ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 12 ਅਗਸਤ
ਸਥਾਨਕ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਵਿੱਚ ਸੀਆਈਸੀਈ ਵੱਲੋਂ ਜ਼ੋਨਲ ਹਾਕੀ ਟੂਰਨਾਮੈਂਟ ਕਰਵਾਇਆ ਗਿਆ। ਇਸ ਬਾਰੇ ਪ੍ਰਿੰਸੀਪਲ ਪਰਮਜੀਤ ਕੌਰ ਸੰਧੂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਕੈਡਮੀ ਵਿੱਚ ਸੀਆਈਸੀਈ ਵੱਲੋਂ ਜ਼ੋਨਲ ਹਾਕੀ ਟੂਰਨਾਮੈਂਟ ਕਰਵਾਇਆ ਗਿਆ।
ਇਸ ਟੂਰਨਾਮੈਂਟ ਵਿੱਚ ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੀਆਂ 17 ਸਾਲ ਤੋਂ ਘੱਟ ਉਮਰ ਵਰਗ ਅਤੇ 18 ਸਾਲ ਤੋਂ ਘੱਟ ਉਮਰ ਵਰਗ ਦੀਆਂ ਟੀਮਾਂ ਦਾ ਭੇੜ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵਿਨਿਊ, ਅੰਮ੍ਰਿਤਸਰ ਨਾਲ ਹੋਇਆ। ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੀ ਟੀਮ ਨੇ 1-0 ਨਾਲ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਹਰਾ ਕੇ ਮੈਚ ਆਪਣੇ ਨਾਂ ਕਰ ਲਿਆ। ਮੈਚ ਦੌਰਾਨ ਤੇਜ਼ ਬਾਰਿਸ਼ ਹੋਣ ਦੇ ਬਾਵਜੂਦ ਦੋਹਾਂ ਟੀਮਾਂ ਨੇ ਇੱਕ-ਦੂਜੇ ਨੂੰ ਸਖ਼ਤ ਟੱਕਰ ਦਿੱਤੀ। ਇੰਟਰਨੈਸ਼ਨਲ ਫ਼ਤਹਿ ਅਕੈਡਮੀ ਨੇ ਪਹਿਲਾ ਗੋਲ ਕਰ ਕੇ ਜਿੱਤ ਹਾਸਲ ਕੀਤੀ। ਇਸ ਮੌਕੇ ਅਕੈਡਮੀ ਦੇ ਚੇਅਰਮੈਨ ਜਗਬੀਰ ਸਿੰਘ ਨੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਵਾਈਸ ਚੇਅਰਪਰਸਨ ਰਵਿੰਦਰ ਕੌਰ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਬਾਕੀ ਵਿਦਿਆਰਥੀਆਂ ਨੂੰ ਵੀ ਅੱਗੇ ਆਉਣ ਲਈ ਪ੍ਰੇਰਿਆ।