ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਸੀਪੀਆਈ ਨੇ ਐੱਸਸੀ ਵਿਦਿਆਰਥੀਆਂ ਦੀਆਂ ਫੀਸਾਂ ਵਧਾਉਣ ਦਾ ਨੋਟਿਸ ਲਿਆ

Posted On August - 13 - 2019

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 12 ਅਗਸਤ
ਇੱਥੇ ਅੱਜ ਭਾਰਤੀ ਕਮਿਊਨਿਸਟ ਪਾਰਟੀ ਦੇ ਕੌਮੀ ਕੌਂਸਲ ਮੈਂਬਰ ਡਾ. ਜੋਗਿੰਦਰ ਦਿਆਲ ਅਤੇ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਕਾ. ਗੁਲਜ਼ਾਰ ਸਿੰਘ ਗੋਰੀਆ ਨੇ ਕੇਂਦਰੀ ਬੋਰਡ ਆਫ਼ ਸਕੂਲ ਐਜੂਕੇਸ਼ਨ ਅਧੀਨ ਪੜ੍ਹਦੇ ਐਸਸੀ ਵਿਦਿਆਰਥੀਆਂ ਦੀਆਂ ਪ੍ਰੀਖਿਆ ਦੇਣ ਸਬੰਧੀ ਫੀਸਾਂ ਵਿੱਚ ਵਾਧਾ ਕਰਨ ਦਾ ਤਿੱਖਾ ਨੋਟਿਸ ਲੈਂਦਿਆਂ 19 ਅਗਸਤ ਤੋਂ 24 ਅਗਸਤ ਤੱਕ ਸਾਰੇ ਜ਼ਿਲ੍ਹਾ ਹੈਡ ਕੁਆਟਰਾਂ ਤੇ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣ ਲਈ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਹੈ ਕਿ ਐਸਸੀ ਵਿਦਿਆਰਥੀਆਂ ਅੰਦਰ ਪਹਿਲਾਂ ਹੀ ਸਾਖ਼ਰਤਾ ਦੀ ਦਰ ਤਸੱਲੀਬਖਸ਼ ਨਹੀਂ ਅਤੇ ਇਨ੍ਹਾਂ ਵਿਚ ਡਰਾਪ-ਆਊਟ (ਸਕੂਲ ਛੱਡ ਜਾਣ ਦੀ ਦਰ) ਵਧੇਰੇ ਹੈ। ਕੇਂਦਰ ਸਰਕਾਰ ਨੇ ਪਿਛਲੇ 3 ਸਾਲਾਂ ਤੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਸਮੇਂ ਸਿਰ ਭੂਗਤਾਨ ਤਾਂ ਕੀ ਕਰਨਾ ਸੀ ਸਗੋਂ ਇਸ ਵਿਚ ਕੇਂਦਰ ਵੱਲੋਂ ਪਾਏ ਜਾਂਦੇ 90 ਪ੍ਰਤੀਸ਼ਤ ਹਿੱਸੇ ਤੋਂ ਘਟਾ ਕੇ 60 ਪ੍ਰਤੀਸ਼ਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਸਸੀ ਵਿਦਿਆਰਥੀਆਂ ਦੀਆਂ ਪ੍ਰੀਖਿਆ ਦੇਣ ਸਬੰਧੀ ਫੀਸਾਂ 50 ਰੁਪਏ ਤੋਂ ਵਧਾ ਕੇ 1200 ਰੁਪਏ ਭਾਵ 24 ਗੁਣਾ ਤੱਕ ਵਾਧਾ ਕਰਨ ਤੋਂ ਇਲਾਵਾ ਜਨਰਲ ਕੈਟਾਗਰੀ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਫੀਸਾਂ ਨੂੰ ਵੀ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦਾ ਐਲਾਨ ਕਰ ਦਿੱਤਾ ਹੈ ।

 


Comments Off on ਸੀਪੀਆਈ ਨੇ ਐੱਸਸੀ ਵਿਦਿਆਰਥੀਆਂ ਦੀਆਂ ਫੀਸਾਂ ਵਧਾਉਣ ਦਾ ਨੋਟਿਸ ਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.