ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਅਰਥਵਿਵਸਥਾ ਸੁਧਾਰਨ ਲਈ ਕੂੜ ਪ੍ਰਚਾਰ ਨਹੀਂ ਠੋਸ ਨੀਤੀਆਂ ਦੀ ਲੋੜ: ਰਾਹੁਲ

Posted On September - 13 - 2019

ਨਵੀਂ ਦਿੱਲੀ, 12 ਸਤੰਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅਰਥਵਿਵਸਥਾ ਦੀ ਸਥਿਤੀ ’ਤੇ ਵੀਰਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਸਥਿਤੀ ਨੂੰ ਠੀਕ ਕਰਨ ਲਈ ਕੂੜ ਪ੍ਰਚਾਰ ਦੀ ਨਹੀਂ ਬਲਕਿ ਠੋਸ ਨੀਤੀਆਂ ਦੀ ਜ਼ਰੂਰਤ ਹੈ।
ਸ੍ਰੀ ਰਾਹੁਲ ਗਾਂਧੀ ਨੇ ਇੱਕ ਅੰਗਰੇਜ਼ੀ ਅਖ਼ਬਾਰ ’ਚ ਛਪੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਇੰਟਰਵਿਊ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲਾਂ ਸਰਕਾਰ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਕਿ ਅਰਥਵਿਵਸਥਾ ਸਬੰਧੀ ਸਮੱਸਿਆ ਚੱਲ ਰਹੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, ‘‘ਇਸ ਸਮੇਂ ਕੂੜ ਪ੍ਰਚਾਰ, ਮਨਘੜਤ ਖ਼ਬਰਾਂ ਅਤੇ ਨੌਜਵਾਨਾਂ ਬਾਰੇ ਮੁੂਰਖਤਾਪੂਰਨ ਗੱਲਾਂ ਕਰਨ ਦਾ ਸਮਾਂ ਨਹੀਂ ਹੈ ਬਲਕਿ ਭਾਰਤ ਨੂੰ ਇੱਕ ਠੋਸ ਨੀਤੀ ਦੀ ਜ਼ਰੂਰਤ ਹੈ ਤਾਂ ਕਿ ਅਰਥਵਿਵਸਥਾ ਨੂੰ ਠੀਕ ਕੀਤਾ ਜਾ ਸਕੇ।’’ ਉਨ੍ਹਾਂ ਕਿਹਾ, ‘‘ਪਹਿਲਾਂ ਸਵੀਕਾਰ ਕਰੋ ਕਿ ਸਾਡੇ ਸਾਹਮਣੇ ਸਮੱਸਿਆ ਹੈ, ਇਹ ਸਵੀਕਾਰ ਕਰਨਾ ਹੀ ਚੰਗੀ ਸ਼ੁਰੂਆਤ ਹੋਵੇਗੀ।’’ ਰਾਹੁਲ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਉਸ ਬਿਆਨ ਦਾ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਨੋਟਬੰਦੀ ਅਤੇ ਗਲਤ ਢੰਗ ਨਾਲ ਜੀਐੱਸਟੀ ਲਾਗੂ ਕਰਨ ਕਾਰਨ ਅਰਥਵਿਵਸਥਾ ਦੀ ਸਥਿਤੀ ਖਰਾਬ ਹੋਈ ਹੈ।
-ਪੀਟੀਆਈ

ਅਰਥਵਿਵਸਥਾ ਦੇ ਮਾਮਲੇ ’ਚ ਭਾਜਪਾ ਭਰਮ ’ਚ ਕਿਉਂ ਹੈ: ਪ੍ਰਿਯੰਕਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵਾਹਨਾਂ ਦੀ ਵਿਕਰੀ ’ਚ ਗਿਰਾਵਟ ਨੂੰ ਓਲਾ ਅਤੇ ਊਬਰ ਨਾਲ ਜੋੜਨ ਸਬੰਧੀ ਬਿਆਨ ਨੂੰ ਲੈ ਕੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ’ਤੇ ਨਿਸ਼ਾਨਾ ਸਾਧਦਿਆਂ ਸਵਾਲ ਕੀਤਾ ਕਿ ਅਰਥਵਿਵਸਥਾ ਦੇ ਮਾਮਲੇ ’ਚ ਭਾਜਪਾ ਇੰਨੀ ਭਰਮ ਵਿੱਚ ਕਿਉਂ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ, ‘‘ਚੋਣਾਂ ਤੋਂ ਪਹਿਲਾਂ ਕਿਹਾ ਗਿਆ ਸੀ ਓਲਾ-ਊਬਰ ਨੇ ਰੁਜ਼ਗਾਰ ਵਧਾਇਆ ਹੈ। ਹੁਣ ਕਿਹਾ ਜਾ ਰਿਹਾ ਹੈ ਕਿ ਓਲਾ-ਊਬਰ ਦੇ ਕਾਰਨ ਆਟੋ ਸੈਕਟਰ ’ਚ ਮੰਦੀ ਆ ਗਈ ਹੈ।’’ ਉਨ੍ਹਾਂ ਸਵਾਲ ਕੀਤਾ ਕਿ ਆਖਰ ਭਾਜਪਾ ਨੂੰ ਮੰਦੀ ਦੇ ਕਾਰਨਾਂ ਦੀ ਸਮਝ ਕਿਉਂ ਨਹੀਂ ਆ ਰਹੀ।
-ਪੀਟੀਆਈ


Comments Off on ਅਰਥਵਿਵਸਥਾ ਸੁਧਾਰਨ ਲਈ ਕੂੜ ਪ੍ਰਚਾਰ ਨਹੀਂ ਠੋਸ ਨੀਤੀਆਂ ਦੀ ਲੋੜ: ਰਾਹੁਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.