾਲ ਸੇਵਾ ਸੰਭਾਲ ਕੀਤੀ ਜਾਂਦੀ ਸੀ। ਇਹ ਸਭ ਸਿਆਸੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਲਾਏ ਸਾਰੇ ਦੋਸ਼ ਬੇਬੁਨਿਆਦ ਹਨ।


Comments Off on ਸਰੂਪ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਹੁੰਚਾਏ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.