ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਅੱਠ ਖਿਡਾਰਨਾਂ ਅੰਤਰ ਜ਼ਿਲ੍ਹਾ ਖੇਡਾਂ ਲਈ ਚੁਣੀਆਂ

Posted On September - 12 - 2019

ਖਿਡਾਰਨਾਂ ਨੂੰ ਸਨਮਾਨੇ ਜਾਣ ਮੌਕੇ ਦੀ ਤਸਵੀਰ। -ਫ਼ੋਟੋ: ਸੋਢੀ

ਧੂਰੀ: ਹੌਲੀ ਹਾਰਟ ਕਾਨਵੈਂਟ ਸਕੂਲ ਸੰਗਰੂਰ ’ਚ ਏਈਓ ਸ਼ਿਵਰਾਜ ਸਿੰਘ ਢੀਂਡਸਾ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਬੇਸਬਾਲ ਅੰਡਰ 14, ਅੰਡਰ 17 ਅਤੇ ਅੰਡਰ 19 ਸਾਲ ਲੜਕੀਆਂ ਦੇ ਰਾਜ ਪੱਧਰੀ ਟੂਰਨਾਮੈਂਟ ਲਈ ਹੋਏ ਟਰਾਇਲ ਦੌਰਾਨ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ 8 ਖਿਡਾਰਨਾਂ ਨੂੰ ਅੰਤਰ ਜ਼ਿਲ੍ਹਾ ਟੂਰਨਾਮੈਂਟ ਲਈ ਚੁਣਿਆ ਗਿਆ ਹੈ। ਸਕੂਲ ਦੇ ਡੀਪੀਈ ਸੁਰਿੰਦਰ ਮੋਹਨ ਨੇ ਦੱਸਿਆ ਕਿ ਇਸ ਟਰਾਇਲ ਦੌਰਾਨ ਜ਼ਿਲ੍ਹੇ ਭਰ ’ਚੋਂ 50 ਤੋਂ ਵਧੇਰੇ ਖਿਡਾਰਨਾਂ ਨੇ ਭਾਗ ਲਿਆ ਸੀ। ਚੁਣੀਆਂ ਗਈਆਂ ਖਿਡਾਰਨਾਂ ਦਾ ਸਕੂਲ ਪਰਤਣ ’ਤੇ ਪ੍ਰਿੰਸੀਪਲ ਲਲਿਤਾ ਸ਼ਰਮਾ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਅਵਤਾਰ ਸਿੰਘ ਢਢੋਗਲ, ਨਰਸੀ ਰਾਮ, ਜਰਨੈਲ ਸਿੰਘ ਤੇ ਅਮਰਜੀਤ ਸਿੰਘ ਵੀ ਹਾਜ਼ਰ ਸਨ।
-ਖੇਤਰੀ ਪ੍ਰਤੀਨਿਧ


Comments Off on ਅੱਠ ਖਿਡਾਰਨਾਂ ਅੰਤਰ ਜ਼ਿਲ੍ਹਾ ਖੇਡਾਂ ਲਈ ਚੁਣੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.