ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਅਕਾਲੀ ਦਲ (ਟਕਸਾਲੀ) ਨੇ ਵਿਧਾਇਕ ਬੈਂਸ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ

Posted On September - 11 - 2019

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 10 ਸਤੰਬਰ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਅਤੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦਫ਼ਤਰ ਵਿੱਚ ਹੋਈ ਬਹਿਸ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਵਿਧਾਇਕ ਬੈਂਸ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ ਹੈ। ਅੱਜ ਇੱਥੇ ਜ਼ਿਲ੍ਹਾ ਪ੍ਰਧਾਨਾਂ ਅਤੇ ਹੋਰ ਸਰਗਰਮ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਅਤੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਵਿਧਾਇਕ ਬੈਂਸ ਦੇ ਖ਼ਿਲਾਫ਼ ਬਿਨਾਂ ਜਾਂਚ ਪੜਤਾਲ ਤੋਂ ਕੇਸ ਦਰਜ ਕਰਨਾ ਸਿਆਸਤ ਤੋਂ ਪ੍ਰੇਰਿਤ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਪੁਲੀਸ ਨੂੰ ਸਖ਼ਤ ਹਦਾਇਤ ਕੀਤੀ ਜਾਵੇ ਅਤੇ ਆਪਣੇ ਕੰਮਾਂ ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਆਉਂਦੇ ਦੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਤਾਂ ਜੋ ਵਿਵਾਦਾਂ ਤੋਂ ਬਚਿਆ ਜਾ ਸਕੇ।
ਇਸ ਮੌਕੇ ਜਥੇਦਾਰ ਦਲਜੀਤ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਤਰਨਤਾਰਨ, ਜਥੇਦਾਰ ਗੁਰਜੀਵਨ ਸਿੰਘ ਸਰੌਂਦ ਪ੍ਰਧਾਨ ਜ਼ਿਲ੍ਹਾ ਸੰਗਰੂਰ, ਜਥੇਦਾਰ ਕਰਮਜੀਤ ਸਿੰਘ ਬਾਲੇਵਾਲ, ਦਲਬਾਰਾ ਸਿੰਘ ਲਹਿਲ, ਅਮਰੀਕ ਸਿੰਘ ਹਾਜ਼ਰ ਸਨ।


Comments Off on ਅਕਾਲੀ ਦਲ (ਟਕਸਾਲੀ) ਨੇ ਵਿਧਾਇਕ ਬੈਂਸ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.