ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਅਯੁੱਧਿਆ ਕੇਸ: ਸੁਪਰੀਮ ਕੋਰਟ ਵੱਲੋਂ ਰਜਿਸਟਰੀ ਨੂੰ ਹਦਾਇਤਾਂ

Posted On September - 17 - 2019

ਨਵੀਂ ਦਿੱਲੀ, 16 ਸਤੰਬਰ
ਸੁਪਰੀਮ ਕੋਰਟ ਨੇ ਆਪਣੀ ਰਜਿਸਟਰੀ ਨੂੰ ਰਾਮ ਜਨਮਭੂਮੀ-ਬਾਬਰੀ ਮਸਜਿਦ ਜ਼ਮੀਨ ਵਿਵਾਦ ਨਾਲ ਸਬੰਧਤ ਕੇਸ ਦੀ ਚੱਲ ਰਹੀ ਸੁਣਵਾਈ ਦਾ ਸਿੱਧਾ ਪ੍ਰਸਾਰਨ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਰਜਿਸਟਰੀ ਨੂੰ ਕਿਹਾ ਕਿ ਜੇਕਰ ਇਹ ਸੰਭਵ ਹੈ ਤਾਂ ਇਸ ਅਮਲ ਨੂੰ ਨੇਪਰੇ ਚਾੜ੍ਹਨ ’ਚ ਲੱਗਣ ਵਾਲੇ ਸਮੇਂ ਬਾਰੇ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਜਸਟਿਸ ਐੱਸ.ਏ.ਬੋਬੜੇ ਤੇ ਐੱਸ.ਏ.ਨਜ਼ੀਰ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਿਹਾ, ‘‘ਸੁਪਰੀਮ ਕੋਰਟ ਦੀ ਰਜਿਸਟਰੀ ਸੂਚਿਤ ਕਰੇ ਕਿ ਕੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਸਕਦਾ ਹੈ ਤੇ ਇਸ ਅਮਲ ਨੂੰ ਨੇਪਰੇ ਚਾੜ੍ਹਨ ਵਿੱਚ ਕਿੰਨਾ ਸਮਾਂ ਲੱਗੇਗਾ।’
ਆਰਐੱਸਐੱਸ ਦੇ ਸਾਬਕਾ ਪ੍ਰਚਾਰਕ ਕੇ.ਐੱਨ.ਗੋਵਿੰਦਾਚਾਰਿਆ ਵੱਲੋਂ ਪੇਸ਼ ਸੀਨੀਅਰ ਵਕੀਲ ਵਿਕਾਸ ਸਿੰਘ ਨੇ ਕਿਹਾ ਕਿ ਪਟੀਸ਼ਨਰ ਨੂੰ ਸਿਖਰਲੀ ਅਦਾਲਤ ’ਤੇ ਪੂਰਾ ਯਕੀਨ ਹੈ, ਪਰ ਕੇਸ ਨਾਲ ਸਬੰਧਤ ਕਈ ਪਟੀਸ਼ਨਰ ਇਸ ਨਿਯਮਤ ਸੁਣਵਾਈ ਲਈ ਕੋਰਟ ਵਿੱਚ ਨਹੀਂ ਆ ਸਕਦੇ। ਲਿਹਾਜ਼ਾ ਸੁਣਵਾਈ ਦਾ ਸਿੱਧਾ ਪ੍ਰਸਾਰਣ ਕੀਤੇ ਜਾਣ ਨਾਲ ਉਨ੍ਹਾਂ ਨੂੰ ਸੁਣਵਾਈ ਦੀ ਤਫ਼ਸੀਲ ਬਾਰੇ ਜਾਣਕਾਰੀ ਲੈਣ ਵਿੱਚ ਮਦਦ ਮਿਲੇਗੀ। ਬੈਂਚ ਨੇ ਹਾਲਾਂਕਿ ਰਜਿਸਟਰੀ ਨੂੰ ਕੀਤੀਆਂ ਹਦਾਇਤਾਂ ਲਈ ਕੋਈ ਸਮਾਂ ਸੀਮਾ ਨਹੀਂ ਮਿੱਥੀ। ਸਿੰਘ ਨੇ ਜਦੋਂ ਬੈਂਚ ਨੂੰ ਇਸ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਰਜਿਸਟਰੀ ’ਤੇ ਮੁਨੱਸਰ ਕਰੇਗਾ। ਕਾਬਿਲਗੌਰ ਹੈ ਕਿ ਇਸ ਵਿਵਾਦਿਤ ਮਾਮਲੇ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕੀਤੇ ਜਾਣ ਦੀ ਮੰਗ ਕਰਦੀ ਪਟੀਸ਼ਨ ਜਸਟਿਸ ਆਰ.ਐੱਫ਼.ਨਰੀਮਨ ਦੀ ਅਗਵਾਈ ਵਾਲ ਬੈਂਚ ਨੇ 6 ਸਤੰਬਰ ਨੂੰ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਹਵਾਲੇ ਕਰ ਦਿੱਤੀ ਸੀ। ਗੋਵਿੰਦਾਚਾਰਿਆ ਨੇ ਪਟੀਸ਼ਨ ’ਚ ਕਿਹਾ ਸੀ ਕਿ ਜੇਕਰ ਅਯੁੱਧਿਆ ਕੇਸ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸੰਭਵ ਨਾ ਹੋਵੇ ਤਾਂ ਘੱਟੋ-ਘੱਟ ਸਾਰੀ ਕਾਰਵਾਈ ਦੀ ਆਡੀਓ ਰਿਕਾਰਡਿੰਗ ਜਾਂ ਉਤਾਰਾ ਜ਼ਰੂਰ ਕਰਵਾਇਆ ਜਾਵੇ। -ਪੀਟੀਆਈ


Comments Off on ਅਯੁੱਧਿਆ ਕੇਸ: ਸੁਪਰੀਮ ਕੋਰਟ ਵੱਲੋਂ ਰਜਿਸਟਰੀ ਨੂੰ ਹਦਾਇਤਾਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.