ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਐੱਨਆਰਸੀ ਦੇ ਨਾਮ ’ਤੇ ਅੱਗ ਨਾਲ ਨਾ ਖੇਡੇ ਭਾਜਪਾ: ਮਮਤਾ

Posted On September - 13 - 2019

ਅਸਾਮ ਵਿੱਚ ਐਨਆਰਸੀ ਲਾਗੂ ਕਰਨ ਖ਼ਿਲਾਫ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਹੇਠ ਕੋਲਕਾਤਾ ਵਿੱਚ ਕੀਤੀ ਗਈ ਰੋਸੀ ਰੈਲੀ ਦਾ ਦ੍ਰਿਸ਼।-ਫੋਟੋ:ਪੀਟੀਆਈ

ਕੋਲਕਾਤਾ, 12 ਸਤੰਬਰ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕੌਮੀ ਨਾਗਰਿਕਤਾ ਰਜਿਸਟਰ (ਐੱਨਆਰਸੀ) ਦੇ ਨਾਮ ’ਤੇ ਅੱਗ ਨਾਲ ਨਾ ਖੇਡੇ। ਉਨ੍ਹਾਂ ਕਿਹਾ ਕਿ ਉਹ ਸੂਬੇ ’ਚ ਬਾਹਰਲੇ ਵਿਅਕਤੀਆਂ ਦੀ ਪਛਾਣ ਦੀ ਕਦੇ ਵੀ ਇਜਾਜ਼ਤ ਨਹੀਂ ਦੇਵੇਗੀ। ਤ੍ਰਿਣਮੂਲ ਕਾਂਗਰਸ ਸੁਪਰੀਮੋ ਨੇ ਭਾਜਪਾ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਪੱਛਮੀ ਬੰਗਾਲ ’ਚ ਕੌਮੀ ਨਾਗਰਿਕਤਾ ਰਜਿਸਟਰ ਦੇ ਨਾਮ ’ਤੇ ਕਿਸੇ ਵੀ ਇਕ ਨਾਗਰਿਕ ਨੂੰ ਛੂਹ ਕੇ ਦੇਖਣ। ਇਥੇ ਐੱਨਆਰਸੀ ਵਿਰੋਧੀ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ,‘‘ਅਸੀਂ ਬੰਗਾਲ ’ਚ ਐੱਨਆਰਸੀ ਦੀ ਕਦੇ ਵੀ ਇਜਾਜ਼ਤ ਨਹੀਂ ਦੇਵਾਂਗੇ। ਅਸੀਂ ਉਨ੍ਹਾਂ ਨੂੰ ਧਰਮ ਅਤੇ ਜਾਤ ਦੇ ਆਧਾਰ ’ਤੇ ਲੋਕਾਂ ਨੂੰ ਵੰਡਣ ਦੀ ਮਨਜ਼ੂਰੀ ਨਹੀਂ ਦੇਵਾਂਗੇ। ਅਸੀਂ ਅਸਾਮ ’ਚ ਵੀ ਐੱਨਆਰਸੀ ਦਾ ਵਿਰੋਧ ਕਰਦੇ ਹਾਂ। ਉਨ੍ਹਾਂ ਪੁਲੀਸ ਦੀ ਵਰਤੋਂ ਕਰਕੇ ਅਸਾਮ ਦੇ ਲੋਕਾਂ ਨੂੰ ਚੁੱਪ ਕਰਵਾ ਦਿੱਤਾ ਹੈ ਪਰ ਉਹ ਬੰਗਾਲ ’ਚ ਇੰਜ ਨਹੀਂ ਕਰ ਸਕਦੇ ਹਨ।’’ ਇਸ ਦੌਰਾਨ ਸਿੰਥੀ ਤੋਂ ਸ਼ਿਆਮਬਾਜ਼ਾਰ ਤਕ ਵਿਰੋਧ ਮਾਰਚ ਕੱਢਿਆ ਗਿਆ ਜਿਸ ਦੀ ਅਗਵਾਈ ਮਮਤਾ ਬੈਨਰਜੀ ਨੇ ਕੀਤੀ। -ਪੀਟੀਆਈ


Comments Off on ਐੱਨਆਰਸੀ ਦੇ ਨਾਮ ’ਤੇ ਅੱਗ ਨਾਲ ਨਾ ਖੇਡੇ ਭਾਜਪਾ: ਮਮਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.