ਸ਼ੈਲਰ ਮਾਲਕਾਂ ਵੱਲੋਂ ਜੀਰੀ ਸਟੋਰ ਕਰਨ ਤੋਂ ਇਨਕਾਰ !    ਮਾਮਲਾ ਕਰਨਲ ਜ਼ਾਹਿਰ ਦੀ ਗੁੰਮਸ਼ੁਦਗੀ ਦਾ... !    ਲੋਕਾਂ ’ਤੇ ਹਾਵੀ ਹੋ ਰਿਹਾ ਤੰਤਰ !    ਇਹ ਆਕਾਸ਼ਵਾਣੀ ਹੈ, ਤੁਹਾਨੂੰ ਗਰਮੀ ਕਿਉਂ ਚੜ੍ਹੀ ਹੋਈ ਹੈ? !    ਸੁੰਨਾ ਹੋਇਆ ਬਾਬਲ ਦਾ ਵਿਹੜਾ, ਬੂਹਿਆਂ ਨੂੰ ਜਿੰਦਰੇ ਵੱਜੇ !    ਤਿੰਨ ਮਾਓਵਾਦੀ ਹਲਾਕ !    ਪਾਕਿ ’ਚ ਹਾਦਸਾ, 26 ਹਲਾਕ !    ਜ਼ੀਰਕਪੁਰ ਦੀਆਂ ਸੜਕਾਂ ਹੋਈਆਂ ਜਾਮ !    ਹਰਿਆਣਾ ਵਾਤਾਵਰਨ ਸੁਰੱਖਿਆ ਫਾਊਂਡੇਸ਼ਨ ਕਾਇਮ !    ਮੁੰਬਈ ਦੀਆਂ ਸੰਗਤਾਂ ਨੇ ਕੌਮਾਂਤਰੀ ਨਗਰ ਕੀਰਤਨ ਦੇ ਦਰਸ਼ਨ ਕੀਤੇ !    

ਕਿਸਾਨਾਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

Posted On September - 11 - 2019

ਪੱਤਰ ਪ੍ਰੇਰਕ
ਮਾਨਸਾ, 10 ਸਤੰਬਰ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਮਾਨਸਾ ਕਚਹਿਰੀਆਂ ਵਿੱਚ ਇਕੱਠੇ ਹੋਕੇ ਤਹਿਸੀਲਦਾਰ ਮਾਨਸਾ ਰਾਹੀਂ ਪ੍ਰਧਾਨ ਮੰਤਰੀ ਭਾਰਤ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਸਰਕਾਰ ਪਾਸੋਂ ਆੜ੍ਹਤੀਆ ਪ੍ਰਬੰਧ ਨੂੰ ਖ਼ਤਮ ਕਰਨ ਲਈ ਮੰਗ ਪੱਤਰ ਦਿੱਤਾ।
ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਉਗਰ ਸਿੰਘ ਮੀਰਪੁਰੀਆ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਫ਼ਸਲ ਦਾ ਭੁਗਤਾਨ ਕਰਕੇ ਫਸਾਇਆ ਹੋਇਆ ਹੈ, ਜਦਕਿ ਸਰਕਾਰ ਨੂੰ ਚਾਹੀਦਾ ਹੈ ਕਿ ਫ਼ਸਲ ਦੀ ਸਿੱਧੀ ਅਦਾਇਗੀ ਕਰਕੇ ਹਰੀ ਕ੍ਰਾਂਤੀ ਦੇ ਨਾਇਕ ਨੂੰ ਨਵੀਂ ਸਦੀ ਦੇ ਹਾਣ ਦਾ ਬਣਾਉਣ ਲਈ ਉਪਰਾਲਾ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਜੇਕਰ ਉਨ੍ਹ੍ਾਂ ਦੀਆਂ ਮੰਗਾਂ ’ਤੇ ਗੌਰ ਨਾ ਕੀਤਾ ਤਾਂ ਸਰਕਾਰ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਮੰਗਾਂ ਵਿੱਚ ਆਵਾਰਾ ਪਸ਼ੂਆਂ ਦਾ ਪ੍ਰਬੰਧ ਕਰਨਾ, ਝੋਨੇ ਦੀ ਫ਼ਸਲ ’ਤੇ 500 ਰੁਪਏ ਦਾ ਬੋਨਸ ਦੇਣਾ, ਬਿਜਲੀ ਦੇ ਘਰੇਲੂ ਬਿੱਲ ਘੱਟ ਕਰਨੇ ਅਤੇ ਹੜ੍ਹ ਮਾਰੇ ਇਲਾਕਿਆਂ ਵਿੱਚ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਮੁਆਵਜ਼ਾ ਦੇਣਾ ਆਦਿ ਸ਼ਾਮਲ ਸਨ। ਇਸ ਮੌਕੇ ਭਜਨ ਸਿੰਘ,ਜੁਗਰਾਜ ਸਿੰਘ, ਸੁਖਪਾਲ ਸਿੰਘ ਮਾਨਸਾ, ਭੋਲਾ ਸਿੰਘ ਮਾਨਸਾ, ਗੁਰਤੇਜ ਸਿੰਘ ਖੀਵਾ ਨੇ ਵੀ ਸੰਬੋਧਨ ਕੀਤਾ।


Comments Off on ਕਿਸਾਨਾਂ ਨੇ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.