ਕੈਨੇਡਾ ਚੋਣਾਂ ’ਚ ਫ਼ੈਸਲਾਕੁਨ ਹੋਣਗੇ ਪੰਜਾਬੀ ਵੋਟਰ !    ਡਿਊਟੀ ਦੌਰਾਨ ਦਵਾਈ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਨਹੀਂ ਮਿਲ ਸਕਣਗੇ ਸਰਕਾਰੀ ਡਾਕਟਰ !    ਧਨੇਰ ਦੀ ਸਜ਼ਾ ਮੁਆਫ਼ੀ ਦਾ ਮਾਮਲਾ ਮੁੜ ਮੁੱਖ ਮੰਤਰੀ ਦਰਬਾਰ ਪੁੱਜਾ !    ਕੈਪਟਨ ਸੰਧੂ ਦੇ ਦਾਅਵਿਆਂ ਦੀ ਅਕਾਲੀ ਦਲ ਨੇ ਖੋਲ੍ਹੀ ਪੋਲ !    ਆਰਫ਼ ਕਾ ਸੁਨ ਵਾਜਾ ਰੇ !    ਰਾਹੋਂ ਦਾ ‘ਦਿੱਲੀ ਦਰਵਾਜ਼ਾ’ !    ਗ਼ਦਰ ਲਹਿਰ ਨੂੰ ਸ਼ਬਦਾਂ ’ਚ ਪਰੋਣ ਵਾਲਾ ਗਿਆਨੀ ਕੇਸਰ ਸਿੰਘ !    ਗੁਰੂ ਨਾਨਕ ਦੇਵ ਜੀ ਦੀ ਸਿੱਧਾਂ ਨਾਲ ਗੋਸ਼ਟੀ ਦਾ ਕੰਧ ਚਿੱਤਰ !    ਸ੍ਰੀ ਭੈਣੀ ਸਾਹਿਬ ਦਾ ਅੱਸੂ ਮੇਲਾ !    ਵੋਟਰ ਸੂਚੀ ’ਚ ਨਾਮ ਹੋਣ ਵਾਲਾ ਵਿਅਕਤੀ ਹੀ ਪਾ ਸਕੇਗਾ ਵੋਟ !    

‘ਆਪ’ ਕਾਂਗਰਸ ਪਾਰਟੀ ਦੀ ਏਜੰਟ ਵਜੋਂ ਕੰਮ ਕਰ ਰਹੀ ਹੈ: ਮਜੀਠੀਆ

Posted On September - 5 - 2019

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਸਤੰਬਰ
ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ‘ਆਪ’ ਨੇ ਕਾਂਗਰਸ ਪਾਰਟੀ ਦੇ ਨਿਰਦੇਸ਼ਾਂ ’ਤੇ ਵਿਧਾਨ ਸਭਾ ਸਪੀਕਰ ਕੋਲ ਇੱਕ ਸਰਕਾਰੀ ਅਧਿਕਾਰੀ ਖ਼ਿਲਾਫ਼ ਸ਼ਿਕਾਇਤ ਤਾਂ ਕੀਤੀ ਪਰ ਜੇ ਉਹ ਸੰਜੀਦਾ ਹਨ ਤਾਂ ਫਿਰ ਮੁੱਖ ਮੰਤਰੀ ਤੇ ਕੈਬਨਿਟ ਮੰਤਰੀਆਂ ਦੇ ਖ਼ਿਲਾਫ਼ ਅਜਿਹਾ ਪ੍ਰਸਤਾਵ ਕਿਉਂ ਨਹੀਂ ਲਿਆਉਂਦੇ। ਇੱਥੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਸਚਾਈ ਇਹ ਹੈ ਕਿ ‘ਆਪ’ ਕਾਂਗਰਸ ਪਾਰਟੀ ਦੀ ਏਜੰਟ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਹੀਂ ਤਾਂ ‘ਆਪ’ ਵਲੋਂ ਇੱਕ ਅਜਿਹੇ ਅਧਿਕਾਰੀ ਖ਼ਿਲਾਫ਼ ਵਿਧਾਨ ਸਭਾ ਸਪੀਕਰ ਕੋਲ ਜਾ ਕੇ ਪ੍ਰਸਤਾਵ ਦੇਣ ਦੀ ਕੋਈ ਤੁਕ ਨਹੀਂ ਬਣਦੀ, ਜਿਸ ਨੂੰ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਚੁਣਿਆ ਗਿਆ ਸੀ ਅਤੇ ਸਿਟ ਦੇ ਬਾਕੀ ਚਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਅਜਿਹਾ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ‘ਆਪ’ ਨੇ ਸਿਟ ਦੇ ਮੁਖੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਹਨਨ ਦਾ ਪ੍ਰਸਤਾਵ ਕਿਉਂ ਨਹੀਂ ਦਿੱਤਾ, ਜਿਸ ਨੇ ਬੇਅਦਬੀ ਦੇ ਕੇਸਾਂ ਦੀ ਸੀਬੀਆਈ ਤੋਂ ਅੱਗੇ ਜਾਂਚ ਕਰਵਾਉਣ ਦਾ ਪ੍ਰਸਤਾਵ ਭੇਜਿਆ ਸੀ। ਇਸ ਤੋਂ ਸਾਬਤ ਹੁੰਦਾ ਹੈ ਕਿ ‘ਆਪ’ ਦੋੋਸਤਾਨਾ ਮੈਚ ਖੇਡ ਰਹੀ ਹੈ ਤੇ ਕਾਂਗਰਸ ਪਾਰਟੀ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਉਹੀ ਕੁਝ ਕਰ ਰਹੀ ਹੈ, ਜੋ ਕਾਂਗਰਸ ਪਾਰਟੀ ਇਸ ਕੋਲੋਂ ਕਰਵਾਉਣਾ ਚਾਹੁੰਦੀ ਹੈ। ਅਕਾਲੀ ਆਗੂ ਨੇ ਕਿਹਾ ਕਿ ‘ਆਪ’ ਨੇ ਵਿਸ਼ੇਸ਼ ਅਧਿਕਾਰ ਹਨਨ ਪ੍ਰਸਤਾਵ ਪੇਸ਼ ਕਰਨ ਦਾ ਨਾਟਕ ਸਿਰਫ਼ ਲੋਕਾਂ ਨੂੰ ਭੰਬਲਭੂਸੇ ਵਿਚ ਪਾਉਣ ਅਤੇ ਕਾਂਗਰਸ ਪਾਰਟੀ ਨੂੰ ਬਚਾਉਣ ਲਈ ਖੇਡਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਉਨ੍ਹਾਂ ਅਧਿਕਾਰੀਆਂ ਨੂੰ ਡਰਾਉਣ ਲਈ ਕੀਤਾ ਜਾ ਰਿਹਾ ਹੈ, ਜਿਹੜੇ ਕਾਂਗਰਸ ਪਾਰਟੀ ਦੀ ਸਿਆਸੀ ਲੀਹ ਉੱਤੇ ਨਹੀਂ ਚੱਲ ਰਹੇ ਹਨ।


Comments Off on ‘ਆਪ’ ਕਾਂਗਰਸ ਪਾਰਟੀ ਦੀ ਏਜੰਟ ਵਜੋਂ ਕੰਮ ਕਰ ਰਹੀ ਹੈ: ਮਜੀਠੀਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.