ਨੌਜਵਾਨ ਸੋਚ : ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਬੇਰੁਜ਼ਗਾਰ ਨੌਜਵਾਨਾਂ ਦੇ ਇਕਜੁੱਟ ਸੰਘਰਸ਼ ਦੀ ਲੋੜ !    ਮੈਕਸੀਕੋ ਤੋਂ ਵਤਨ ਪਰਤਾਏ ਪੰਜਾਬੀ ਤੇ ਪਰਵਾਸ !    ਮੱਧ ਪ੍ਰਦੇਸ਼: ਸਰਕਾਰੀ ਤੀਰਥ ਯਾਤਰਾ ਯੋਜਨਾ ’ਚ ਗੁਰਦੁਆਰਾ ਕਰਤਾਰਪੁਰ ਸਾਹਿਬ ਵੀ ਸ਼ਾਮਲ !    ਮਹਿਲਾ ਪੁਲੀਸ ਮੁਲਾਜ਼ਮ ਦਾ ਪਿੱਛਾ ਕਰਨ ਵਾਲਾ ਆਈਬੀ ਮੁਲਾਜ਼ਮ ਗ੍ਰਿਫ਼ਤਾਰ !    ਆਈਐੱਨਐਕਸ: ਚਿਦੰਬਰਮ ਦੀ ਹਿਰਾਸਤ 27 ਤੱਕ ਵਧੀ !    ਜਸਟਿਸ ਰਵੀ ਰੰਜਨ ਝਾਰਖੰਡ ਹਾਈ ਕੋਰਟ ਦੇ ਚੀਫ ਜਸਟਿਸ ਬਣੇ !    ਅੰਮ੍ਰਿਤਸਰ ਬਣਿਆ ਗਲੋਬਲ ਸ਼ਹਿਰੀ ਹਵਾ ਪ੍ਰਦੂਸ਼ਣ ਅਬਜ਼ਰਵੇਟਰੀ ਦਾ ਮੈਂਬਰ !    ਕਾਰੋਬਾਰੀ ਦੀ ਪਤਨੀ ਨੂੰ ਬੰਦੀ ਬਣਾ ਕੇ ਨੌਕਰ ਨੇ ਲੁੱਟੇ 60 ਲੱਖ !    

ਸਰੋਵਰ ਵਿਚ ਡੁੱਬਣ ਕਾਰਨ ਵਿਅਕਤੀ ਦੀ ਮੌਤ

Posted On August - 20 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 19 ਅਗਸਤ
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਡੁੱਬਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖਤ ਬ੍ਰਹਮ ਮਹਿੰਦਰ ਸਿੰਘ (57) ਵਾਸੀ ਪਿੰਡ ਚੋਹੜਵਾਲੀ, ਆਦਮਪੁਰ (ਜਲੰਧਰ) ਵਜੋਂ ਹੋਈ ਹੈ। ਇਹ ਘਟਨਾ 18-19 ਅਗਸਤ ਦੀ ਦਰਮਿਆਨੀ ਰਾਤ ਲਗਭਗ ਡੇਢ ਵਜੇ ਵਾਪਰੀ। ਵੇਰਵਿਆਂ ਮੁਤਾਬਕ ਇਹ ਵਿਅਕਤੀ ਦੇਰ ਰਾਤ ਨੂੰ ਸਰੋਵਰ ਵਿਚ ਇਸ਼ਨਾਨ ਕਰਨ ਲਈ ਗਿਆ ਸੀ ਪਰ ਉਹ ਸਰੋਵਰ ਵਿਚ ਸੁਰੱਖਿਆ ਵਜੋਂ ਲੱਗੇ ਜੰਗਲਿਆਂ ਤੋਂ ਅਗਾਂਹ ਚਲਾ ਗਿਆ ਅਤੇ ਡੁੱਬ ਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਹੋਰ ਕਰਮਚਾਰੀਆਂ ਨੇ ਉਸ ਨੂੰ ਸਰੋਵਰ ਵਿਚੋਂ ਬਾਹਰ ਕੱਢਿਆ। ਉਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਹਰਿਮੰਦਰ ਸਾਹਿਬ ਦੇ ਮੀਤ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਬ੍ਰਹਮ ਮਹਿੰਦਰ ਸਿੰਘ ਦੀਆਂ ਦੋ ਬੇਟੀਆਂ ਅਤੇ ਪਤਨੀ ਵਿਦੇਸ਼ ਵਿਚ ਹੈ। ਪਿੰਡ ਵਿਚ ਉਸ ਨੂੰ ਲੋਕ ਡਾਕਟਰ ਵਜੋਂ ਜਾਣਦੇ ਸਨ। ਸ਼ਨਾਖਤ ਹੋਣ ਮਗਰੋਂ ਉਸ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ ਗਿਆ। ਇਸ ਦੌਰਾਨ ਗਲਿਆਰਾ ਪੁਲੀਸ ਚੌਕੀ ਵਾਲਿਆਂ ਨੇ ਧਾਰਾ 174 ਹੇਠ ਕਾਰਵਾਈ ਕੀਤੀ ਹੈ। ਇਹ ਵੀ ਚਰਚਾ ਹੈ ਕਿ ਇਸ ਵਿਅਕਤੀ ਨੇ ਖੁਦਕੁਸ਼ੀ ਕੀਤੀ ਹੈ।


Comments Off on ਸਰੋਵਰ ਵਿਚ ਡੁੱਬਣ ਕਾਰਨ ਵਿਅਕਤੀ ਦੀ ਮੌਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.