ਤਕਨੀਕੀ ਨੁਕਸ ਕਾਰਨ ਜਹਾਜ਼ ਉਤਾਰਿਆ !    ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ !    ਵਿਸ਼ਵ ਜੇਤੂ ਗਾਮਾ ਭਲਵਾਨ !    ਤਬਾਹੀ ਵੱਲ ਵਧ ਰਿਹਾ ਐਮੇਜ਼ੌਨ !    ਬਹੁਪੱਖੀ ਸ਼ਖ਼ਸੀਅਤ ਮਹਿੰਦਰ ਸਿੰਘ ਰੰਧਾਵਾ !    ਸ਼ਾਂਤ ਤੇ ਖ਼ੂਬਸੂਰਤ ਤੀਰਥਨ ਘਾਟੀ !    ਮਿੰਨੀ ਕਹਾਣੀਆਂ !    ਕਾਲਾ ਪੰਡਤ !    ਦਲਿਤ ਸਾਹਿਤ ਦੀ ਸਮੀਖਿਆ !    ਦਲਿਤ ਜੀਵਨ ਦੀ ਪੇਸ਼ਕਾਰੀ !    

ਕਸ਼ਮੀਰ ਵਿਚੋਂ ਧਾਰਾ 370 ਤੇ 35ਏ ਹਟਾਏ ਜਾਣ ਬਾਰੇ ਵਿਚਾਰ ਚਰਚਾ

Posted On September - 12 - 2019

ਸੁਖਵੀਰ ਗਰੇਵਾਲ
ਕੈਲਗਰੀ, 11 ਸਤੰਬਰ
ਕਸ਼ਮੀਰ ਵਿਚੋਂ ਧਾਰਾ 370 ਤੇ 35ਏ ਹਟਾਉਣ ਮਗਰੋਂ ਪੈਦਾ ਹੋਏ ਹਾਲਾਤ ਸਬੰਧੀ ‘ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ’ ਅਤੇ ‘ਸਿੱਖ ਵਿਰਸਾ ਇੰਟਰਨੈਸ਼ਨਲ’ ਵਲੋਂ ਵਿਚਾਰ ਚਰਚਾ ਕਰਵਾਈ ਗਈ, ਜਿਸ ਵਿਚ ਭਾਰਤ ਅਤੇ ਪਾਕਿਸਤਾਨ ਭਾਈਚਾਰੇ ਦੀਆਂ ਜਥੇਬੰਦੀਆਂ ਦੇ ਬੁਲਾਰਿਆਂ ਨੇ ਹਿੱਸਾ ਲਿਆ।
ਇਸ ਮੌਕੇ ਰਾਸ਼ੀਦ ਯੂਸਫ (ਯੂਨਾਈਟਿਡ ਕਸ਼ਮੀਰ ਪੀਪਲਜ਼ ਨੈਸ਼ਨਲ ਪਾਰਟੀ), ਸਾਜ਼ਿਦ ਜ਼ਾਨ (ਅਵਾਮੀ ਵਰਕਰਜ਼ ਪਾਰਟੀ), ਵਾਲੀਦ ਬਾਬਰ (ਜੰਮੂ-ਕਸ਼ਮੀਰ ਪੀਪਲਜ਼ ਨੈਸ਼ਨਲ ਪਾਰਟੀ), ਖੁਰਸ਼ੀਦ ਰੇਸ਼ਮ, ਖਿਜ਼ਰ ਹਿਆਤ, ਇਮਤਿਆਜ਼ ਅਹਿਮਦ (ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ), ਫਹਿਆਜ਼ ਸਰਦਾਰ (ਪਾਕਿਸਤਾਨ ਪੀਪਲਜ਼ ਪਾਰਟੀ), ਡਾ. ਜ਼ਾਹਿਦ ਖਾਨ, ਅਮਜ਼ਦ ਆਸਿਫ, ਅਸਜਦ ਬੁਖਾਰੀ, ਗੁਰਚਰਨ ਕੌਰ ਥਿੰਦ, ਹਰਚਰਨ ਸਿੰਘ ਪਰਹਾਰ, ਮਨਜੀਤ ਸਿੰਘ ਪਿਆਸਾ, ਨਰਿੰਦਰ ਸਿੰਘ ਢਿੱਲੋਂ ਨੇ ਵਿਚਾਰ ਪੇਸ਼ ਕੀਤੇ। ਸਟੇਜ ਸਕੱਤਰ ਦੀ ਭੂਮਿਕਾ ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਦੇ ਸਕੱਤਰ ਮਾਸਟਰ ਭਜਨ ਸਿੰਘ ਤੇ ਪਾਕਿਸਤਾਨ ਕਲਚਰਲ ਐਸੋਸੀਏਸ਼ਨ ਕੈਲਗਰੀ ਦੇ ਜੁਨੈਦ ਬਹਾਦੁਰ ਖਾਨ ਨੇ ਨਿਭਾਈ।
ਬੁਲਾਰਿਆਂ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੀ ਆਪਸੀ ਖਹਿਬਾਜ਼ੀ ਵਿਚ ਕਸ਼ਮੀਰੀ ਲੋਕ ਮਰ ਰਹੇ ਹਨ ਤੇ ਹੁਣ ਤੱਕ 80 ਹਜ਼ਾਰ ਤੋਂ ਵੱਧ ਕਸ਼ਮੀਰੀ ਮਾਰੇ ਜਾ ਚੁੱਕੇ ਹਨ। ਬੁਲਾਰਿਆਂ ਨੇ ਧਾਰਾ 370 ਤੇ 35ਏ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਾਂਝੇ ਤੌਰ ’ਤੇ ਕੁਝ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰੀਨ ਨੇ ਹੱਥ ਖੜ੍ਹੇ ਕਰ ਕੇ ਪਾਸ ਕੀਤਾ। ਮਾਸਟਰ ਭਜਨ ਸਿੰਘ ਨੇ ਦੱਸਿਆ ਕਿ ਇਹ ਮਤੇ ਕੈਨੇਡਾ ਤੇ ਭਾਰਤ ਸਰਕਾਰ ਨੂੰ ਵੀ ਭੇਜੇ ਜਾਣਗੇ।


Comments Off on ਕਸ਼ਮੀਰ ਵਿਚੋਂ ਧਾਰਾ 370 ਤੇ 35ਏ ਹਟਾਏ ਜਾਣ ਬਾਰੇ ਵਿਚਾਰ ਚਰਚਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.