ਅਦਬ ਦਾ ਨੋਬੇਲ ਪੁਰਸਕਾਰ ਤੇ ਵਿਵਾਦ !    ਦੇਸ਼ ਭਗਤ ਯਾਦਗਾਰ ਹਾਲ ਦੀ ਸਿਰਜਣਾ ਦਾ ਇਤਿਹਾਸ !    ਮਹਾਨ ਵਿਗਿਆਨੀ ਸੀ.ਵੀ. ਰਮਨ !    ਤਿਲ੍ਹਕਣ ਅਤੇ ਫਿਸਲਣ !    ਲਾਹੌਰ-ਫ਼ਿਰੋਜ਼ਪੁਰ ਰੋਡ ਬਣਾਉਣ ਵਾਲਾ ਫ਼ੌਜੀ ਅਫ਼ਸਰ !    ਮਜ਼ਬੂਤ ਰੱਖਿਆ ਦੀਵਾਰ ਵਾਲਾ ਕੁੰਭਲਗੜ੍ਹ ਕਿਲ੍ਹਾ !    ਵਿਆਹ ਦੀ ਪਹਿਲੀ ਵਰ੍ਹੇਗੰਢ !    ਸੰਵਿਧਾਨ ’ਤੇ ਹਮਲੇ ਦਾ ਵਿਰੋਧ ਲਾਜ਼ਮੀ: ਸਿਧਾਰਥ ਵਰਦਰਾਜਨ !    ਆ ਆਪਾਂ ਘਰ ਬਣਾਈਏ !    ਵਿਗਿਆਨ ਗਲਪ ਦੀ ਦਸਤਾਵੇਜ਼ੀ ਲਿਖਤ !    

ਉਡਦੀ ਖ਼ਬਰ

Posted On September - 9 - 2019

ਮੁਲਾਕਾਤ ਦੀ ਚਾਹਤ
ਲੋਕ ਸਭਾ ਚੋਣਾਂ ’ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਹਾਰ ਗਏ ਸਨ। ਉਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ, ਪਰ ਕਾਂਗਰਸ ਹਾਈਕਮਾਨ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਕਰਕੇ ਜਾਖੜ ਦਾ ਅਸਤੀਫ਼ਾ ਠੰਢੇ ਬਸਤੇ ਵਿਚ ਪਿਆ ਰਿਹਾ। ਕੁਝ ਸਮਾਂ ਪਹਿਲਾਂ ਪਾਰਟੀ ਦੀ ਵਾਗਡੋਰ ਮੁੜ ਸ੍ਰੀਮਤੀ ਸੋਨੀਆ ਗਾਂਧੀ ਨੇ ਸੰਭਾਲ ਲਈ। ਪਿਛਲੇ ਦਿਨੀਂ ਜਦੋਂ ਸ੍ਰੀ ਜਾਖੜ ਉਨ੍ਹਾਂ ਨੂੰ ਮਿਲੇ ਤਾਂ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਨੂੰ ਸੂਬੇ ਦੀ ਪ੍ਰਧਾਨਗੀ ਸੰਭਾਲਣ ਲਈ ਕਹਿ ਦਿੱਤਾ ਸੀ। ਇਸ ਦੇ ਬਾਵਜੂਦ ਸ੍ਰੀ ਜਾਖੜ ਪ੍ਰਧਾਨਗੀ ਸੰਭਾਲਣ ਦੇ ਰੌਂਅ ਵਿਚ ਨਹੀਂ ਜਾਪਦੇ।
ਉੱਡਦੀ ਖ਼ਬਰ ਇਹ ਹੈ ਕਿ ਸੂਬੇ ਵਿਚ ਕਾਂਗਰਸ ਪਾਰਟੀ ਸੱਤਾ ਵਿਚ ਹੋਣ ਦੇ ਬਾਵਜੂਦ ਪਾਰਟੀ ਵਰਕਰਾਂ ਦੀ ਸੁਣਵਾਈ ਨਹੀਂ ਹੋ ਰਹੀ। ਕੁਝ ਵਿਧਾਇਕ ਤੇ ਮੰਤਰੀ ਵੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਹਨ ਤੇ ਇਸ ਸਥਿਤੀ ਵਿਚ ਸ੍ਰੀ ਜਾਖੜ ਪ੍ਰਧਾਨਗੀ ਸੰਭਾਲਣ ਤੋਂ ਹਿਚਕਿਚਾ ਰਹੇ ਹਨ। ਉਹ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਿਲਣਾ ਚਾਹੁੰਦੇ ਹਨ। ਇਸ ਮੁਲਾਕਾਤ ਦਾ ਕੀ ਨਤੀਜਾ ਨਿਕਲੇਗਾ, ਇਸ ਬਾਰੇ ਕੋਈ ਕੀ ਆਖ ਸਕਦਾ ਹੈ!

