ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਕਰਤਾਰਪੁਰ ਲਾਂਘਾ: ਪਾਕਿ ਹਰ ਸ਼ਰਧਾਲੂ ਤੋਂ ਵਸੂਲੇਗਾ 20 ਡਾਲਰ

Posted On September - 13 - 2019

ਇਸਲਾਮਾਬਾਦ, 12 ਸਤੰਬਰ
ਪਾਕਿਸਤਾਨ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਹ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਹਰੇਕ ਸ਼ਰਧਾਲੂ ਤੋਂ 20 ਡਾਲਰ ਦੀ ਫੀਸ ਵਸੂਲੇਗਾ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਦੇ ਰੱਖ ਰਖਾਅ ਨੂੰ ਦੇਖਦਿਆਂ ਫੀਸ ਵਸੂਲਣ ਦਾ ਫ਼ੈਸਲਾ ਲਿਆ ਗਿਆ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਫ਼ੈਸਲ ਤੋਂ ਕਰਤਾਰਪੁਰ ਲਾਂਘੇ ਲਈ ਸੇਵਾ ਫੀਸ ਵਜੋਂ 20 ਡਾਲਰ ਵਸੂਲਣ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸਰਕਾਰ ਨੇ ਲਾਂਘਾ ਤਿਆਰ ਕਰਨ ਲਈ ਭਾਰੀ ਖ਼ਰਚਾ ਕੀਤਾ ਹੈ ਅਤੇ ਉਸ ਦੀ ਭਰਪਾਈ ਲਈ ਇਹ ਕਦਮ ਉਠਾਇਆ ਜਾਵੇਗਾ। ਫ਼ੈਸਲ ਮੁਤਾਬਕ ਸ਼ਰਧਾਲੂਆਂ ਨੂੰ ਵਧੀਆ ਸਹੂਲਤਾਂ ਦੇਣ ਲਈ ਇਹ ਫੀਸ ਰੱਖੀ ਗਈ ਹੈ। ‘ਮੈਂ ਦੱਸਣਾ ਚਾਹਾਂਗਾ ਕਿ ਇਸ ਨਿਗੂਣੀ ਫੀਸ ਨਾਲ ਪਾਕਿਸਤਾਨ ਸਰਕਾਰ ਵੱਲੋਂ ਖ਼ਰਚੀ ਗਈ ਰਕਮ ਦਾ ਥੋੜਾ ਜਿਹਾ ਹਿੱਸਾ ਵੀ ਪੂਰਾ ਨਹੀਂ ਹੋਣਾ ਹੈ।’’
-ਪੀਟੀਆਈ

ਸਰਵਿਸ ਚਾਰਜ ਨਾ ਲਾਉਣ ਲਈ ਮੋਦੀ ਪਾਕਿ ’ਤੇ ਦਬਾਅ ਪਾਉਣ: ਕੈਪਟਨ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ’ਤੇ ਸਰਵਿਸ ਚਾਰਜ ਲਗਾਉਣ ਦੇ ਪ੍ਰਸਤਾਵ ਦੇ ਮਾਮਲੇ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਝਾਅ ਦਿੱਤਾ ਹੈ ਕਿ ਇਸ ਮਾਮਲੇ ਦੇ ਜਲਦੀ ਹੱਲ ਲਈ ਵਿਦੇਸ਼ ਮੰਤਰਾਲਾ ਦੁਵੱਲੀ ਮੀਟਿੰਗ ਵਿੱਚ ਇਹ ਮੁੱਦਾ ਚੁੱਕੇ।

ਜਾਧਵ ਨੂੰ ਹੋਰ ਸਫ਼ਾਰਤੀ ਰਸਾਈ ਦੇਣ ਦੀ ਯੋਜਨਾ ਨਹੀਂ: ਪਾਕਿ

ਇਸਲਾਮਾਬਾਦ/ਨਵੀਂ ਦਿੱਲੀ: ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਕਿਹਾ ਕਿ ਮੌਤ ਦੀ ਸਜ਼ਾਯਾਫ਼ਤਾ ਕੁਲਭੂਸ਼ਣ ਜਾਧਵ (49) ਨੂੰ ਦੂਜੀ ਵਾਰ ਸਫ਼ਾਰਤੀ ਰਸਾਈ ਦੇਣ ਦੀ ਕੋਈ ਯੋਜਨਾ ਨਹੀਂ ਹੈ। ਉਧਰ ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਕੌਮਾਂਤਰੀ ਨਿਆਂ ਅਦਾਲਤ ਦਾ ਫ਼ੈਸਲਾ ਭਾਰਤ ਦੇ ਪੱਖ ’ਚ ਆਇਆ ਹੈ ਅਤੇ ਪਾਕਿਸਤਾਨ ਨੂੰ ਲਗਾਤਾਰ ਆਖ ਰਹੇ ਹਾਂ ਕਿ ਉਹ ਫ਼ੈਸਲੇ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰੇ।


Comments Off on ਕਰਤਾਰਪੁਰ ਲਾਂਘਾ: ਪਾਕਿ ਹਰ ਸ਼ਰਧਾਲੂ ਤੋਂ ਵਸੂਲੇਗਾ 20 ਡਾਲਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.