ਈਡੀ ਵੱਲੋਂ ਚਿਦੰਬਰਮ ਨੂੰ ਸੰਮਨ !    ਵਿੱਤੀ ਮਦਦ ’ਚ ਕਟੌਤੀ ਮਗਰੋਂ ਪਾਕਿ ਨਾਲ ਸਬੰਧ ਸੁਧਰੇ: ਟਰੰਪ !    ਵਿਸ਼ਵ ਪੁਲੀਸ ਖੇਡਾਂ: ਮਨੋਹਰ ਨੇ ਜਿੱਤਿਆ ਸੋਨਾ !    ਯਮੁਨਾ ਤੇ ਮਾਰਕੰਡਾ ਨਦੀ ’ਚ ਪਾਣੀ ਦਾ ਪੱਧਰ ਵਧਣ ’ਤੇ ਚਾਰ ਜ਼ਿਲ੍ਹਿਆਂ ਦੇ 84 ਪਿੰਡਾਂ ’ਚ ਅਲਰਟ !    ਪੌਂਗ ਡੈਮ ਵਿਚ ਪਾਣੀ ਦਾ ਪੱਧਰ 1375 ਫੁੱਟ ਹੋਇਆ !    ਮਿਸ਼ੇਲ ਦੀ ਜ਼ਮਾਨਤ ਅਰਜ਼ੀ: ਈਡੀ ਤੇ ਸੀਬੀਆਈ ਨੂੰ 28 ਤੱਕ ਸਮਾਂ ਮਿਲਿਆ !    ਕਿਰਤ ਦਾ ਸਵੈਮਾਣ !    ਆਰਥਿਕ ਮੰਦਵਾੜੇ ’ਚ ਕਬੂਤਰ ਬਿੱਲੀ ਦੀ ਖੇਡ !    ਭਾਰਤ ਤੇ ਪਾਕਿਸਤਾਨ ਦੇ ਸਬੰਧਾਂ ’ਚ ਤਲਖ਼ੀਆਂ !    ਜੀਕੇ ਦਾ ਕੇਸ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਦੀ ਅਦਾਲਤ ’ਚ ਤਬਦੀਲ !    

ਹਰਿਆਣਾ ’ਚ ਡੀਸੀਪੀ ਨੇ ਖ਼ੁਦ ਨੂੰ ਗੋਲੀ ਮਾਰੀ

Posted On August - 15 - 2019

ਫ਼ਰੀਦਾਬਾਦ: ਡੀਸੀਪੀ ਵਿਕਰਮ ਕਪੂਰ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਗੰਨਮੈਨ ਦੇ ਰਿਵਾਲਵਰ ਨਾਲ ਖੁ਼ਦ ਨੂੰ ਗੋਲੀ ਮਾਰ ਲਈ। ਪੁਲੀਸ ਤਰਜਮਾਨ ਸੂਬੇ ਸਿੰਘ ਨੇ ਕਿਹਾ ਕਿ ਮੌਕੇ ਤੋਂ ਬਰਾਮਦ ਖੁ਼ਦਕੁਸ਼ੀ ਨੋਟ ਵਿੱਚ ਐੱਸਐੱਚਓ ਭੁਪਾਨੀ ਅਬਦੁਲ ਸ਼ਹੀਦ ਤੇ ਉਹਦੇ ਇਕ ਸਹਾਇਕ ਉੱਤੇ ਕਪੂਰ ਨੂੰ ਕਥਿਤ ਤੌਰ ’ਤੇ ਬਲੈਕਮੇਲ ਕਰਨ ਦੇ ਦੋਸ਼ ਲਾਏ ਗਏ ਹਨ। ਪੁਲੀਸ ਨੇ ਕਪੂਰ ਦੇ ਪੁੱਤਰ ਦੀ ਸ਼ਿਕਾਇਤ ਦੇ ਅਧਾਰ ’ਤੇ ਕੇਸ ਦਰਜ ਕਰਕੇ ਜਾਂਚ ਵਿੱਢ ਦਿੱਤੀ ਹੈ। ਜਾਣਕਾਰੀ ਅਨੁਸਾਰ ਡੀਸੀਪੀ ਕਪੂਰ ਨੇ ਅੱਜ ਸਵੇਰੇ ਪੌਣੇ ਛੇ ਵਜੇ ਦੇ ਕਰੀਬ ਇਥੇ ਸੈਕਟਰ 30 ਸਥਿਤ ਸਰਕਾਰੀ ਰਿਹਾਇਸ਼ ’ਤੇ ਖੁ਼ਦ ਨੂੰ ਗੋਲੀ ਮਾਰ ਲਈ। ਕਪੂਰ ਦੇ ਪਰਿਵਾਰ ਵਿੱਚ ਪਤਨੀ ਤੇ ਦੋ ਪੁੱਤਰ ਹਨ। ਕਪੂਰ ਨੂੰ ਸਾਲ 2017 ਵਿੱਚ ਹਰਿਆਣਾ ਪੁਲੀਸ ਸੇਵਾ ਤੋਂ ਭਾਰਤੀ ਪੁਲੀਸ ਸੇਵਾ (ਆਈਪੀਐੱਸ) ਵਿੱਚ ਪ੍ਰਮੋਟ ਕੀਤਾ ਗਿਆ ਸੀ।
-ਆਈਏਐੱਨਐੱਸ


Comments Off on ਹਰਿਆਣਾ ’ਚ ਡੀਸੀਪੀ ਨੇ ਖ਼ੁਦ ਨੂੰ ਗੋਲੀ ਮਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.