ਸਰਪੰਚ ਨੇ ਮਜ਼ਦੂਰ ਦੇ ਘਰ ਨੂੰ ਤਾਲਾ ਲਗਾਇਆ !    ਨੌਜਵਾਨ ਸੋਚ: ਗੀਤਾਂ ’ਚ ਲੱਚਰਤਾ ਤੇ ਪੰਜਾਬੀ ਸਮਾਜ !    ਵਜ਼ੀਫ਼ਿਆਂ ਬਾਰੇ ਜਾਣਕਾਰੀ !    ਨੋ ਵਹੀਕਲ ਜ਼ੋਨ: ਅੱਧੀ ਤਿਆਰੀ ਕਾਰਨ ਦੁਕਾਨਦਾਰ ਤੇ ਲੋਕ ਹੋਏ ਪ੍ਰੇਸ਼ਾਨ !    ਜੇ ਪੰਜਾਬ ਦਾ ਪਾਣੀ ਰੋਕਿਆ ਤਾਂ ਰਾਜਸਥਾਨ ਦਾ ਵੀ ਬੰਦ ਕਰਾਂਗੇ: ਲੱਖੋਵਾਲ !    ਸੋਨੇ ਵਿੱਚ ਆਈ ਤੇਜ਼ੀ !    ਇਰਾਨ ਦੇ ਰਾਸ਼ਟਰਪਤੀ ਦਾ ਭਰਾ 5 ਸਾਲ ਲਈ ਜੇਲ੍ਹ ਵਿੱਚ ਬੰਦ !    ਹਰਿਆਣਾ ’ਚ ਜਜਪਾ ਨੂੰ ਹਮਾਇਤ ਦਿੱਤੀ: ਤੰਵਰ !    ਪੀਸਾ ਪ੍ਰੀਖਿਆ: ਨਿਰੀਖਣ ਕਮੇਟੀਆਂ ਵੱਲੋਂ ਸਕੂਲਾਂ ਦਾ ਜਾਇਜ਼ਾ !    ਮੁਹਾਲੀ ਦਾ ਬੱਸ ਅੱਡਾ: ਨਵਾਂ ਚੱਲਿਆ ਨਹੀਂ ਤੇ ਪੁਰਾਣਾ ਕੀਤਾ ਬੰਦ !    

