ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਡੀਐਸਪੀ ਦਫ਼ਤਰ ਦਾ ਘਿਰਾਓ

Posted On September - 13 - 2019

ਧਰਨੇ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 12 ਸਤੰਬਰ
ਜਬਰ ਜਨਾਹ ਦੇ ਮਾਮਲੇ ਵਿੱਚ ਪੁਲੀਸ ਵੱਲੋ ਐਫਆਈਆਰ ਦਰਜ ਹੋਣ ਦੇ ਬਾਵਜੂਦ ਮੁਲਜ਼ਮਾਂ ਨੂੰ ਗ੍ਰਿਫਤਾਰ ਨਾ ਕਰਨ ਦੇ ਮਾਮਲੇ ਵਿੱਚ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਸਬ ਡਿਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਡੀਐੱਸਪੀ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਧਰਨੇ ਦੀ ਅਗਵਾਈ ਕਰ ਰਹੇ ਭੁਪਿੰਦਰ ਸਿੰਘ ਤਖਲਮੱਲ,ਪਰਮਜੀਤ ਸਿੰਘ, ਗੁਰਮੇਜ ਸਿੰਘ ਭੈਲ ਨੇ ਪੁਲੀਸ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੇ ਖਿਲਾਫ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਉਂਦਿਆਂ ਕਿਹਾ ਕਿ ਹਲਕੇ ਦਾ ਵਿਧਾਇਕ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਮਦਦ ਕਰ ਰਿਹਾ ਹੈ। ਇਸ ਕਾਰਨ ਪੁਲੀਸ ਪਰਚੇ ਵਿੱਚ ਸ਼ਾਮਲ ਮੁਲਜ਼ਮਾਂ ਨੂੰ ਕਾਬੂ ਨਹੀਂ ਕਰ ਰਹੀ। ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ, ਜਰਨਲ ਸਕੱਤਰ ਨਿਰਵੈਲ ਸਿੰਘ ਡਾਲੇਕੇ, ਪ੍ਰੈਸ ਸਕੱਤਰ ਹਰਜੀਤ ਸਿੰਘ ਛੀਤਾ ਨੇ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਕੰਵਲਜੀਤ ਕੌਰ ਪਿੰਡ ਭੁੱਲਰ ਨਾਲ ਗੁਰਮੀਤ ਸਿੰਘ ਮਾਸਟਰ ਅਤੇ ਉਸ ਦੇ ਸਾਥੀਆਂ ਵੱਲੋ ਜਬਰ ਜਨਾਹ ਕੀਤਾ ਗਿਆ ਜਿਸ ਦੀ ਮੈਡੀਕਲ ਰਿਪੋਰਟ ਅਤੇ ਕੁੱਟਮਾਰ ਸਬੰਧੀ ਵੀਡੀਓ ਸੀਡੀ ਵੀ ਉਨ੍ਹਾਂ ਕੋਲ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਪੀੜਤ ਧਿਰ ਨੂੰ ਇਨਸਾਫ ਦਿੱਤਾ ਜਾਵੇ। ਧਰਨਾ ਦੇ ਰਹੇ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਮੁਲਜ਼ਮਾਂ ਨੂੰ ਕਾਬੂ ਨਹੀਂ ਕੀਤਾ ਜਾਂਦਾ ਧਰਨਾ ਜਾਰੀ ਰਹੇਗਾ। ਇਸ ਮੌਕੇ ਕਾਰਜ ਸਿੰਘ ਸਰਾਂ, ਬਾਬਾ ਮਹਿੰਦਰ ਸਿੰਘ ਵਈਂਪੁਈਂ, ਭਗਵੰਤ ਸਿੰਘ ਗੰਡੀਵਿੰਡ, ਅਵਤਾਰ ਸਿੰਘ ਚਾਹਲ, ਦਲਬੀਰ ਸਿੰਘ ਬਦਾਦਪੁਰ, ਸੁਖਦੇਵ ਸਿੰਘ ਤੁੜ, ਸੁਖਵਿੰਦਰ ਸਿੰਘ ਵਰਿਆਂਹ, ਦਾਰਾ ਸਿੰਘ ਵਰਪਾਲ ਮੌਜੂਦ ਸਨ।

