ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਹੇਠ ਕੇਸ ਦਰਜ

Posted On September - 13 - 2019

ਬਰਨਾਲਾ: ਇੱਥੋਂ ਦੇ ਸੰਘੇੜਾ ਰੋਡ ’ਤੇ ਇੱਕ ਕੋਠੀ ’ਚ ਬਿਜਲੀ ਫ਼ਿਟਿੰਗ ਦੇ ਬਹਾਨੇ ਇੱਕ ਵਿਅਕਤੀ ਵੱਲੋਂ ਬਾਥਰੂਮ ਵਿੱਚ ਸੀਸੀਟੀਵੀ ਕੈਮਰਾ ਲਗਾ ਕੇ ਰਿਕਾਰਡਿੰਗ ਕਰਨ ਦੇ ਦੋਸ਼ਾਂ ’ਚ ਥਾਣਾ ਸਿਟੀ 1 ਦੀ ਪੁਲੀਸ ਨੇ ਮੁਲਜ਼ਮ ’ਤੇ ਪਰਚਾ ਦਰਜ ਕੀਤਾ ਹੈ। ਥਾਣੇ ਦੇ ਐਡੀਸ਼ਨਲ ਐੱਸਐੱਚਓ ਅਮਨਦੀਪ ਕੌਰ ਨੇ ਦੱਸਿਆ ਕਿ ਸੰਘੇੜਾ ਰੋਡ ਨਿਵਾਸੀ ਸ਼ਿਕਾਇਤਕਰਤਾ ਔਰਤ ਨੇ ਬਿਆਨ ਦਰਜ ਕਰਵਾਏ ਹਨ ਕਿ ਵਰਿੰਦਰ ਸ਼ਰਮਾ ਵਾਸੀ ਕਿਲਾ ਮੁਹੱਲਾ ਦਾ ਉਨ੍ਹਾਂ ਦੇ ਘਰ ਆਉਣਾ-ਜਾਣਾ ਸੀ। ਇਸੇ ਦੌਰਾਨ ਇੱਕ ਦਿਨ ਉਸ ਨੂੰ ਬਿਜਲੀ ਠੀਕ ਕਰਨ ਲਈ ਬੁਲਾਇਆ ਤਾਂ ਮੁਲਜ਼ਮ ਨੇ ਉਨ੍ਹਾਂ ਦੇ ਬਾਥਰੂਮ ਵਿੱਚ ਸੀਸੀਟੀਵੀ ਕੈਮਰਾ ਫ਼ਿੱਟ ਕਰ ਦਿੱਤਾ। ਇਸ ਦਾ ਖ਼ੁਲਾਸਾ ਬਾਥਰੂਮ ਦੀ ਲਾਈਟ ਬੰਦ ਕਰਨ ’ਤੇ ਹੋਇਆ। ਉਨ੍ਹਾਂ ਇਸ ਦੀ ਸੂਚਨਾ ਤੁਰੰਤ ਪੁਲੀਸ ਨੂੰ ਦਿੱਤੀ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸੁਨੀਤਾ ਕੌਰ ਨੇ ਪੀੜਤ ਔਰਤ ਦੇ ਬਿਆਨ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
-ਨਿੱਜੀ ਪੱਤਰ ਪ੍ਰੇਰਕ


Comments Off on ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਹੇਠ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.