ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ ਮਰਨ ਵਰਤ ’ਚ ਤਬਦੀਲ

Posted On September - 12 - 2019

ਸੰਗਰੂਰ ’ਚ ਮਰਨ ਵਰਤ ’ਤੇ ਬੈਠੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 11 ਸਤੰਬਰ
ਇੱਥੇ ਟੈਂਕੀ ਉੱਪਰ ਚੜ੍ਹੇ ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਸੰਘਰਸ਼ ਅੱਠਵੇਂ ਦਿਨ ਵੀ ਜਾਰੀ ਰਿਹਾ। ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਟੈਂਕੀ ਹੇਠਾਂ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਨੂੰ ਅੱਜ ਮਰਨ ਵਰਤ ਵਿਚ ਤਬਦੀਲ ਕਰ ਦਿੱਤਾ ਹੈ। ਦੋ ਬੇਰੁਜ਼ਗਾਰ ਅਧਿਆਪਕ ਮਰਨ ਵਰਤ ’ਤੇ ਬੈਠ ਗਏ ਹਨ। ਯੂਨੀਅਨ ਨੇ ਐਲਾਨ ਕੀਤਾ ਹੈ ਕਿ ਮੰਗਾਂ ਦੀ ਪ੍ਰਾਪਤੀ ਤੱਕ ਟੈਂਕੀ ਉੱਪਰ ਚੜ੍ਹੇ ਬੇਰੁਜ਼ਗਾਰ ਅਧਿਆਪਕ ਹੇਠਾਂ ਨਹੀਂ ਉਤਰਨਗੇ ਅਤੇ ਅੱਜ ਸ਼ੁਰੂ ਕੀਤਾ ਮਰਨ ਵਰਤ ਵੀ ਜਾਰੀ ਰਹੇਗਾ।
ਪਿਛਲੇ ਅੱਠ ਦਿਨਾਂ ਤੋਂ ਪੰਜ ਬੇਰੁਜ਼ਗਾਰ ਅਧਿਆਪਕ 90 ਫੁੱਟ ਉੱਚੀ ਪਾਣੀ ਵਾਲੀ ਟੈਂਕੀ ਉੱਪਰ ਡਟੇ ਹੋਏ ਹਨ ਅਤੇ ਹੇਠਾਂ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਠ ਦਿਨਾਂ ਦੀ ਲੜੀਵਾਰ ਭੁੱਖ ਹੜਤਾਲ ਮਗਰੋਂ ਅੱਜ ਮਰਨ ਵਰਤ ਸ਼ੁਰੂ ਕਰ ਦਿੱਤਾ ਹੈ। ਦੋ ਬੇਰੁਜ਼ਗਾਰ ਅਧਿਆਪਕ ਹਰਜੀਤ ਸਿੰਘ ਮਾਨਸਾ ਤੇ ਜਗਵਿੰਦਰ ਸਿੰਘ ਮਾਨਸਾ ਮਰਨ ਵਰਤ ’ਤੇ ਬੈਠ ਗਏ ਹਨ।
ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਅਤੇ ਪ੍ਰੈੱਸ ਸਕੱਤਰ ਦੀਪ ਬਨਾਰਸੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਨੌਜਵਾਨਾਂ ਦੇ ਭਵਿੱਖ ਦੀ ਕੋਈ ਪ੍ਰਵਾਹ ਨਹੀਂ ਹੈ। ਸਰਕਾਰੀ ਸਕੂਲਾਂ ਵਿਚ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਨੌਕਰੀ ਲਈ ਸ਼ਰਤਾਂ ਪੂਰੀਆਂ ਕਰਦੇ ਪੜ੍ਹੇ ਲਿਖੇ ਨੌਜਵਾਨਾਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਦੇ ਸਬਰ ਦਾ ਬੰਨ੍ਹ ਟੁੱਟਦਾ ਜਾ ਰਿਹਾ ਹੈ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਬੇਰੁਜ਼ਗਾਰ ਅਧਿਆਪਕ ਕੋਈ ਸਖ਼ਤ ਐਕਸ਼ਨ ਕਰਨ ਲਈ ਮਜਬੂਰ ਹੋ ਸਕਦੇ ਹਨ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਸੰਘਰਸ਼ ਦੀ ਹਮਾਇਤ ’ਚ ਅੱਜ ਡੀਟੀਐੱਫ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ, ਜਮਹੂਰੀ ਅਧਿਕਾਰ ਸਭਾ ਦੇ ਆਗੂ ਸੁਖਵਿੰਦਰ ਪੱਪੀ, ਨੌਜਵਾਨ ਭਾਰਤ ਸਭਾ ਦੇ ਆਗੂ ਨਵਦੀਪ ਸਿੰਘ, ਗਗਨਦੀਪ ਸਿੰਘ ਪਟਿਆਲਾ, ਕਰਨੈਲ ਸਿੰਘ, ਰਣਜੀਤ ਸਿੰਘ ਆਦਿ ਪੁੱਜੇ।


Comments Off on ਅਧਿਆਪਕਾਂ ਦੀ ਲੜੀਵਾਰ ਭੁੱਖ ਹੜਤਾਲ ਮਰਨ ਵਰਤ ’ਚ ਤਬਦੀਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.