ਕਰੀਬ ਢਾਈ ਸਾਲ ਪਹਿਲਾਂ ਵੀ ਹੋਇਆ ਸੀ ਪਟਾਕਾ ਫੈਕਟਰੀ ਵਿੱਚ ਧਮਾਕਾ

Posted On September - 5 - 2019

ਖੇਤਰੀ ਪ੍ਰਤੀਨਿਧ
ਬਟਾਲਾ, 4 ਸਤੰਬਰ
ਬਟਾਲਾ ਦੀ ਜਿਸ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਣ ਕਾਰਨ ਅੱਜ 23 ਵਿਅਕਤੀਆਂ ਦੀ ਮੌਤ ਹੋਈ ਹੈ ਉਸ ਵਿੱਚ ਕਰੀਬ ਢਾਈ ਸਾਲ ਪਹਿਲਾਂ ਵੀ ਜਨਵਰੀ 2017 ਵਿੱਚ ਧਮਾਕਾ ਹੋਇਆ ਸੀ। ਉਸ ਸਮੇਂ ਹੋਏ ਧਮਾਕੇ ਵਿੱਚ ਇੱਕ ਮਜ਼ਦੂਰ ਅਭਿਸ਼ੇਕ ਪੁੱਤਰ ਮੁੰਨਾ ਵਾਸੀ ਬਿਹਾਰ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਸੀ ਅਤੇ ਫੈਕਟਰੀ ਨੂੰ ਅੱਗ ਲੱਗ ਗਈ ਸੀ।
ਦੱਸਣਯੋਗ ਹੈ ਕਿ ਇਹ ਫੈਕਟਰੀ ਕਈ ਸਾਲਾਂ ਤੋਂ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਪ੍ਰਸ਼ਾਸਨ ਰਿਹਾਇਸ਼ੀ ਖੇਤਰ ਵਿੱਚ ਧਮਾਕਾਖੇਜ਼ ਸਮੱਗਰੀ ਸਟੋਰ ਕਰਨ ਦੀ ਮਨਜ਼ੂਰੀ ਕਿਸ ਆਧਾਰ ’ਤੇ ਦੇ ਦਿੰਦਾ ਆ ਰਿਹਾ ਹੈ। ਮੁਹੱਲਾ ਵਾਸੀਆਂ ਅਨੁਸਾਰ ਉਨ੍ਹਾਂ ਨੇ ਕਈ ਵਾਰ ਇਸ ਫੈਕਟਰੀ ਨੂੰ ਇੱਥੋਂ ਤਬਦੀਲ ਕਰਨ ਦੀ ਲਿਖਤੀ ਬੇਨਤੀ ਕੀਤੀ ਪਰ ਪ੍ਰਸ਼ਾਸਨ ਨੇ ਇਸ ਬਾਰੇ ਕੋਈ ਕਾਰਵਾਈ ਨਹੀਂ ਕੀਤੀ। ਢਾਈ ਸਾਲ ਪਹਿਲਾਂ ਵੀ ਧਮਾਕਾ ਹੋਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਜਾਂਚ ਕਰਨ ਦੀ ਗੱਲ ਕਹੀ ਸੀ ਪਰ ਫੈਕਟਰੀ ਉੱਥੇ ਦੀ ਉੱਥੇ ਹੀ ਰਹੀ ਸੀ। ਨਜ਼ਦੀਕ ਰਹਿੰਦੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਧਮਾਕਾ ਸਕੂਲ ਦੀ ਛੁੱਟੀ ਸਮੇਂ ਹੁੰਦਾ ਤਾਂ ਨੁਕਸਾਨ ਇਸ ਤੋਂ ਵੀ ਬਹੁਤ ਜ਼ਿਆਦਾ ਹੋ ਸਕਦਾ ਸੀ। ਜਿੱਥੇ ਇਹ ਫੈਕਟਰੀ ਹੈ ਉਸ ਤੋਂ ਥੋੜੀ ਦੂਰੀ ’ਤੇ ਹੀ ਇੱਕ ਨਾਮੀ ਸਕੂਲ ਹੈ ਅਤੇ ਸਕੂਲ ਨੂੰ ਛੁੱਟੀ ਹੋਣ ਸਮੇਂ ਫੈਕਟਰੀ ਦੇ ਸਾਹਮਣੇ ਵਾਲਾ ਰਸਤਾ ਸਕੂਲੀ ਬੱਚਿਆਂ ਨਾਲ ਖਚਾਖੱਚ ਭਰਿਆ ਰਹਿੰਦਾ ਹੈ। ਧਮਾਕਾ 4 ਵਜੇ ਦੇ ਕਰੀਬ ਹੋਇਆ ਜਦ ਕਿ ਸਕੂਲ ਨੂੰ ਛੁੱਟੀ 2 ਵਜੇ ਹੋ ਗਈ ਸੀ। ਜੇਕਰ ਧਮਾਕਾ 2 ਘੰਟੇ ਪਹਿਲਾਂ ਹੋ ਜਾਂਦਾ ਤਾਂ ਨੁਕਸਾਨ ਬਹੁਤ ਵੱਡਾ ਹੋਣਾ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬਾਬੇ ਦੇ ਵਿਆਹ ’ਤੇ ਇਹ ਲਗਾਤਾਰ ਦੂਜਾ ਵੱਡਾ ਹਾਦਸਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਇੱਕ ਪੰਜ ਸਾਲ ਦਾ ਬੱਚਾ ਗੁਰਨੂਰ ਸੀਵਰੇਜ ਦੇ ਖੁੱਲ੍ਹੇ ਗਟਰ ਵਿੱਚ ਡਿੱਗਣ ਕਾਰਨ ਮਾਰਿਆ ਗਿਆ ਸੀ।


Comments Off on ਕਰੀਬ ਢਾਈ ਸਾਲ ਪਹਿਲਾਂ ਵੀ ਹੋਇਆ ਸੀ ਪਟਾਕਾ ਫੈਕਟਰੀ ਵਿੱਚ ਧਮਾਕਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.