ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਅਸਾਮ ’ਚੋਂ 40 ਲੱਖ ਪਰਵਾਸੀ ਕਿੱਥੇ ਗਏ: ਦਿਗਵਿਜੈ ਸਿੰਘ

Posted On September - 8 - 2019

ਇਦੌਰ, 7 ਸਤੰਬਰ
ਸੀਨੀਅਰ ਕਾਂਗਰਸ ਆਗੂ ਦਿਗਵਿਜੈ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰ ’ਚ ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੇ ਮੁੱਦੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਦਾਅਵਾ ਕਰਦੇ ਸਨ ਕਿ ਅਸਾਮ ’ਚ 40 ਲੱਖ ਪਰਵਾਸੀ ਹਨ ਪਰ ਹੁਣ ਐੱਨਆਰਸੀ ਨੇ ਸੱਚ ਉਜਾਗਰ ਕਰ ਦਿੱਤਾ ਹੈ।
ਰਾਜ ਸਭਾ ਮੈਂਬਰ ਨੇ ਕਿਹਾ,‘‘ਹੁਣ ਅਸਾਮ ’ਚ 40 ਲੱਖ ਪਰਵਾਸੀ ਕਿੱਥੇ ਗਏ। ਤੁਹਾਨੂੰ (ਪੱਤਰਕਾਰਾਂ) ਭਾਜਪਾ ਦੇ ਜਨਰਲ ਸਕੱਤਰ ਕੈਲਾਸ਼ ਵਿਜੈਵਰਗੀਆ ਤੋਂ ਇਹ ਸਵਾਲ ਪੁੱਛਣਾ ਚਾਹੀਦਾ ਹੈ। ਧਰਮ ਦੇ ਆਧਾਰ ’ਤੇ ਸਿਆਸਤ ਕਰਕੇ ਮੁਲਕ ’ਚ ਦੁਚਿੱਤੀ ਦਾ ਮਾਹੌਲ ਬਣਾਉਣ ਦੀ ਭਾਜਪਾ ਦੀ ਪੁਰਾਣੀ ਆਦਤ ਹੈ।’’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਫਿੱਟ ਇੰਡੀਆ ਮੁਹਿੰਮ’ ’ਤੇ ਵਰ੍ਹਦਿਆਂ ਕਾਂਗਰਸ ਆਗੂ ਨੇ ਕਿਹਾ ਕਿ ਮੁਲਕ ਦਾ ਅਰਥਚਾਰਾ ਖ਼ਰਾਬ ਹੈ ਅਤੇ ਲੋਕਾਂ ਤੋਂ ਰੁਜ਼ਗਾਰ ਖੁੱਸ ਰਿਹਾ ਹੈ। ‘ਪਰ ਪ੍ਰਧਾਨ ਮੰਤਰੀ ਅਰਥਚਾਰੇ ਦੀ ਫਿਕਰ ਕੀਤੇ ਬਿਨਾਂ ਰੋਜ਼ ਨਵੇਂ ਨਾਅਰੇ ਦੇ ਰਹੇ ਹਨ।’ ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਵੱਲੋਂ ਲੋਕਾਂ ਦੀ ਸਿਹਤ ਬਾਰੇ ਫਿਕਰ ਕਰਨ ਤੋਂ ਉਹ ਖੁਸ਼ ਹਨ। ਉਨ੍ਹਾਂ ਕਿਹਾ ਕਿ ਉਹ ਪਿਛਲੇ 50 ਸਾਲਾਂ ਤੋਂ ਯੋਗ ਕਰ ਰਹੇ ਹਨ ਅਤੇ ਤੰਦਰੁਸਤ ਰਹਿਣ ਲਈ ਕਿਸੇ ਹੋਰ ਤੋਂ ਸਬਕ ਲੈਣ ਦੀ ਲੋੜ ਨਹੀਂ ਹੈ। -ਪੀਟੀਆਈ


Comments Off on ਅਸਾਮ ’ਚੋਂ 40 ਲੱਖ ਪਰਵਾਸੀ ਕਿੱਥੇ ਗਏ: ਦਿਗਵਿਜੈ ਸਿੰਘ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.