ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਈਕੋ ਸਿੱਖ ਸੰਸਥਾ ਵਲੋਂ ਵਾਤਾਵਰਨ ਸੰਭਾਲਣ ਦਾ ਹੋਕਾ

Posted On September - 12 - 2019

ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਬੀਬੀ ਸਤਿਵੀਰ ਕੌਰ। -ਫੋਟੋ: ਗੁਰਿੰਦਰ ਸਿੰਘ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਸਤੰਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਚ ਈਕੋ ਸਿੱਖ ਸੰਸਥਾ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇੱਕ ਸੈਮੀਨਾਰ ਕਰਾਇਆ ਗਿਆ, ਜਿਸ ਵਿਚ ਬਦਲ ਰਹੇ ਮੌਸਮ ਦਾ ਸਰੀਰ ’ਤੇ ਪ੍ਰਭਾਵ ਵਿਸ਼ੇ ਸਬੰਧੀ ਸੰਗਤ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਬੀਬੀ ਸਤਿਵੀਰ ਕੌਰ ਨੇ ਸੰਗਤਾਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਮਨੁੱਖੀ ਸਰੀਰ ਉਪਰ ਪੈ ਰਹੇ ਮਾਰੂ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਰਪਾਲ ਸਿੰਘ ਚੌਹਾਨ ਰਾਹੀਂ ਭੇਜੇ ਸੁਨੇਹੇ ਵਿੱਚ ਦੱਸਿਆ ਕਿ ਗੁਰੂ ਮਹਾਰਾਜ ਵੱਲੋਂ ਵੀ ਵਾਤਾਵਰਨ ਸਬੰਧੀ ਸਾਨੂੰ ਕਈ ਸੌ ਵਰ੍ਹੇ ਪਹਿਲਾਂ ਸੁਚੇਤ ਕੀਤਾ ਗਿਆ ਸੀ। ਇਸ ਲਈ ਸੰਗਤ ਨੂੰ ਚਾਹੀਦਾ ਹੈ ਕਿ ਉਹ ਭਵਿੱਖ ਦੀਆਂ ਚੁਣੌਤੀਆਂ ਲਈ ਜਾਗਰੂਕ ਹੋਣ। ਇਸ ਦੌਰਾਨ ਹੈੱਡ ਗ੍ਰੰਥੀ ਗਿਆਨੀ ਰਛਪਾਲ ਸਿੰਘ, ਪ੍ਰਧਾਨ ਇੰਦਰਜੀਤ ਸਿੰਘ ਮੱਕੜ ਤੇ ਕਿਰਪਾਲ ਸਿੰਘ ਚੌਹਾਨ ਨੇ ਵੀ ਸੰਬੋਧਨ ਕੀਤਾ।

ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਾਏ

ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਬਾਰ ਐਸੋਸੀਏਸ਼ਨ ਖਮਾਣੋਂ ਦੇ ਪ੍ਰਧਾਨ ਸਤਿੰਦਰਪਾਲ ਬਾਜਵਾ ਤੇ ਉਪ ਪ੍ਰਧਾਨ ਹਰਿੰਦਰ ਸਿੰਘ ਮਾਂਗਟ ਦੀ ਅਗਵਾਈ ਵਿਚ ਕੋਰਟ ਕੰਪਲੈਕਸ ਖਮਾਣੋਂ ਵਿਚ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ। ਉਕਤ ਦੋਵੇਂ ਆਗੂਆਂ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸਾਨੂੰ ਸਾਰਿਆਂ ਨੂੰ ਬੂਟੇ ਲਗਾ ਕੇ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਐਸੋਸੀਏਸ਼ਨ ਵੱਲੋਂ 100 ਦੇ ਕਰੀਬ ਹੋਰ ਬੂਟੇ ਲਾਏ ਜਾਣਗੇ। ਇਸ ਮੌਕੇ ਸੈਕਟਰੀ ਮਨਦੀਪ ਰਾਣਾ, ਕੈਸ਼ੀਅਰ ਸੁਖਵੀਰ ਸਿੰਘ ਭੰਗੂ, ਸਾਬਕਾ ਪ੍ਰਧਾਨ ਸੁਖਦੀਪ ਸਿੰਘ ਸਿੱਧੂ, ਸਾਬਕਾ ਉਪ ਪ੍ਰਧਾਨ ਗੌਰਵ ਜੋਸ਼ੀ, ਗੁਰਿੰਦਰਦੀਪ ਸਿੰਘ ਹਾਜ਼ਰ ਸਨ।


Comments Off on ਈਕੋ ਸਿੱਖ ਸੰਸਥਾ ਵਲੋਂ ਵਾਤਾਵਰਨ ਸੰਭਾਲਣ ਦਾ ਹੋਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.