ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਅੰਨਾ ਹਜ਼ਾਰੇ ਖੰਘ ਅਤੇ ਕਮਜ਼ੋਰੀ ਕਾਰਨ ਹਸਪਤਾਲ ਦਾਖ਼ਲ

Posted On September - 4 - 2019

ਪੁਣੇ, 3 ਸਤੰਬਰ
ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਚਲਾਉਣ ਵਾਲੇ ਅੰਨਾ ਹਜ਼ਾਰੇ ਦੀ ਤਬੀਅਤ ਖ਼ਰਾਬ ਹੋਣ ’ਤੇ ਉਨ੍ਹਾਂ ਨੂੰ ਮੰਗਲਵਾਰ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੇ ਨੇੜਲੇ ਸਾਥੀ ਨੇ ਦੱਸਿਆ ਕਿ ਅੰਨਾ ਹਜ਼ਾਰੇ ਨੂੰ ਠੰਢ, ਖੰਘ ਅਤੇ ਕਮਜ਼ੋਰੀ ਦੀ ਸ਼ਿਕਾਇਤ ਕਰਕੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਫਿਕਰ ਦੀ ਕੋਈ ਗੱਲ ਨਹੀਂ ਹੈ ਅਤੇ 82 ਵਰ੍ਹਿਆਂ ਦੇ ਸਮਾਜਿਕ ਕਾਰਕੁਨ ਨੂੰ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਅੰਨਾ ਹਜ਼ਾਰੇ ਨੂੰ ਉਨ੍ਹਾਂ ਦੇ ਪਿੰਡ ਰਾਲੇਗਨ ਸਿੱਧੀ ਤੋਂ ਪੁਣੇ ਜ਼ਿਲ੍ਹੇ ਦੇ ਸ਼ਿਰੂਰ ਸਥਿਤ ਵੇਦਾਂਤਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਠੰਢ ਲੱਗਣ ਕਾਰਨ ਉਨ੍ਹਾਂ ਦੀ ਛਾਤੀ ’ਚ ਕੁਝ ਲਾਗ ਹੈ ਜਿਸ ਕਾਰਨ ਉਨ੍ਹਾਂ ਨੂੰ ਖੰਘ ਅਤੇ ਕਮਜ਼ੋਰੀ ਦੀ ਸ਼ਿਕਾਇਤ ਮਹਿਸੂਸ ਹੋ ਰਹੀ ਹੈ। ਨੇੜਲੇ ਸਾਥੀ ਮੁਤਾਬਕ ਇਹਤਿਆਤ ਵਜੋਂ ਹਜ਼ਾਰੇ ਦੇ ਰੂਟੀਨ ਚੈੱਕਅਪ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਬੁੱਧਵਾਰ ਸ਼ਾਮ ਛੁੱਟੀ ਮਿਲਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਵੱਲੋਂ ਜੁਲਾਈ ’ਚ ਸੂਚਨਾ ਅਧਿਕਾਰ ਸੋਧ ਐਕਟ ਪਾਸ ਕੀਤੇ ਜਾਣ ਮਗਰੋਂ ਅੰਨਾ ਹਜ਼ਾਰੇ ਨੇ ਦੋਸ਼ ਲਾਇਆ ਸੀ ਕਿ ਕੇਂਦਰ ਸਰਕਾਰ ਭਾਰਤੀ ਨਾਗਰਿਕਾਂ ਨੂੰ ਧੋਖਾ ਦੇ ਰਹੀ ਹੈ। ਉਸ ਸਮੇਂ ਉਨ੍ਹਾਂ ਕਿਹਾ ਸੀ ਕਿ ਭਾਵੇਂ ਸਿਹਤ ਨਾਸਾਜ਼ ਹੈ ਪਰ ਫਿਰ ਵੀ ਜੇਕਰ ਲੋਕ ਸੜਕਾਂ ’ਤੇ ਉਤਰੇ ਤਾਂ ਉਹ ਵੀ ਉਨ੍ਹਾਂ ਦਾ ਪੂਰਾ ਸਾਥ ਦੇਣਗੇ।
-ਪੀਟੀਆਈ


Comments Off on ਅੰਨਾ ਹਜ਼ਾਰੇ ਖੰਘ ਅਤੇ ਕਮਜ਼ੋਰੀ ਕਾਰਨ ਹਸਪਤਾਲ ਦਾਖ਼ਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.