ਸਿੰਘ ਇਜ਼ ਕਿੰਗ !    ਇਕ ਵਣਜਾਰਨ ਦੀ ਲੰਬੀ ਜੁਦਾਈ... !    ਮਸ਼ਹੂਰ ਗਵੱਈਆ ਵਿੱਦਿਆਨਾਥ ਸੇਠ !    ਭੁੱਲੇ ਵਿਸਰੇ ਲੋਕ ਗੀਤ ਦੋਹੇ !    ਮੁੱਕ ਚੱਲੀ ਬਾਜ਼ੀ !    ‘ਮਿੱਟੀ ਦਾ ਮੁੱਲ’ ਸਮਝਾਉਂਦਾ ਨਾਟਕ !    ਜਦੋਂ ਘਰ ਜੰਮ ਪਈ ਧੀ ਵੇ... !    ਚਲਾਕ ਚਿੜੀ !    ਵਾਸਤੂਕਲਾ ਦਾ ਉੱਤਮ ਨਮੂਨਾ ਕੁਤਬ ਮੀਨਾਰ !    ਖ਼ੂਬਸੂਰਤ ਪੰਛੀ ਲਾਲ ਸਿਰੀ ਪੋਚਰਡ !    

ਆਰਐੱਸਐੱਸ ਨੇ ਐੱਨਆਰਸੀ ’ਤੇ ਚਿੰਤਾ ਜ਼ਾਹਿਰ ਕੀਤੀ

Posted On September - 8 - 2019

ਪੁਸ਼ਕਰ, 7 ਸਤੰਬਰ
ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਅਤੇ ਇਸ ਦੇ ਭਾਈਵਾਲਾਂ ਦੀ ਇੱਥੇ ਹੋਈ ਮੀਟਿੰਗ ਦੌਰਾਨ ਅਸਾਮ ਦੇ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਸੂਚੀ ’ਚੋਂ ਬਾਹਰ ਰਹਿ ਗਏ ਲੱਖਾਂ ਲੋਕਾਂ ਲਈ ਚਿੰਤਾ ਜ਼ਾਹਿਰ ਕੀਤੀ ਗਈ। ਇਨ੍ਹਾਂ ਲੋਕਾਂ ’ਚੋਂ ਵਧੇਰੇ ਹਿੰਦੂ ਦੱਸੇ ਜਾ ਰਹੇ ਹਨ।
ਸੂਤਰਾਂ ਨੇ ਦੱਸਿਆ ਕਿ ਐੱਨਆਰਸੀ ਸਬੰਧੀ ਜਾਣਕਾਰੀ ਆਰਐੱਸਐੱਸ ਦੀ ਭਾਈਵਾਲ ਸੀਮਾ ਜਾਗਰਨ ਮੰਚ ਨੇ ਦਿੱਤੀ। ਲੋਕ ਸਭਾ ਚੋਣਾਂ ਤੋਂ ਬਾਅਦ ਹੋਈ ਅਜਿਹੀ ਪਹਿਲੀ ਮੀਟਿੰਗ ’ਚ ਆਰਐੱਸਐੱਸ ਦੀਆਂ 35 ਭਾਈਵਾਲ ਜਥੇਬੰਦੀਆਂ ਦੇ 200 ਤੋਂ ਵੱਧ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇਪੀ ਨੱਢਾ, ਜਨਰਲ ਸਕੱਤਰ (ਜਥੇਬੰਦਕ) ਬੀ.ਐੱਲ. ਸੰਤੋਸ਼ ਅਤੇ ਜਨਰਲ ਸਕੱਤਰ ਰਾਮ ਮਾਧਵ ਵੀ ਹਾਜ਼ਰ ਸਨ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਐੱਨਆਰਸੀ ਅਤੇ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਚਿੰਤਾ ਜ਼ਾਹਿਰ ਕੀਤੀ ਗਈ ਜੋ ਗੁਆਂਢੀ ਸੂਬਿਆਂ ਤੋਂ ਆ ਕੇ ਅਸਾਮ ਵਿੱਚ ਵਸੇ ਸਨ। ਮੀਟਿੰਗ ਦੌਰਾਨ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਤੇ ਇਸ ਤੋਂ ਬਾਅਦ ਕਸ਼ਮੀਰ ’ਚ ਬਣੇ ਹਾਲਾਤ ’ਤੇ ਵੀ ਚਰਚਾ ਕੀਤੀ ਗਈ।
ਸੰਘ ਦੇ ਮੈਂਬਰਾਂ ਨੇ ਨਰਿੰਦਰ ਮੋਦੀ ਸਰਕਾਰ ਦੀ ਇਸ ਫ਼ੈਸਲੇ ਲਈ ਸ਼ਲਾਘਾ ਕੀਤੀ ਅਤੇ ਇਸ ਫ਼ੈਸਲੇ ਨੂੰ ਜਥੇਬੰਦੀ ਦੀ ਵਿਚਾਰਧਾਰਾ ਅਨੁਸਾਰ ਦੱਸਿਆ। ਇਸ ਤਿੰਨ ਰੋਜ਼ਾ ਮੀਟਿੰਗ ’ਚ 14 ਸੈਸ਼ਨ ਹੋਣਗੇ ਅਤੇ ਇਸ ਦੀ ਸ਼ੁਰੂਆਤ ਆਰਐੱਸਐੱਸ ਦੇ ਜਨਰਲ ਸਕੱਤਰ ਸੁਰੇਸ਼ ਭਈਆਜੀ ਜੋਸ਼ੀ ਦੇ ਭਾਸ਼ਣ ਨਾਲ ਹੋਈ। ਸੰਘ ਮੁਖੀ ਮੋਹਨ ਭਾਗਵਤ ਮੀਟਿੰਗ ਦੇ ਆਖਰੀ ਦਿਨ 9 ਸਤੰਬਰ ਨੂੰ ਸੰਬੋਧਨ ਕਰਨਗੇ। -ਪੀਟੀਆਈ

 


Comments Off on ਆਰਐੱਸਐੱਸ ਨੇ ਐੱਨਆਰਸੀ ’ਤੇ ਚਿੰਤਾ ਜ਼ਾਹਿਰ ਕੀਤੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.