ਮਨਜੀਤ ਧਨੇਰ ਦੀ ਰਿਹਾਈ ਜਮਹੂਰੀ ਲਹਿਰ ਦੀ ਮਿਸਾਲੀ ਜਿੱਤ !    ਰੇਡੀਓ ਨਾਲ ਜੁੜੀਆਂ ਯਾਦਾਂ !    ਇਉਂ ਟੱਕਰਦੈ ਸੇਰ ਨੂੰ ਸਵਾ ਸੇਰ !    ਮਹਾਦੋਸ਼ ਮਾਮਲੇ ’ਚ ਹਲਫ਼ਨਾਮਾ ਦਾਖ਼ਲ ਕਰਨ ’ਤੇ ਵਿਚਾਰ ਕਰਾਂਗਾ: ਟਰੰਪ !    ਪਾਕਿ ’ਚ ਕਿਸ਼ਤੀ ਪਲਟੀ; ਅੱਠ ਮਰੇ, ਕਈ ਲਾਪਤਾ !    ਫੁਟਬਾਲ ਮੈਚ ਦੇਖ ਰਹੇ ਲੋਕਾਂ ’ਤੇ ਗੋਲੀਆਂ ਚਲਾਈਆਂ, ਚਾਰ ਹਲਾਕ !    ਹਰਿਆਣਾ ਸਰਕਾਰ ਦੇ ਵਜ਼ੀਰਾਂ ਦੇ ਵਧਣਗੇ ਭੱਤੇ !    ਅਕਾਲੀ ਦਲ ਵੱਲੋਂ ਡੀਐੱਸਐੱਸਐੱਸਬੀ ਦੇ ਦਫ਼ਤਰ ਬਾਹਰ ਧਰਨਾ !    ਵਿਕਟਕੀਪਰ ਐਮਿਲੀ ਸਮਿੱਥ ’ਤੇ ਇੱਕ ਸਾਲ ਦੀ ਪਾਬੰਦੀ !    ਆਰਐੱਫਐੱਲ ਕੇਸ: ਮਾਲਵਿੰਦਰ ਸਿੰਘ ਦੀ ਹਿਰਾਸਤ ਵਧਾਈ !    

ਇਰਾਦਾ ਕਤਲ ਕੇਸ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੁਜ਼ਾਹਰਾ

Posted On September - 17 - 2019

ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਸਤੰਬਰ

ਸੰਗਰੂਰ ’ਚ ਇਰਾਦਾ ਕਤਲ ਕੇਸ ’ਚ ਮੁਲਜ਼ਮਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਦੇ ਨੌਜਵਾਨ।

