ਭਾਰਤੀ ਭਾਸ਼ਾਵਾਂ ਦੇ ਇਸਤੇਮਾਲ ਨਾਲ ਸ਼ਾਸਨ ਵਧੇਰੇ ਲੋਕ ਕੇਂਦਰਿਤ ਬਣੇਗਾ: ਨਾਇਡੂ !    ਨੇਪਾਲ ਦਾ ਸ਼ਾਹ ਦਰਬਾਰ ਸਾਹਿਬ ਵਿਖੇ ਨਤਮਸਤਕ !    ਮਾਂ ਬੋਲੀ ਦੀ ਵਿਰਾਸਤ !    ਹੱਡੀਆਂ ਦੇ ਕੈਂਸਰ ਦੀਆਂ ਕਿਸਮਾਂ !    ਕਰੋਨਾਵਾਇਰਸ ਦੀ ਸ਼ੱਕੀ ਮਰੀਜ਼ ਹਸਪਤਾਲ ਦਾਖਲ !    ਕਰੋਨਾਵਾਇਰਸ: ਕਰੂਜ਼ ਬੇੜੇ ’ਤੇ ਸਵਾਰ ਇਕ ਹੋਰ ਭਾਰਤੀ ਦਾ ਟੈਸਟ ਪਾਜ਼ੇਟਿਵ !    ਪੁਲੀਸ ਸੁਧਾਰਾਂ ਦੀ ਲੋੜ !    ਐ ਜ਼ਿੰਦਗੀ... !    ਨੌਜਵਾਨ ਪੀੜ੍ਹੀ ਦਾ ਸਾਹਿਤ ਤੋਂ ਟੁੱਟਣਾ ਚਿੰਤਾਜਨਕ !    ਨੌਜਵਾਨ, ਸਰਕਾਰੀ ਨੀਤੀਆਂ ਤੇ ਸੋਸ਼ਲ ਨੈਟਵਰਕ !    

ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਛੱਡੀ

Posted On September - 7 - 2019

ਨਵੀਂ ਦਿੱਲੀ, 6 ਸਤੰਬਰ
ਆਮ ਆਦਮੀ ਪਾਰਟੀ ਦੀ ਵਿਧਾਇਕ ਅਲਕਾ ਲਾਂਬਾ ਨੇ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਕਾਂਗਰਸ ਵਿੱਚ ਵਾਪਸੀ ਦਾ ਐਲਾਨ ਕੀਤਾ। ਉਸ ਨੇ ਟਵੀਟ ਕੀਤਾ ਕਿ ਹੁਣ ਗੁੱਡਬਾਇ ਕਹਿਣ ਦਾ ਸਮਾਂ ਆ ਗਿਆ ਹੈ। ਲਾਂਬਾ ਨੇ ਕਿਹਾ ਕਿ ਉਹ ਛੇਤੀ ਹੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਮੌਜੂਦਗੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਵੇਗੀ।
ਕਾਬਿਲੇਗੌਰ ਹੈ ਕਿ ‘ਆਪ’ ਤਰਜਮਾਨ ਸੌਰਭ ਭਾਰਦਵਾਜ ਨੇ ਕਿਹਾ ਸੀ ਕਿ ਪਾਰਟੀ ਉਸ ਦਾ ਅਸਤੀਫਾ ਟਵਿੱਟਰ ’ਤੇ ਵੀ ਮਨਜ਼ੂਰ ਕਰ ਸਕਦੀ ਹੈ। ਚਾਂਦਨੀ ਚੌਕ ਤੋਂ ਵਿਧਾਇਕ ਲਾਂਬਾ ਨੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਕਿਹਾ ਕਿ ਉਹ ਉਸ ਦਾ ਅਸਤੀਫਾ ਟਵਿੱਟਰ ’ਤੇ ਮਨਜ਼ੂਰ ਕਰ ਲੈਣ। ਇਸ ਦੇ ਨਾਲ ਹੀ ਉਸ ਨੇ ਕਿਹਾ ਕਿ ਇਹ ਹੁਣ ‘ਖਾਸ ਆਦਮੀ ਪਾਰਟੀ’ ਬਣ ਗਈ ਹੈ। ਉਸ ਨੇ ਟਵਿੱਟਰ ’ਤੇ ਇਕ ਵੀਡੀਓ ਪੋਸਟ ਕੀਤੀ, ਜਿਸ ਵਿੱਚ ਉਹ ਕਹਿੰਦੀ ਹੈ ਕਿ ਉਸ ਨੇ ਆਪਣਾ ਅਸਤੀਫਾ ਦੇਣ ਲਈ ਭਾਰਦਵਾਜ ਤੋਂ ਸਮਾਂ ਲੈਣ ਦੀ ਕੋਸ਼ਿਸ਼ ਕੀਤੀ ਪਰ ਪਾਰਟੀ ਵੱਲੋਂ ਉਸ ਨੂੰ ਸਮਾਂ ਨਹੀਂ ਦਿੱਤਾ ਗਿਆ। ਇਸ ਲਈ ਉਹ ਟਵਿੱਟਰ ’ਤੇ ਆਪਣਾ ਅਸਤੀਫਾ ਭੇਜ ਰਹੀ ਹੈ। ਪੀਟੀਆਈ ਵੱਲੋਂ ਇਸ ਸਬੰਧੀ ਪੱਖ ਜਾਣਨ ਲਈ ਭਾਜਦਵਾਜ ਨੂੰ ਫੋਨ ਕੀਤਾ ਗਿਆ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ। ਲਾਂਬਾ ਨੇ ਆਪਣਾ ਸਿਆਸੀ ਕਰੀਅਰ ਕਾਂਗਰਸ ਨਾਲ ਸ਼ੁਰੂ ਕੀਤਾ ਅਤੇ ‘ਆਪ’ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਹ 20 ਵਰ੍ਹੇ ਕਾਂਗਰਸ ਵਿੱਚ ਰਹੀ। ਬੀਤੇ ਮਹੀਨੇ ਉਸ ਨੇ ਐਲਾਨ ਕੀਤਾ ਸੀ ਕਿ ਉਸ ਨੇ ਦਿੱਲੀ ਦੀ ਸੱਤਾਧਾਰੀ ਪਾਰਟੀ ਨੂੰ ਛੱਡਣ ਦਾ ਮਨ ਬਣਾ ਲਿਆ ਹੈ ਤੇ ਉਹ ਆਗਾਮੀ ਵਿਧਾਨ ਸਭਾ ਚੋਣਾਂ ਆਜ਼ਾਦ ਉਮੀਦਵਾਰ ਵਜੋਂ ਲੜੇਗੀ।
-ਪੀਟੀਆਈ


Comments Off on ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਛੱਡੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.