ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ

Posted On August - 24 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪੀੜਤ ਇਲਾਕਿਆਂ ਦੇ ਲੋਕਾਂ ਦੀ ਮਦਦ ਵਾਸਤੇ ਪੰਜ ਮੰਤਰੀਆਂ ਦੀ ਡਿਊਟੀ ਲਾਈ ਹੈ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੁੰਦਰ ਸ਼ਿਆਮ ਅਰੋੜਾ ਨੂੰ ਰੂਪਨਗਰ ਜ਼ਿਲ੍ਹੇ ਦੇ ਪ੍ਰਬੰਧਾਂ, ਮਾਲ ਮੰਤਰੀ ਗੁਰਪ੍ਰੀਤ ਕਾਂਗੜ ਅਤੇ ਖ਼ੁਰਾਕ ਸਪਲਾਈ ਮੰਤਰੀ ਭਰਤ ਭੂਸ਼ਨ ਆਸ਼ੂ ਨੂੰ ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਪ੍ਰਬੰਧ ਦੇਖਣ ਲਈ ਕਿਹਾ ਹੈ। ਮੁੱਖ ਮੰਤਰੀ ਨੇ ਇਹ ਫ਼ੈਸਲਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨਾਲ ਮੀਟਿੰਗ ਦੌਰਾਨ ਲਿਆ। ਉਨ੍ਹਾਂ ਪਾਵਰਕੌਮ ਦੇ ਚੇਅਰਮੈਨ ਨੂੰ ਜਲਦੀ ਬਿਜਲੀ ਸਪਲਾਈ ਬਹਾਲ ਕਰਨ ਦੀ ਹਦਾਇਤ ਕੀਤੀ। ਸੂਬੇ ਦੇ ਪੁਲੀਸ ਮੁਖੀ ਦਿਨਕਰ ਗੁਪਤਾ ਅਨੁਸਾਰ ਸੂਬੇ ਦੇ ਆਈਪੀਐੱਸ ਅਧਿਕਾਰੀਆਂ ਨੇ ਇਕ ਦਿਨ ਦੀ ਤਨਖ਼ਾਹ ਹੜ੍ਹ ਪੀੜਤਾਂ ਦੀ ਮਦਦ ਵਾਸਤੇ ਦੇਣ ਦਾ ਫ਼ੈਸਲਾ ਕੀਤਾ ਹੈ।


Comments Off on ਹੜ੍ਹ ਪੀੜਤਾਂ ਦੀ ਮਦਦ ਲਈ ਪੰਜ ਮੰਤਰੀਆਂ ਦੀ ਡਿਊਟੀ ਲਾਈ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.