ਦੋਸਤ ਲੜਕੀ ਦੇ ਪਰਿਵਾਰ ਵੱਲੋਂ ਲੜਕੇ ਦੀ ਬੇਰਹਿਮੀ ਨਾਲ ਕੀਤੀ ਕੁੱਟਮਾਰ ਦਾ ਮਾਮਲਾ ਅਜੇ ਵੀ ਠੰਢਾ ਨਹੀਂ ਪਿਆ। ਲੋਕ ਰੋਹ ਮਗਰੋਂ ਮਾਮਲਾ ਗਰਮਾਉਣ ਮਗਰੋਂ ਭਾਵੇਂ ਪੁਲੀਸ ਵਲੋਂ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਇਰਾਦਾ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਸੀ ਜਿਸ ’ਚ ਸ਼ਾਮਲ ਦੋ ਜਣਿਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ ਪਰ ਕੇਸ ’ਚ ਲੋੜੀਂਦੇ ਹੋਰ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਲੜਕੇ ਦੇ ਪਰਿਵਾਰ ਤੇ ਲੋਕਾਂ ਵੱਲੋਂ ਲਾਲ ਬੱਤੀ ਚੌਕ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਗਏ। ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਭਾਜਪਾ ਦੇ ਜ਼ਿਲ੍ਹਾ ਜਨਰਲ ਸਕੱਤਰ ਰਣਦੀਪ ਦਿਉਲ ਨੇ ਕਿਹਾ ਕਿ 18 ਸਾਲਾ ਨੌਜ਼ਵਾਨ ਅਮਨ ਅਰੋੜਾ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਧਾਰਾ 307 ਤਹਿਤ ਪੁਲੀਸ ਨੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਦੋਂਕਿ ਇੱਕ ਮੁਲਜ਼ਮ ਨੂੰ ਅਜੇ ਵੀ ਜਾਂਚ ਦੇ ਦਾਇਰੇ ’ਚ ਰੱਖ ਕੇ ਪੁਲੀਸ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਸ ’ਚ ਲੋੜੀਂਦੇ ਦੋ ਜਣੇ ਅਜੇ ਵੀ ਸ਼ਰ੍ਹੇਆਮ ਘੁੰਮ ਰਹੇ ਹਨ।ਮੁਲਜ਼ਮਾਂ ਵਲੋਂ ਨੌਜ਼ਵਾਨ ਅਮਨ ਦੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨੂੰ ਡਰਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਨੇਕਾਂ ਵਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲੀਸ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪਰ ਗ੍ਰਿਫ਼ਤਾਰੀ ਲਈ ਸਮਾਂ ਮੰਗ ਰਹੀ ਹੈ। ਕੁੱਟਮਾਰ ਦਾ ਸ਼ਿਕਾਰ ਅਮਨ ਦੇ ਭਰਾ ਆਸ਼ੂ ਅਰੋੜਾ ਤੇ ਚਾਚਾ ਰਾਜੇਸ਼ ਓਸ਼ੋ ਨੇ ਕਿਹਾ ਕਿ ਪੁਲੀਸ ਗ੍ਰਿਫ਼ਤਾਰੀ ਲਈ ਢਿੱਲ ਵਰਤ ਰਹੀ ਹੈ ਤੇ ਥਾਣਾ ਸਿਟੀ ਪੁਲੀਸ ਤੋਂ ਇਨਸਾਫ਼ ਦੀ ਉਮੀਦ ਨਹੀਂ ਹੈ।
ਉਨ੍ਹਾਂ ਮੰਗ ਕੀਤੀ ਕਿ ਇਹ ਮਾਮਲਾ ਕਿਸੇ ਨਿਰਪੱਖ ਪੁਲੀਸ ਅਧਿਕਾਰੀ ਨੂੰ ਸੌਂਪਿਆ ਜਾਵੇ। ਇਹ ਵੀ ਮੰਗ ਕੀਤੀ ਕਿ ਦਰਜ ਕੇਸ ’ਚ ਐਸਸੀ/ਐਸਟੀ ਐਕਟ ਦੀ ਧਾਰਾ ਦਾ ਵਾਧਾ ਕੀਤਾ ਜਾਵੇ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਮੰਗਲਵਾਰ ਸ਼ਾਮ ਤੱਕ ਕੇਸ ’ਚ ਮੁਲਜ਼ਮ ਗ੍ਰਿਫ਼ਤਾਰ ਨਾ ਕੀਤੇ, ਪੰਜਵੇਂ ਮੁਲਜ਼ਮ ਨੂੰ ਕੇਸ ’ਚ ਨਾਮਜ਼ਦ ਨਾ ਕੀਤਾ ਤੇ ਕੇਸ ’ਚ ਐਸਸੀਐਸਟੀ ਐਕਟ ਦਾ ਵਾਧਾ ਨਾ ਕੀਤਾ ਤਾਂ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਮਨਪ੍ਰੀਤ ਨਮੋਲ, ਰਜ਼ਨੀਸ, ਦੀਪਕ, ਅਨਮੋਲ, ਮੋਹਿਤ, ਲੱਛਮੀ ਦੇਵੀ ਆਦਿ ਸ਼ਾਮਲ ਸਨ।


Comments Off on ਇਰਾਦਾ ਕਤਲ ਕੇਸ ’ਚ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਮੁਜ਼ਾਹਰਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.