ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪੁਲੀਸ ਚੌਕੀ ਦਾ ਘਿਰਾਓ

Posted On September - 17 - 2019

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 16 ਸਤੰਬਰ

ਚੌਕੀ ਡੇਹਰਾ ਸਾਹਿਬ ਵਿੱਚ ਰੋਸ ਪ੍ਰਦਰਸ਼ਨ ਕਰ ਰਹੇ ਆਗੂ।

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪਾਰਟੀ ਦੇ ਆਗੂ ਮੁਖਤਾਰ ਸਿੰਘ ਨਾਲ ਡੇਹਰਾ ਸਾਹਿਬ ਚੌਕੀ ਇੰਚਾਰਜ ਵੱਲੋ ਦੁਰਵਿਵਹਾਰ ਕਰਨ ਦੇ ਮਾਮਲੇ ਨੂੰ ਲੈ ਕੇ ਡੇਹਰਾ ਸਾਹਿਬ ਚੌਕੀ ਦਾ ਘਿਰਾਓ ਕੀਤਾ ਗਿਆ। ਧਰਨੇ ਦੀ ਅਗਵਾਈ ਬਲਵਿੰਦਰ ਸਿੰਘ ਫੈਲੋਕੇ, ਦਾਰਾ ਸਿੰਘ ਮੁੰਡਾਪਿੰਡ, ਨਰਿੰਦਰ ਸਿੰਘ ਤੁੜ, ਸਰਬਜੀਤ ਸਿੰਘ ਭਰੋਵਾਲ ਨੇ ਕੀਤੀ । ਇਸ ਮੌਕੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਤੁੜ, ਆਰਐਮਪੀਆਈ ਦੇ ਆਗੂ ਮਨਜੀਤ ਸਿੰਘ ਬੱਗੂ, ਰੇਸ਼ਮ ਸਿੰਘ ਫੈਲੋਕੇ ਨੇ ਕਿਹਾ ਕਿ ਚੌਕੀ ਇੰਚਾਰਜ ਮੁਖਤਾਰ ਸਿੰਘ ਵੱਲੋ ਦਾਰਾ ਸਿੰਘ ਨਾਲ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਚੌਕੀ ਵਿਚ ਲੰਮੇ ਸਮੇਂ ਤੋਂ ਲਟਕ ਰਹੀਆ ਦਰਖਾਸਤਾਂ ’ਤੇ ਸਰਕਾਰੀ ਦਬਾਅ ਹੋਣ ਕਾਰਨ ਲੋਕਾਂ ਨੂੰ ਇਨਸਾਫ ਨਹੀਂ ਮਿਲ ਸਕਿਆ। ਇਸ ਕਰਕੇ ਲੋਕਾ ਨੂੰ ਡੇਰਾ ਸਾਹਿਬ ਚੌਕੀ ਦਾ ਘਿਰਾਓ ਕਰਨਾ ਪਿਆ। ਧਰਨਾ ਲਗਾਤਾਰ ਚਾਰ ਘੰਟੇ ਚੱਲਿਆ। ਉਸ ਤੋਂ ਬਾਅਦ ਐੱਸਐੱਚਓ ਗੋਇੰਦਵਾਲ ਬਲਜਿੰਦਰ ਸਿੰਘ ਬਾਜਵਾ ਨੇ ਵਿਸ਼ਵਾਸ ਦਿਵਾਇਆ ਕਿ ਸਾਰੇ ਹੀ ਮਸਲੇ ਡਾਇਰੀ ਉਪਰ ਨੋਟ ਕੀਤੇ ਤੇ ਕਿਹਾ ਕਿ ਜਲਦੀ ਹੀ ਹੱਲ ਕੀਤੇ ਜਾਣਗੇ । ਅੱਗੇ ਤੋਂ ਕਿਸੇ ਨੂੰ ਵੀ ਗਲਤ ਸ਼ਬਦਾਵਲੀ ਨਹੀਂ ਬੋਲੀ ਜਾਵੇਗੀ। ਸਾਰਿਆਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ । ਇਸ ਮੌਕੇ ਹਾਜ਼ਰ ਰਾਜਞਿੰਦਰ ਸਿੰਘ ਰਾਜੂ, ਬੂਟਾ ਸਿੰਘ, ਨਰਿੰਜਨ ਸਿੰਘ ਕੋਟ, ਮੈਂਬਰ ਪੰਚਾਇਤ ਕਸ਼ਮੀਰ ਸਿੰਘ, ਗੁਰਜਿੰਦਰ ਸਿੰਘ ਤੁੜ, ਨਬਾਬ ਸਿੰਘ ਰਾਣੀਵਲਾਹ ਹਾਜ਼ਰ ਸਨ।

 


Comments Off on ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਪੁਲੀਸ ਚੌਕੀ ਦਾ ਘਿਰਾਓ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.