ਪੰਕਜ ਅਡਵਾਨੀ ਨੇ 22ਵਾਂ ਵਿਸ਼ਵ ਖ਼ਿਤਾਬ ਜਿੱਤਿਆ !    ਆਂਧਰਾ ਪ੍ਰਦੇਸ਼ ’ਚ ਸੈਲਾਨੀਆਂ ਦੀ ਕਿਸ਼ਤੀ ਪਲਟੀ, 12 ਡੁੱਬੇ !    ਓਮਾਨ ’ਚ ਸੜਕ ਹਾਦਸਾ; ਤਿੰਨ ਭਾਰਤੀ ਹਲਾਕ !    ਹਨੇਰਗ਼ਰਦੀ: ਅਤੀਤ ਤੇ ਵਰਤਮਾਨ... !    ਸਾਡੇ ਸਮਿਆਂ ਦਾ ਕੌੜਾ ਸੱਚ !    ਪਿਆਰ, ਸੁਰੱਖਿਆ, ਅਸੀਂ ਤੇ ਡਰੋਨ - ਪੀਜ਼ਾ ਕਿ ਬੰਬ? !    ਕੌਮਾਂਤਰੀ ਨਗਰ ਕੀਰਤਨ ਤਿਲੰਗਾਨਾ ਪੁੱਜਿਆ !    ਔਰਤ ਦਸ ਕਰੋੜ ਦੀ ਹੈਰੋਇਨ ਸਣੇ ਗ੍ਰਿਫ਼ਤਾਰ !    ਪ੍ਰਕਾਸ਼ ਪੁਰਬ: ਵਾਸ਼ਿੰਗਟਨ ’ਚ ਬਣੇਗੀ ਖਾਲਸਾ ਯੂਨੀਵਰਸਿਟੀ !    ਪੰਜਾਬ ਤੇ ਕਸ਼ਮੀਰ !    

ਕਾਂਗਰਸ ਦੇ ਕਈ ਅਹੁਦਿਆਂ ਲਈ ਚੋਣਾਂ ਜ਼ਰੂਰੀ: ਥਰੂਰ

Posted On September - 11 - 2019

ਨਵੀਂ ਦਿੱਲੀ, 10 ਸਤੰਬਰ
ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਕਿਹਾ ਕਿ ਵਰਕਿੰਗ ਕਮੇਟੀ ਸਮੇਤ ਪਾਰਟੀ ’ਚ ਜ਼ਿਆਦਾਤਰ ਅਹੁਦਿਆਂ ਲਈ ਚੋਣ ਜ਼ਰੂਰੀ ਹੈ। ਉਨ੍ਹਾਂ ਇਹ ਉਮੀਦ ਵੀ ਜ਼ਾਹਿਰ ਕੀਤੀ ਕਿ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਹੇਠ ਜਲਦੀ ਹੀ ਪਾਰਟੀ ਅੰਦਰ ਚੋਣ ਪ੍ਰਕਿਰਿਆ ਸ਼ੁਰੂ ਹੋਵੇਗੀ।
ਸ੍ਰੀ ਥਰੂਰ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ, ‘ਮੈਂ ਕਈ ਵਾਰ ਕਿਹਾ ਹੈ ਕਿ ਕਾਂਗਰਸ ਵਰਕਿੰਗ ਕਮੇਟੀ ਸਮੇਤ ਆਲ੍ਹਾ ਕਮਾਨ ਦੇ ਜ਼ਿਆਦਾਤਰ ਅਹੁਦਿਆਂ ਲਈ ਕਾਰਕੁਨਾਂ ਵਿਚਾਲੇ ਚੋਣ ਜ਼ਰੂਰੀ ਹੈ।’ ਉਨ੍ਹਾਂ ਦੀ ਨਵੀਂ ਕਿਤਾਬ ‘ਦਿ ਹਿੰਦੂ ਵੇਅ: ਐਨ ਇੰਟਰੋਡਕਸ਼ਨ ਟੂ ਹਿੰਦੂਇਜ਼ਮ’ ਜਲਦੀ ਹੀ ਰਿਲੀਜ਼ ਹੋਣ ਵਾਲੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ’ਚ ਅੰਦਰੂਨੀ ਚੋਣਾਂ ਨਾਲ ਭਵਿੱਖ ਦੇ ਆਗੂਆਂ ਨੂੰ ਕਾਮਯਾਬੀ ਨਾਲ ਕੰਮ ਕਰਨ ’ਚ ਮਦਦ ਮਿਲੇਗੀ ਅਤੇ ਪਾਰਟੀ ਅੰਦਰ ਨਵੀਂ ਊਰਜਾ ਭਰੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਹ ਉਮੀਦ ਕਰਦੇ ਹਨ ਕਿ ਚੋਣਾਂ ਜਲਦੀ ਹੀ ਹੋਣਗੀਆਂ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸੋਨੀਆ ਗਾਂਧੀ ਦੀ ਅਗਵਾਈ ਹੇਠ ਪਾਰਟੀ ਇਸ ਦਿਸ਼ਾ ’ਚ ਕੰਮ ਕਰੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਜੈਰਾਮ ਰਮੇਸ਼ ਦੇ ਬਿਆਨ ਦੀ ਹਮਾਇਤ ਕਰਨ ਸਬੰਧੀ ਪੁੱਛੇ ਜਾਣ ’ਤੇ ਕਾਂਗਰਸ ਦੇ ਸੰਸਦ ਮੈਂਬਰ ਨੇ ਕਿਹਾ ਕਿ ਉਹ ਅਜਿਹਾ ਕਹਿਣ ਵਾਲੇ ਪਹਿਲੇ ਵਿਅਕਤੀ ਹਨ ਕਿ ਮੋਦੀ ਸਰਕਾਰ ’ਚ ਬਹੁਤ ਸਾਰੀਆਂ ਚੀਜ਼ਾਂ ਅਜਿਹੀਆਂ ਨਹੀਂ ਹਨ ਜਿਨ੍ਹਾਂ ਨੂੰ ਸਾਕਾਰਾਤਮਕ ਰੂਪ ’ਚ ਦੇਖਿਆ ਜਾਵੇ। ਉਨ੍ਹਾਂ ਕਿਹਾ, ‘ਮੋਦੀ ਇਨ੍ਹਾਂ ਚੋਣਾਂ ’ਚ ਵੋਟ ਪ੍ਰਤੀਸ਼ਤ 31 ਫੀਸਦ ਤੋਂ ਵਧਾ ਕੇ 37 ਫੀਸਦ ਕਰਨ ’ਚ ਕਾਮਯਾਬ ਰਹੇ ਅਤੇ ਜਦੋ ਕਾਂਗਰਸ ਦਾ ਵੋਟ ਪ੍ਰਤੀਸ਼ਤ 19 ਫੀਸਦ ਹੀ ਰਿਹਾ ਤਾਂ ਸਾਨੂੰ ਇਹ ਸਮਝਣ ਦੀ ਕੋਸ਼ਿਸ਼ ਕਰਨੀ ਹੋਵੇਗੀ ਕਿ ਅਜਿਹਾ ਕਿਉਂ ਹੋਇਆ।’ -ਪੀਟੀਆਈ

 


Comments Off on ਕਾਂਗਰਸ ਦੇ ਕਈ ਅਹੁਦਿਆਂ ਲਈ ਚੋਣਾਂ ਜ਼ਰੂਰੀ: ਥਰੂਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.