ਅਧੂਰੀ ਇੱਛਾ
ਪਿਛਲੇ ਦਿਨੀਂ ਇਕ ਮੰਤਰੀ ਨੇ ਮਾਨਸਾ ਜ਼ਿਲ੍ਹੇ ਦਾ ਦੌਰਾ ਕੀਤਾ। ਸਟੇਜ ’ਤੇ ਮੰਤਰੀ ਦੇ ਨੇੜੇ ਬੈਠਣ ਲਈ ਜ਼ਿਲ੍ਹੇ ਦੇ ਲੀਡਰਾਂ ਵਿਚ ਜਿਵੇਂ ਦੌੜ ਲੱਗੀ ਰਹੀ। ਜ਼ਿਲ੍ਹੇ ਨਾਲ ਸਬੰਧਿਤ ਇਕ ਨੇਤਾ ਨੂੰ ਵਿਧਾਨ ਸਭਾ ਚੋਣਾਂ ’ਚ ਹਾਰ ਦਾ ਮੂੰਹ ਦੇਖਣਾ ਪਿਆ ਸੀ, ਉਸ ਨੇ ਮੰਤਰੀ ਦੇ ਨੇੜੇ ਬੈਠਣ ਲਈ ਸਮਾਗਮ ਦੌਰਾਨ ਤਿੰਨ ਵਾਰ ਆਪਣੀ ਸੀਟ ਬਦਲੀ, ਪਰ ਉਸ ਦੀ ਇੱਛਾ ਪੂਰੀ ਨਹੀਂ ਹੋਈ। ਅੰਤ ਉਸ ਨੂੰ ਨਿਰਾਸ਼ ਹੋ ਕੇ ਘਰ ਮੁੜਨਾ ਪਿਆ। ਇਹ ਸਾਡੇ ਸਿਆਸੀ ਆਗੂਆਂ ਦੀ ਮਾਨਸਿਕਤਾ ਦੀ ਜਿਉਂਦੀ ਜਾਗਦੀ ਮਿਸਾਲ ਹੈ; ਉਹ ਲੋਕਾਂ ਦੇ ਨਜ਼ਦੀਕ ਨਹੀਂ ਹੋਣਾ ਚਾਹੁੰਦੇ, ਉਹ ਸਿਰਫ਼ ਸੱਤਾ ਤੇ ਤਾਕਤ ਦੀ ਨੇੜਤਾ ਭਾਲਦੇ ਹਨ। ਇਹੀ ਕਾਰਨ ਹੈ ਕਿ ਪੰਜਾਬ ਤੇ ਪੰਜਾਬੀਆਂ ਦੇ ਮਾੜੇ ਦਿਨਾਂ ਦਾ ਕੋਈ ਅੰਤ ਨਹੀਂ ਦਿਸਦਾ।
– ਬਲਵਿੰਦਰ ਜੰਮੂ, ਜੀਵਨ ਕ੍ਰਾਂਤੀ


Comments Off on ਉਡਦੀ ਖ਼ਬਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.