ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 42 ਲੱਖ ਠੱਗੇ !    ਵਿੱਤ ਮੰਤਰੀ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਦਾ ਆਗਾਜ਼ !    ਤਿੰਨ ਕਸ਼ਮੀਰੀ ਹਿਰਾਸਤ ’ਚ ਲਏ !    ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    

ਸੰਤੋਖ ਗਿੱਲ ਗੁਰੂਸਰ ਸੁਧਾਰ, 12 ਅਗਸਤ

Posted On August - 13 - 2019

ਸੰਤੋਖ ਗਿੱਲ
ਗੁਰੂਸਰ ਸੁਧਾਰ, 12 ਅਗਸਤ

ਰਵਿਦਾਸ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ।

ਦਿੱਲੀ ਵਿਚ ਰਵਿਦਾਸ ਮੰਦਰ ਤੋੜੇ ਜਾਣ ਦੇ ਰੋਸ ਵਜੋਂ ਅੱਜ ਕਸਬਾ ਗੁਰੂਸਰ ਸੁਧਾਰ ਵਿਚ ਮੁੱਖ ਮਾਰਗ ’ਤੇ ਰਵਿਦਾਸ ਭਾਈਚਾਰੇ ਨਾਲ ਸਬੰਧਿਤ ਜਥੇਬੰਦੀਆਂ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੱਲ੍ਹ ਨੂੰ ਕੀਤੇ ਜਾ ਰਹੇ ਬੰਦ ਦੇ ਸਮਰਥਨ ਕਰਨ ਦਾ ਐਲਾਨ ਕੀਤਾ। ਨਵੀਂ ਆਬਾਦੀ ਅਕਾਲਗੜ੍ਹ, ਅਕਾਲਗੜ੍ਹ ਅਤੇ ਲਾਗਲੇ ਹੋਰ ਪਿੰਡਾਂ ਤੋਂ ਪੁੱਜੇ ਵੱਡੀ ਗਿਣਤੀ ਲੋਕਾਂ ਵਿਚ ਔਰਤਾਂ ਵੀ ਸ਼ਾਮਲ ਸਨ। ਲੁਧਿਆਣਾ ਬਠਿੰਡਾ ਰਾਜ ਮਾਰਗ ਉੱਪਰ ਕਾਲੇ ਬੈਨਰ ਲੈ ਕੇ ਥੋੜੇ ਸਮੇਂ ਲਈ ਕੀਤੇ ਪ੍ਰਦਰਸ਼ਨ ਸਮੇਂ ਆਵਾਜਾਈ ਵਿਚ ਵੀ ਵਿਘਨ ਪਿਆ ਪਰ ਆਗੂਆਂ ਨੇ ਐਲਾਨ ਕੀਤਾ ਕਿ ‘ਬੰਦ’ ਸ਼ਾਂਤੀ ਪੂਰਵਕ ਹੋਵੇਗਾ। ਨਵੀਂ ਆਬਾਦੀ ਅਕਾਲਗੜ੍ਹ ਦੇ ਸਰਪੰਚ ਸੁਖਵਿੰਦਰ ਸਿੰਘ ਕਲੇਰ, ਅਕਾਲਗੜ੍ਹ ਦੇ ਸਰਪੰਚ ਜਤਿੰਦਰ ਸਿੰਘ ਤਿੰਦੀ, ਪਿੰਡ ਟੂਸੇ ਦੇ ਸਰਪੰਚ ਪਰਮਜੀਤ ਸਿੰਘ ਪੰਮੀ ਅਤੇ ਬਹੁਜਨ ਮੋਰਚੇ ਦੇ ਸਿਕੰਦਰ ਸਿੰਘ ਤੋਂ ਇਲਾਵਾ ਅਕਾਲੀ ਦਲ (ਬ) ਦੇ ਯੂਥ ਵਿੰਗ ਆਗੂ ਸ਼ਾਮਲ ਸਨ।


Comments Off on ਸੰਤੋਖ ਗਿੱਲ ਗੁਰੂਸਰ ਸੁਧਾਰ, 12 ਅਗਸਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.