ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ !    ਹੜ੍ਹਾਂ ਦੀ ਮਾਰ ਪੈਣ ਤੋਂ ਬਾਅਦ ਰੇਤਾ ਵੀ ਹੋਇਆ ਮਹਿੰਗਾ !    ਮਨਪ੍ਰੀਤ ਬਾਦਲ ਸਿਆਸਤ ਕਰਨ ਦੀ ਥਾਂ ਨੁਕਸਾਨ ਦੀ ਰਿਪੋਰਟ ਕੇਂਦਰ ਨੂੰ ਭੇਜੇ: ਚੀਮਾ !    ਦਰਦ ਕਹਾਣੀ ਦੱਸਣ ਤੇ ਲੜਣ ਦੀ ਹਿੰਮਤ !    ਅਰਥਚਾਰੇ ਨੂੰ ਮਿਲਣ ਹੁਲਾਰੇ, ਦਾਤੇ ਦਿੱਤੇ ਚਾਰ !    ਇਮਰਾਨ ਨੂੰ ਤਹੱਮਲ ਨਾ ਤਿਆਗਣ ਦਾ ਮਸ਼ਵਰਾ !    ਮੁਕਤਸਰ ਤੇ ਫਾਜ਼ਿਲਕਾ ’ਚ ਪੀਣ ਵਾਲੇ ਪਾਣੀ ਦਾ ਕਾਲ ਪਿਆ !    ਸਾਹਿਰ ਲੁਧਿਆਣਵੀ ਮੁਕੱਦਮਾ ਭੁਗਤਣ ਦਿੱਲੀ ਆਇਆ !    ਸਾਮਰਾਜ ਬਨਾਮ ਪੰਜਾਬੀ ਸ਼ਾਇਰ ਲਾਲੂ ਤੇ ਬੁਲਿੰਦਾ ਲੁਹਾਰ !    ਇਤਿਹਾਸ ਸੰਭਾਲ ਰਹੀ : ਡਿਜੀਟਲ ਲਾਇਬਰੇਰੀ !    

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਦਾ ਦੇਹਾਂਤ

Posted On August - 12 - 2019

ਸ੍ਰੀਮਤੀ ਸਨੇਹ ਲਤਾ

ਚੰਡੀਗੜ੍ਹ, 11 ਅਗਸਤ
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸਨੇਹ ਲਤਾ ਦਾ ਗੁੜਗਾਓਂ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ। ਉਹ 81 ਸਾਲ ਦੇ ਸਨ। ਉਨ੍ਹਾਂ ਦੀ ਹਾਲਤ ਦਿਨ ਵਿੱਚ ਕਾਫੀ ਖਰਾਬ ਸੀ ਅਤੇ ਦਿਨ ਭਰ ਉਨ੍ਹਾਂ ਦੇ ਅਕਾਲ ਚਲਾਣੇ ਨੂੰ ਲੈ ਕੇ ਕਿਆਸ ਅਰਾਈਆਂ ਦਾ ਬਾਜ਼ਾਰ ਗਰਮ ਰਿਹਾ। ਇਸ ਤੋਂ ਪਹਿਲਾਂ ਦਿਨ ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਸ੍ਰੀਮਤੀ ਸਨੇਹਲਤਾ ਦੀ ਮੌਤ ਬਾਰੇ ਸੋਸ਼ਲ ਮੀਡੀਆ ਉੱਤੇ ਝੂਠੀ ਖ਼ਬਰ ਫੈਲਣ ਨਾਲ ਉਨ੍ਹਾਂ ਦੇ ਜੱਦੀ ਪਿੰਡ ਚੌਟਾਲਾ ਵਿੱਚ ਸੋਗ ਵਜੋਂ ਬਾਜ਼ਾਰ ਬੰਦ ਹੋ ਗਿਆ ਅਤੇ ਸੂਬੇ ਭਰ ਵਿੱਚ ਸੋਗ ਫੈਲ ਗਿਆ। ਇਸੇ ਦੌਰਾਨ ਇੰਡੀਅਨ ਨੈਸ਼ਨਲ ਲੋਕ ਦਲ ਵੱਲੋਂ ਆਪਣੇ ਟਵਿੱਟਰ ਹੈਂਡਲ ’ਤੇ ਵਾਇਰਲ ਖ਼ਬਰ ਬਾਰੇ ਸਥਿਤੀ ਸਪੱਸ਼ਟ ਕੀਤੀ ਗਈ ਕਿ ‘ਇਨੈਲੋ ਸੁਪਰੀਮੋ ਚੌਧਰੀ ਓਮ ਪ੍ਰਕਾਸ਼ ਚੌਟਾਲਾ ਦੀ ਧਰਮ ਪਤਨੀ ਸ੍ਰੀਮਤੀ ਸਨੇਹਲਤਾ ਮੇਦਾਂਤਾ ਹਸਪਤਾਲ ’ਚ ਆਈ.ਸੀ.ਯੂ ਵਿੱਚ ਭਰਤੀ ਹਨ। ਅਸੀਂ ਉਨ੍ਹਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਕਰਦੇ ਹਾਂ।’ ਪਰ ਦੇਰ ਰਾਤ ਉਨ੍ਹਾਂ ਦਾ ਦੇਹਾਂਤ ਹੋ ਗਿਆ।

-ਪੀਟੀਆਈ


Comments Off on ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਪਤਨੀ ਦਾ ਦੇਹਾਂਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.