ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ

Posted On August - 26 - 2019

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 25 ਅਗਸਤ
ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਫ਼ਸਲਾਂ, ਡੰਗਰਾਂ ਅਤੇ ਘਰਾਂ ਦੇ ਨੁਕਸਾਨ ਦੀ ਪੂਰਤੀ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ। ਦਮਦਮੀ ਟਕਸਾਲ ਨੇ ਅੱਜ ਸੁਲਤਾਨਪੁਰ ਲੋਧੀ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਂਦੀ ਰਸਦ, ਪਾਣੀ, ਕੱਪੜੇ, ਕੰਬਲ, ਡੰਗਰਾਂ ਲਈ ਤੂੜੀ ਸਮੇਤ ਮੈਡੀਕਲ ਸਹਾਇਤਾ ਲਈ ਮਾਹਿਰ ਡਾਕਟਰਾਂ ਦੀ ਟੀਮ, ਐਂਬੂਲੈਂਸ ਅਤੇ ਦਵਾਈਆਂ ਆਦਿ ਰਾਹਤ ਸਮਗਰੀ ਦੀ ਵੱਡੀ ਖੇਪ ਰਵਾਨਾ ਕੀਤਾ।
ਟਕਸਾਲ ਮੁਖੀ ਨੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ ਲਾਉਂਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਹੜ੍ਹਾਂ ਵਿਚ ਸਭ ਕੁਝ ਤਬਾਹ ਹੋ ਗਿਆ ਹੈ, ਉਨ੍ਹਾਂ ਨੂੰ ਮੁੜ ਉੱਪਰ ਉੱਠਣ ਅਤੇ ਜ਼ਿੰਦਗੀ ਨੂੰ ਲੀਹ ‘ਤੇ ਲਿਆਉਣ ਲਈ ਸਰਕਾਰੀ ਮਦਦ ਦੀ ਵਧੇਰੇ ਲੋੜ ਹੈ। ਸਰਕਾਰਾਂ ਨੂੰ ਪੀੜਤਾਂ ਦੀ ਬਾਂਹ ਫੜਦਿਆਂ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਹਰ ਸੰਭਵ ਸਹਾਇਤਾ ਕਰੇਗੀ।
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਸਦ ਵੰਡਣ ਲਈ ਟਕਸਾਲ ਦੇ ਕਾਰਕੁਨਾਂ ਤੋਂ ਇਲਾਵਾ ਪਿੰਡਾਂ ਦੀ ਸੰਗਤ ਵੀ ਪੁੱਜੀ ਹੋਈ ਸੀ। ਇਹ ਸਹਾਇਤਾ ਸਮੱਗਰੀ ਸੁਲਤਾਨਪੁਰ ਲੋਧੀ ਦੇ ਪਿੰਡ ਗਿੱਦੜਪਿੰਡੀ, ਚੰਨਣਵਿੰਡੀ, ਵਾਟਾਂ ਵਾਲੀ ਵੰਡੀ, ਛੋਟਾ ਨਸੀਰਪੁਰ, ਕੁਤਬੀਵਾਲ ਡੇਰੇ, ਭਰੋਆਣਾਂ, ਸੇਖ ਮਾਗਾਂ, ਸਰੂਆਣ, ਝੁੰਗੀਆਂ ਵਿਚ ਵੰਡੀ ਜਾਵੇਗੀ।

 


Comments Off on ਹੜ੍ਹ ਪੀੜਤਾਂ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ: ਹਰਨਾਮ ਸਿੰਘ ਖ਼ਾਲਸਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.