ਜਬਰ-ਜਨਾਹ ਦੇ ਦੋਸ਼ ਵਿੱਚ ਨਾਬਾਲਗ ਖ਼ਿਲਾਫ਼ ਕੇਸ ਦਰਜ
ਬਟਾਲਾ (ਹਰਜੀਤ ਸਿੰਘ ਪਰਮਾਰ): ਪੁਲੀਸ ਜ਼ਿਲ੍ਹਾ ਬਟਾਲਾ ਦੇ ਪਿੰਡ ਦੀ ਵਿਆਹੁਤਾ ਔਰਤ ਨੇ ਆਪਣੇ ਹੀ ਪਿੰਡ ਦੇ ਨਾਬਾਲਗ ਖਿਲਾਫ਼ ਜਬਰ ਜਨਾਹ ਕਰਨ ਦਾ ਕੇਸ ਦਰਜ ਕਰਵਾਇਆ ਹੈ। ਪੁਲੀਸ ਨੇ ਨਾਬਾਲਗ ਨੂੰ ਕੇਂਦਰੀ ਜੇਲ੍ਹ ਗੁਰਦਾਸਪੁਰ ਭੇਜ ਦਿੱਤਾ ਹੈ। ਥਾਣਾ ਰੰਗੜ ਨੰਗਲ ਦੀ ਐਸਐਚਓ ਬਲਜੀਤ ਕੌਰ ਨੇ ਦੱਸਿਆ ਕਿ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਪੀੜਤਾ ਨੇ ਦੱਸਿਆ ਕਿ ਉਸ ਦਾ ਪਤੀ ਟਰੱਕ ਚਾਲਕ ਹੈ ਅਤੇ ਅਕਸਰ ਕੰਮ ਲਈ ਬਾਹਰ ਜਾਂਦਾ ਹੈ। ਉਸ ਨੇ ਦੱਸਿਆ ਕਿ 9 ਸਤੰਬਰ ਦੀ ਰਾਤ ਨੂੰ ਉਹ ਆਪਣੇ ਘਰ ਆਪਣੇ ਕਮਰੇ ਵਿੱਚ ਸੁੱਤੀ ਹੋਈ ਸੀ ਕਿ ਰਾਤ ਕਰੀਬ ਢਾਈ ਵਜੇ ਉਸ ਦੇ ਕਮਰੇ ਦਾ ਗਲੀ ਵਾਲਾ ਦਰਵਾਜ਼ਾ ਖੜਕਿਆ ਤਾਂ ਉਸ ਨੇ ਸੋਚਿਆ ਕਿ ਉਸ ਦਾ ਪਤੀ ਹੋਵੇਗਾ ਪਰ ਜਦ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਉੱਥੇ 3 ਨੌਜਵਾਨ ਖੜ੍ਹੇ ਸਨ ਜਿਨ੍ਹਾਂ ਵਿੱਚੋਂ ਇੱਕ ਨੂੰ ਉਹ ਜਾਣਦੀ ਸੀ ਜਿਸ ਦਾ ਨਾਂ ਜਰਮਨ ਸਿੰਘ ਹੈ ਅਤੇ ਬਾਕੀਆਂ ਨੂੰ ਉਹ ਨਹੀਂ ਪਛਾਣਦੀ। ਉਸ ਨੇ ਦੱਸਿਆ ਕਿ ਨੌਜਵਾਨ ਉਸ ਦੇ ਕਮਰੇ ਵਿੱਚ ਜ਼ਬਰਦਸਤੀ ਦਾਖਲ ਹੋ ਗਿਆ ਅਤੇ ਉਸ ਨਾਲ ਜਬਰ ਜਨਾਹ ਕੀਤਾ ਅਤੇ ਧਮਕੀ ਦਿੱਤੀ ਕਿ ਜੇ ਉਸ ਨੇ ਰੌਲਾ ਪਾਇਆ ਤਾਂ ਉਸ ਨੂੰ ਜਾਨੋਂ ਮਾਰ ਦੇਵੇਗਾ।


Comments Off on ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵੱਲੋਂ ਡੀਐਸਪੀ ਦਫ਼ਤਰ ਦਾ ਘਿਰਾਓ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.