ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਅਮਰੀਕਾ ਤੇ ਤਾਲਿਬਾਨ ਨੇ ਗੱਲਬਾਤ ਲਈ ਰਾਹ ਖੁੱਲ੍ਹੇ ਰੱਖੇ

Posted On September - 10 - 2019

ਵਾਸ਼ਿੰਗਟਨ, 9 ਸਤੰਬਰ
ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਅਚਾਨਕ ਇਕ ਗੁਪਤ ਮੀਟਿੰਗ ਰੱਦ ਕੀਤੇ ਜਾਣ ਮਗਰੋਂ ਵੀ ਅਮਰੀਕਾ ਤੇ ਤਾਲਿਬਾਨ ਨੇ ਨਵੇਂ ਸਿਰਿਓਂ ਗੱਲਬਾਤ ਦਾ ਰਾਹ ਖੁੱਲ੍ਹਾ ਰੱਖਿਆ ਹੈ। ਹਾਲਾਂਕਿ ਇਸੇ ਦੇ ਨਾਲ ਹੀ ਤਾਲਿਬਾਨ ਬਾਗ਼ੀਆਂ ਨੇ ਕੁਝ ਸਖ਼ਤ ਸ਼ਰਤਾਂ ਲਾਉਣ ਦੀ ਵੀ ਚਿਤਾਵਨੀ ਦਿੱਤੀ ਹੈ। ਵਾਸ਼ਿੰਗਟਨ ਨੇ ਨਾਲ ਹੀ ਕਿਹਾ ਹੈ ਕਿ ਅਤਿਵਾਦ ਖ਼ਿਲਾਫ਼ ਅਮਰੀਕਾ ਅਫ਼ਗਾਨਿਸਤਾਨ ਵਿਚ ਸੰਘਰਸ਼ ਜਾਰੀ ਰੱਖੇਗਾ। ਦੱਸਣਯੋਗ ਹੈ ਕਿ ਟਰੰਪ ਨੇ ਮੀਟਿੰਗ ਰੱਦ ਹੋਣ ਲਈ ਤਾਲਿਬਾਨ ਦੇ ਹਮਲੇ ਨੂੰ ਜ਼ਿੰਮੇਵਾਰ ਕਰਾਰ ਦਿੱਤਾ ਸੀ ਜਿਸ ’ਚ ਇਕ ਅਮਰੀਕੀ ਫ਼ੌਜੀ ਮਾਰਿਆ ਗਿਆ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਕੈਂਪ ਡੇਵਿਡ ’ਚ ਤਾਲਿਬਾਨ ਆਗੂਆਂ ਤੇ ਅਫ਼ਗਾਨ ਰਾਸ਼ਟਰਪਤੀ ਅਸ਼ਰਫ਼ ਗ਼ਨੀ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ। ਇਸ ਵਿਚ ਸਮਝੌਤੇ ਦੇ ਖਰੜੇ ’ਤੇ ਵਿਚਾਰ ਕੀਤਾ ਜਾਣਾ ਸੀ। ਇਸ ’ਚ ਅਮਰੀਕੀ ਫ਼ੌਜਾਂ ਨੂੰ ਅਫ਼ਗਾਨਿਸਤਾਨ ਵਿਚੋਂ ਕੱਢਣਾ ਵੀ ਸ਼ਾਮਲ ਹੈ। ਕਈ ਟੈਲੀਵਿਜ਼ਨ ਇੰਟਰਵਿਊਜ਼ ’ਚ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਮੁੜ ਸੰਵਾਦ ਤੋਂ ਇਨਕਾਰ ਨਹੀਂ ਕੀਤਾ ਪਰ ਨਾਲ ਹੀ ਕਿਹਾ ਕਿ ਅਮਰੀਕਾ ‘ਤਾਲਿਬਾਨ ਦੀ ਵਚਨਬੱਧਤਾ’ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਮਸਲੇ ਦਾ ਹੱਲ ਗੱਲਬਾਤ ਰਾਹੀਂ ਹੀ ਨਿਕਲੇਗਾ। ਪੌਂਪੀਓ ਨੇ ਨਾਲ ਹੀ ਕਿਹਾ ਕਿ ਤਾਲਿਬਾਨ ਨੂੰ ਗ਼ਨੀ ਨਾਲ ਗੱਲਬਾਤ ਨਾ ਕਰਨ ਦੀ ਜ਼ਿੱਦ ਛੱਡ ਦੇਣੀ ਚਾਹੀਦੀ ਹੈ ਜੋ ਕਿ ਕੌਮਾਂਤਰੀ ਪੱਧਰ ’ਤੇ ਅਫ਼ਗਾਨਿਸਤਾਨ ਦੀ ਮਾਨਤਾ ਪ੍ਰਾਪਤ ਸਰਕਾਰ ਹੈ। ਉਨ੍ਹਾਂ ਕਿਹਾ ਕਿ ਟਰੰਪ ਨੇ ਹਾਲੇ ਫੌ਼ਜਾਂ ਕੱਢਣ ਬਾਰੇ ਕੋਈ ਆਖ਼ਰੀ ਫ਼ੈਸਲਾ ਨਹੀਂ ਲਿਆ। ਇਸ ਤਹਿਤ 5000 ਫੌਜੀਆਂ ਨੂੰ ਵਾਪਸ ਬੁਲਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਤਾਲਿਬਾਨ ਬਾਗ਼ੀਆਂ ’ਤੇ ਦਬਾਅ ਬਣਾਉਣਾ ਜਾਰੀ ਰੱਖੇਗਾ। -ਏਐਫਪੀ

 


Comments Off on ਅਮਰੀਕਾ ਤੇ ਤਾਲਿਬਾਨ ਨੇ ਗੱਲਬਾਤ ਲਈ ਰਾਹ ਖੁੱਲ੍ਹੇ ਰੱਖੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.