ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ !    ਆਨੰਦਪੁਰ ਸਾਹਿਬ ਦਾ ਪਿੰਡ ਹਰਸਾ ਬੇਲਾ ਪਾਣੀ ਵਿੱਚ ਘਿਰਿਆ !    ਪ੍ਰਕਾਸ਼ ਪੁਰਬ: ਭਾਰਤ-ਪਾਕਿ ਤਣਾਅ ਕਾਰਨ ਘਟ ਸਕਦੀ ਹੈ ਸੰਗਤ ਦੀ ਗਿਣਤੀ !    ਗੁਰੂ ਰਵਿਦਾਸ ਮੰਦਰ ਢਾਹੁਣ ’ਤੇ ਸਿਆਸਤ ਗਰਮਾਈ !    ਮਹਾਨ ਕਿਸਾਨ ਆਗੂ ਅਤੇ ਸੰਘਰਸ਼ੀ ਯੋਧਾ ਜਗੀਰ ਸਿੰਘ ਜੋਗਾ !    ਸਾਉਣੀ ਰੁੱਤ ਦੇ ਪਿਆਜ਼ ਦੀ ਕਾਸ਼ਤ ਦੇ ਨੁਕਤੇ !    ਝੋਨੇ ਦੀ ਸ਼ੀਥ ਬਲਾਈਟ ਤੇ ਝੂਠੀ ਕਾਂਗਿਆਰੀ !    ਗੋਲਚੀ ਗੁਰਪ੍ਰੀਤ ਸੰਧੂ ਤੇ ਥਰੋਅਰ ਤੇਜਿੰਦਰਪਾਲ ਤੂਰ ਦੀ ਅਰਜੁਨਾ ਐਵਾਰਡ ਲਈ ਚੋਣ !    ਸੁਰਾਂ ਦੀ ਮਿਠਾਸ ਦਾ ਨੱਕਾਸ਼ !    ਸ਼ਾਹਕਾਰ ਨਗ਼ਮਿਆਂ ਦੀ ਗਾਇਕਾ ਮੁਨੱਵਰ ਸੁਲਤਾਨਾ !    

ਹਰ ਨਾਗਰਿਕ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਬੱਤ ਬੀਮਾ ਯੋਜਨਾ ਸ਼ੁਰੂ: ਚੀਮਾ

Posted On August - 13 - 2019

ਨਿੱਜੀ ਪੱਤਰ ਪ੍ਰੇਰਕ
ਬਟਾਲਾ, 12 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ‘ਸਰਬੱਤ ਸਿਹਤ ਬੀਮਾ ਯੋਜਨਾ’ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਆਪਣੀ ਕਿਸਮ ਦੀ ਪਹਿਲੀ ਸਿਹਤ ਸਕੀਮ ਹੈ ਜੋ ਸੂਬੇ ਦੇ ਲੋਕਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪੰਜਾਬ ਦੇ 43.18 ਲੱਖ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਾਲਾਨਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਦੂਜੇ ਅਤੇ ਸਰਜਰੀ ਤੇ ਵੱਡੇ ਅਪਰੇਸ਼ਨ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਮਿਊਨਿਟੀ ਸਿਹਤ ਕੇਂਦਰ ਪੱਧਰ ਤੋਂ ਉੱਪਰ ਦੇ ਸਾਰੇ ਸਰਕਾਰੀ ਹਸਪਤਾਲ ਸੂਚੀਬੱਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਕੁੱਲ 43.18 ਲੱਖ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਾਲਾਨਾ ਸਿਹਤ ਕਵਰ ਮੁਹੱਈਆ ਕਰਵਾਇਆ ਜਾਵੇਗਾ। ਇਸ ਸਕੀਮ ਤਹਿਤ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਨਾਲ ਨਿੱਜੀ ਹਸਪਤਾਲਾਂ ਨੂੰ ਵੀ ਸੂਚੀਬੱਧ ਕੀਤਾ ਗਿਆ ਹੈ।


Comments Off on ਹਰ ਨਾਗਰਿਕ ਨੂੰ ਸਿਹਤ ਸੇਵਾਵਾਂ ਦੇਣ ਲਈ ਸਰਬੱਤ ਬੀਮਾ ਯੋਜਨਾ ਸ਼ੁਰੂ: ਚੀਮਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.