ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਅਯੁੱਧਿਆ ਮਾਮਲਾ: ਵਕੀਲ ਨੂੰ ਧਮਕੀ ਮਿਲਣ ਦਾ ਸੁਪਰੀਮ ਕੋਰਟ ਨੇ ਨੋਟਿਸ ਲਿਆ

Posted On September - 13 - 2019

ਨਵੀਂ ਦਿੱਲੀ, 12 ਸਤੰਬਰ
ਸੁਪਰੀਮ ਕੋਰਟ ਨੇ ਰਾਮ ਜਨਮ ਭੂਮੀ-ਬਾਬਰੀ ਮਸਜਿਦ ਜ਼ਮੀਨੀ ਵਿਵਾਦ ਮਾਮਲੇ ’ਚ ਮੁਸਲਿਮ ਧਿਰ ਦੀ ਪੈਰਵੀ ਕਰ ਰਹੇ ਵਕੀਲ ਨੂੰ ਮਿਲ ਰਹੀਆਂ ਧਮਕੀਆਂ ਦਾ ਅੱਜ ਨੋਟਿਸ ਲਿਆ ਹੈ। ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਬੈਂਚ ਨੇ ਕਿਹਾ, ‘ਇਸ ਦੀ ਆਲੋਚਨਾ ਕੀਤੀ ਜਾਣੀ ਚਾਹੀਦੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ।’ ਬੈਂਚ ਨੇ ਅਯੁੱਧਿਆ ਮਾਮਲੇ ’ਤੇ ਆਪਣੀ 22ਵੇਂ ਦਿਨ ਦੀ ਸੁਣਵਾਈ ਸ਼ੁਰੂ ਕੀਤੀ ਤਾਂ ਸੁੰਨੀ ਵਕਫ ਬੋਰਡ ਤੇ ਹੋਰਨਾ ਵੱਲੋਂ ਕੇਸ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਰਾਜੀਵ ਧਵਨ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਫੇਸਬੁੱਕ ’ਤੇ ਧਮਕੀ ਭਰਿਆ ਸੁਨੇਹਾ ਮਿਲਿਆ ਹੈ ਅਤੇ ਬੀਤੇ ਦਿਨ ਅਦਾਲਤੀ ਕੰਪਲੈਕਸ ’ਚ ਕੁਝ ਲੋਕਾਂ ਨੇ ਉਨ੍ਹਾਂ ਦੇ ਕਲਰਕ ਦੀ ਕੁੱਟਮਾਰ ਵੀ ਕੀਤੀ। ਧਵਨ ਨੇ ਕਿਹਾ, ‘ਸੁਣਵਾਈ ਲਈ ਇਹ ਮਾਹੌਲ ਠੀਕ ਨਹੀਂ ਹੈ।’ ਉਨ੍ਹਾਂ ਕਿਹਾ ਕਿ ਅਦਾਲਤ ’ਚ ਅਜਿਹਾ ਨਹੀਂ ਹੋਣਾ ਚਾਹੀਦਾ ਅਤੇ ਇਸ ’ਤੇ ਅਦਾਲਤ ਵੱਲੋਂ ਇੱਕ ਟਿੱਪਣੀ ਕਾਫੀ ਹੋਵੇਗੀ। ਬੈਂਚ ਵਿੱਚ ਜਸਟਿਸ ਐੱਸਏ ਬੋਬੜੇ, ਜਸਟਿਸ ਡੀ.ਵਾਈ. ਚੰਦਰਚੂੜ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਐੱਸਏ ਨਜ਼ੀਰ ਸ਼ਾਮਲ ਹਨ। ਐਡਵੋਕੇਟ ਧਵਨ ਦੀ ਗੱਲ ਪੂਰੀ ਹੋਣ ਤੋਂ ਬਾਅਦ ਕੇਸ ਦੀ ਸੁਣਵਾਈ ਸ਼ੁਰੂ ਹੋਈ। -ਪੀਟੀਆਈ

 


Comments Off on ਅਯੁੱਧਿਆ ਮਾਮਲਾ: ਵਕੀਲ ਨੂੰ ਧਮਕੀ ਮਿਲਣ ਦਾ ਸੁਪਰੀਮ ਕੋਰਟ ਨੇ ਨੋਟਿਸ ਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.