ਅੱਜ ਤੋਂ ਚੱਲਣਗੀਆਂ 200 ਵਿਸ਼ੇਸ਼ ਰੇਲਗੱਡੀਆਂ !    ਸਨਅਤਕਾਰਾਂ ਨੂੰ ਭਲਕੇ ਸੰਬੋਧਨ ਕਰਨਗੇ ਮੋਦੀ !    ਗ਼ੈਰ-ਜ਼ਰੂਰੀ ਉਡਾਣਾਂ ਨਾ ਚਲਾਉਣ ਦੀ ਚਿਤਾਵਨੀ !    ਪੰਜਾਬ ਵੱਲੋਂ ਲੌਕਡਾਊਨ 5.0 ਸਬੰਧੀ ਦਿਸ਼ਾ ਨਿਰਦੇਸ਼ ਜਾਰੀ !    ਪਾਕਿ ਹਾਈ ਕਮਿਸ਼ਨ ਦੇ ਦੋ ਅਧਿਕਾਰੀਆਂ ਨੂੰ ਦੇਸ਼ ਛੱਡਣ ਦੇ ਹੁਕਮ !    ਬੀਜ ਘੁਟਾਲਾ: ਨਿੱਜੀ ਫਰਮ ਦਾ ਮਾਲਕ ਗ੍ਰਿਫ਼ਤਾਰ, ਸਟੋਰ ਸੀਲ !    ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ !    ਸ਼ਰਾਬ ਕਾਰੋਬਾਰੀ ਦੇ ਘਰ ’ਤੇ ਫਾਇਰਿੰਗ !    ਪੰਜਾਬ ’ਚ ਕਰੋਨਾ ਦੇ 31 ਨਵੇਂ ਕੇਸ ਆਏ ਸਾਹਮਣੇ !    ਯੂਪੀ ’ਚ ਮਗਨਰੇਗਾ ਤਹਿਤ ਨਵਿਆਈਆਂ ਜਾਣਗੀਆਂ 19 ਨਦੀਆਂ !    

ਕਸ਼ਮੀਰ ਦੇ ਕਈ ਹਿੱਸਿਆਂ ’ਚ ਕਰਫਿਊ ਵਰਗੀਆਂ ਪਾਬੰਦੀਆਂ

Posted On September - 9 - 2019

ਸ੍ਰੀਨਗਰ ਵਿੱਚ ਮਨਾਹੀ ਦੇ ਹੁਕਮਾਂ ਦੇ ਬਾਵਜੂਦ ਮੁਹਰੱਮ ਦਾ ਜਲੂਸ ਕੱਢਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨਾਂ ਤੇ ਬੱਚਿਆਂ ’ਤੇ ਪੁਲੀਸ ਲਾਠੀਚਾਰਜ ਕਰਦੀ ਹੋਈ। -ਫੋਟੋ: ਪੀਟੀਆਈ

ਸ੍ਰੀਨਗਰ, 8 ਸਤੰਬਰ
ਮੁਹੱਰਮ ਦਾ ਜਲੂਸ ਕੱਢਣ ਤੋਂ ਰੋਕਣ ਲਈ ਸ਼ਹਿਰ ਸਮੇਤ ਕਸ਼ਮੀਰ ਦੇ ਕਈ ਹਿੱਸਿਆਂ ’ਚ ਐਤਵਾਰ ਨੂੰ ਕਰਫਿਊ ਵਰਗੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਖ਼ਦਸ਼ਾ ਹੈ ਕਿ ਵੱਡੇ ਧਾਰਮਿਕ ਸਮਾਗਮਾਂ ਨਾਲ ਹਿੰਸਾ ਫੈਲ ਸਕਦੀ ਹੈ।
ਅਧਿਕਾਰੀਆਂ ਨੇ ਕਿਹਾ ਕਿ ਲਾਲ ਚੌਕ ਦੇ ਕਾਰੋਬਾਰੀ ਕੇਂਦਰਾਂ ਅਤੇ ਨੇੜਲੇ ਇਲਾਕਿਆਂ ਨੂੰ ਵੀ ਸਾਰੇ ਦਾਖ਼ਲੇ ਵਾਲੇ ਸਥਾਨਾਂ ’ਤੇ ਤਾਰਬੰਦੀ ਕਰ ਕੇ ਪੂਰੀ ਤਰ੍ਹਾ ਨਾਲ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਦੀ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹਤਿਆਤ ਵਜੋਂ ਕਸ਼ਮੀਰ ਦੇ ਕਈ ਹਿੱਸਿਆਂ ’ਚ ਪਾਬੰਦੀਆਂ ਲਾਈਆਂ ਗਈਆਂ ਹਨ।
ਅਧਿਕਾਰੀਆਂ ਨੇ ਪਾਬੰਦੀਆਂ ਨੂੰ ਮੁੜ ਤੋਂ ਲਾਉਣ ਲਈ ਕਿਸੇ ਵੀ ਕਾਰਨ ਦਾ ਹਵਾਲਾ ਨਹੀਂ ਦਿੱਤਾ ਪਰ ਮੰਨਿਆ ਜਾਂਦਾ ਹੈ ਕਿ ਸ਼ਹਿਰ ਅਤੇ ਵਾਦੀ ’ਚ ਹੋਰ ਥਾਵਾਂ ’ਤੇ ਮੁਹੱਰਮ ਦੇ ਜਲੂਸ ਨੂੰ ਰੋਕਣ ਲਈ ਇਹ ਕਦਮ ਉਠਾਇਆ ਗਿਆ ਹੈ। ਸਿਰਫ਼ ਮੈਡੀਕਲ ਐਮਰਜੈਂਸੀ ਦੀ ਹਾਲਤ ’ਚ ਲੋਕਾਂ ਨੂੰ ਬੈਰੀਕੇਡ ਪਾਰ ਕਰਕੇ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਸੁਰੱਖਿਆ ਕਰਮੀਆਂ ਨੇ ਸਬੰਧਤ ਅਧਿਕਾਰੀਆਂ ਵੱਲੋਂ ਜਾਰੀ ਕਰਫਿਊ ਪਾਸਾਂ ’ਤੇ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਇਸ ਦੌਰਾਨ ਪਿਛਲੇ 35 ਦਿਨਾਂ ਤੋਂ ਵਾਦੀ ’ਚ ਚਲ ਰਹੇ ਬੰਦ ਕਾਰਨ ਐਤਵਾਰ ਨੂੰ ਵੀ ਕਸ਼ਮੀਰ ’ਚ ਆਮ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਰਿਹਾ। ਅਧਿਕਾਰੀਆਂ ਨੇ ਕਿਹਾ ਕਿ ਬਾਜ਼ਾਰ ਅਤੇ ਹੋਰ ਅਦਾਰੇ ਬੰਦ ਰਹੇ ਜਦਕਿ ਸਰਕਾਰੀ ਵਾਹਨ ਨਹੀਂ ਚੱਲੇ। -ਪੀਟੀਆਈ


Comments Off on ਕਸ਼ਮੀਰ ਦੇ ਕਈ ਹਿੱਸਿਆਂ ’ਚ ਕਰਫਿਊ ਵਰਗੀਆਂ ਪਾਬੰਦੀਆਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.